Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਨੇ ਕੀਤੀ ਮੇਲੇ ਦੇ ਸਮਾਪਤੀ ਸਮਾਗਮ ਦੀ ਪ੍ਰਧਾਨਗੀ

ਵਿਦਿਆਰਥੀਆਂ ਦੀ ਤਕਦੀਰ ਬਦਲਣ ਦੇ ਸੰਕਲਪ ਨਾਲ 7ਵਾਂ ਸਪਾਰਕ ਕਰੀਅਰ ਗਾਈਡੈਂਸ ਮੇਲਾ ਸੰਪੰਨ

 DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 24 Nov 2022

Last updated on: Nov 24, 2022, 00:00 IST

ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਠੋਸ ਉਪਰਾਲੇ ਕਰਨ ਦੇ ਸੰਕਲਪ ਨਾਲ ਅੱਜ 7ਵਾਂ ਸਪਾਰਕ ਕੈਰੀਅਰ ਗਾਈਡੈਂਸ ਮੇਲਾ ਸਫਲਤਾ ਦੀਆਂ ਊਚਾਈਆਂ ਨੂੰ ਛੂੰਹਦਾ ਹੋਇਆ ਸਮਾਪਤ ਹੋ ਗਿਆ।ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਸਪਾਰਕ ਮੇਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਕਰੀਅਰ ਦੇ ਮੌਕਿਆਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਉਹ ਆਪਣੀ ਰੂਚੀ ਅਨੁਸਾਰ ਉਚੇਰੀ ਸਿੱਖਿਆ ਅਤੇ ਸਹੀ ਕਿੱਤੇ ਦੀ ਚੋਣ ਕਰ ਸਕਣ। 

ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਜਿਨ੍ਹਾਂ ਨੂੰ ਕਿੱਤਾ ਅਗਵਾਈ ਦੇਣਾ ਸਮੇਂ ਦੀ ਮੁੱਖ ਲੋੜ ਹੈ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕਰੀਅਰ ਗਾਈਡੈਂਸ ਮੇਲੇ ਦਾ ਇੱਕੋ ਇੱਕ ਉਦੇਸ਼ ਪੇਂਡੂ ਖੇਤਰ ਦੇ ਵਿਦਿਆਰਥੀਆਂ ਦੀ ਮਿਆਰੀ ਕਰੀਅਰ ਗਾਈਡੈਂਸ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਹੈ ਤਾਂ ਜੋ ਉਹ ਸਹੀ ਕਰੀਅਰ ਦੀ ਚੋਣ ਕਰਕੇ ਆਪਣੇ ਰੌਸ਼ਨ ਭਵਿੱਖ ਲਈ ਰਾਹ ਪੱਧਰਾ ਕਰ ਸਕਣ। 

ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਸਮਾਗਮ ਨੌਜਵਾਨਾਂ ਨੂੰ ਸੂਬੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਪਾਰਕ ਮੇਲਾ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖਸੀਅਤ ਦੇ ਵਿਕਾਸ ਨੂੰ ਯਕੀਨੀ ਬਣਾਏਗਾ।

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਕਰੀਅਰ ਪੱਖੋਂ ਸੇਧ ਦੇਣ ਲਈ ਅਜਿਹੇ ਹੋਰ ਸਮਾਗਮ ਕਰਵਾਉਣ ਦੀ ਵਚਨਬੱਧਤਾ ਵੀ ਦੁਹਰਾਈ।ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਆਪਣਾ ਟੀਚਾ ਮਿੱਥਣ ਅਤੇ ਇਸ ਦੀ ਪ੍ਰਾਪਤੀ ਲਈ ਤਨਦੇਹੀ ਨਾਲ ਯਤਨ ਕਰਨ ਦਾ ਸੱਦਾ ਦਿੱਤਾ। 

ਉਨ੍ਹਾਂ ਸਪੱਸ਼ਟ ਕਿਹਾ ਕਿ ਅੱਜ ਵਿਦਿਆਰਥੀਆਂ ਨੂੰ ਦੁਨੀਆ ਭਰ ਦੇ ਆਪਣੇ ਸਾਥੀਆਂ ਨਾਲ ਮੁਕਾਬਲਾ ਕਰਨ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇ ਦੇ ਇਸ ਯੁੱਗ ਵਿੱਚ ਪਛੜਨ ਦੀ ਕੋਈ ਗੁੰਜਾਇਸ਼ ਨਹੀਂ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਅਧਿਕਾਰੀਆਂ ਅਤੇ ਹੋਰ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ। ਮੁੱ

ਖ ਮਹਿਮਾਨ ਵੱਲੋਂ ਜੀ.ਐਨ.ਏ. ਗਰੁੱਪ, ਐਚ.ਡੀ.ਐਫ.ਸੀ. ਬੈਂਕ, ਆਈ.ਵੀ.ਵਾਈ. ਵਰਲਡ ਸਕੂਲ, ਸੇਂਟ ਸੋਲਜਰ ਗਰੁੱਪ ਤੋਂ ਇਲਾਵਾ ਹੋਰ ਸਪਾਂਸਰਾਂ ਦੇ ਨੁਮਾਇੰਦਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD