Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਕੂਲ ਆਫ ਐਮੀਨੈਸ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ : ਹਰਜੋਤ ਸਿੰਘ ਬੈਂਸ

ਸਕੂਲਾਂ ਦੇ ਨਕਸ਼ੇ ਅਤੇ ਡਿਜਾਈਨ ਸਬੰਧੀ ਹੋਈ ਉਚ ਪੱਧਰੀ ਮੀਟਿੰਗ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 24 Nov 2022

Last updated on: Nov 24, 2022, 00:00 IST

ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਮਿਲਣਾ ਯਕੀਨੀ ਬਣਾਉਣ ਲਈ ਆਪਣੇ ਇਕ ਹੋਰ ਚੋਣ ਵਾਅਦੇ ਅਨੁਸਾਰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ ।ਇਹ ਪ੍ਰਗਟਾਵਾ  ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ  ਨੇ  ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕੀਤਾ।

ਸਕੂਲ ਆਫ ਐਮੀਨੈੱਸ ਦੀ ਸਮੁੱਚੀ ਯੋਜਨਾਬੰਦੀ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਪੰਜਾਬ ਦੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣ ਵਾਲਾ ਇਹ ਉਪਰਾਲਾ ਬਹੁਤ ਜਲਦ ਪੰਜਾਬ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਸ਼ੁਰੂ ਕਰ ਦੇਣਗੇ।ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਆਉਣ ਵਾਲੇ ਦੋ ਹਫਤਿਆਂ ਦੇ ਦੌਰਾਨ ਹੀ ''ਸਕੂਲ ਆਫ ਐਮੀਨੈੱਸ" ਦਾ ਨੀਂਹ ਪੱਥਰ ਰੱਖਣ ਗ ਕਰਨਗੇ ।

ਸ. ਬੈਂਸ ਨੇ ਦੱਸਿਆ ਕਿ ਇਹਨਾਂ ਸਕੂਲਾਂ ਦਾ ਵਿੱਦਿਅਕ ਪੱਧਰ ਬਹੁਤ ਹੀ ਅੰਤਰ ਰਾਸ਼ਟਰੀ ਪੱਧਰ ਦਾ ਹੋਵੇਗਾ ਜਿਸਨੂੰ ਪ੍ਰਭਾਵਸ਼ਾਲੀ ਬਣਾਉਣ ਵਾਸਤੇ ਉਹ ਨਿੱਜੀ ਦਿਲਚਸਪੀ ਲੈ ਕੇ ਹਰ ਹਫਤੇ ਡਿਜਾਈਨ ਅਤੇ ਰੰਗ-ਰੋਗਨ ਸਬੰਧੀ ਅਧਿਕਾਰੀਆਂ ਤੇ ਆਰਕੀਟੈਕਟਾਂ ਨਾਲ ਮੀਟਿੰਗਾਂ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਪਹਿਲੇ ਗੇੜ ਦੌਰਾਨ ਪੰਜਾਬ ਵਿੱਚ 100 ਸਕੂਲ ਆਫ਼ ਐਮੀਨੈਸ ਬਣਾਏ ਜਾ ਰਹੇ ਹਨ।ਸਿੱਖਿਆ ਮੰਤਰੀ ਸ. ਬੈਂਸ ਨੇ ਦੱਸਿਆ ਕਿ ਇਹਨਾਂ ਸਕੂਲਾਂ ਦੀ ਪੜਾਈ ਦਾ ਪੱਧਰ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਬਿਹਤਰ ਹੋਵੇਗਾ ਅਤੇ ਉਹਨਾਂ ਨੂੰ ਇਹ ਯਕੀਨ ਹੀ ਨਹੀ ਬਲਕਿ ਵਿਸ਼ਵਾਸ ਵੀ ਹੈ ਕਿ ਨਵੇਂ ਵਿੱਦਿਅਕ ਸੈਸ਼ਨ ਤੋਂ ਇਹ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣਨਗੇ। 

ਸਿੱਖਿਆ ਮੰਤਰੀ ਅਨੁਸਾਰ ਉਹ ਪੰਜਾਬ ਦੇ ਸਿੱਖਿਆ ਸਿਸਟਮ ਨੂੰ ਸਿਰਫ ਰਾਸ਼ਟਰੀ ਹੀ ਨਹੀਂ ਬਲਕਿ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਯਤਨਸ਼ੀਲ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੀ ਪੰਜਾਬ ਦੀ ਸਕੂਲ ਸਿੱਖਿਆ ਨੂੰ ਸਮੇਂ ਦੀ ਹਾਣ ਦੀ ਬਣਾਉਣ ਵਾਸਤੇ ਨਿੱਜੀ ਦਿਲਚਸਪੀ ਲੈ ਰਹੇ ਹਨ। ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਨੂੰ ਪੂਰੇ ਦੇਸ਼ ਵਿੱਚੋਂ ਨਮੂਨੇ ਦੀ ਸਿੱਖਿਆ ਬਣਾਉਣ ਵਾਸਤੇ ਵਚਨਬੱਧ ਹੈ ਅਤੇ ਸਿੱਖਿਆ ਪ੍ਰਬੰਧ ਦੇ ਸੁਧਾਰਾਂ ਵਾਸਤੇ ਉਹ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD