Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਨੇ ਪਿੰਡ ਭੈਣੀ ਪਸਵਾਲ ਵਿਖੇ ‘ਜਨ ਸੁਣਵਾਈ’ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 25 Nov 2022

Last updated on: Nov 25, 2022, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ‘ਜਨ ਸੁਣਵਾਈ’ ਕੈਂਪ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਕਾਹਨੂੰਵਾਨ ਬਲਾਕ ਦੇ ਪਿੰਡ ਭੈਣੀ ਪਸਵਾਲ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਪਿੰਡ ਭੈਣੀ ਪਸਵਾਲ, ਮੁਲਾਂਵਾਲ, ਮੌਚਪੁਰ, ਆਲਮਾ, ਅਵਾਨ, ਨੂਨ, ਫੱਤੂ ਬਰਕਤ, ਛਿਛਰਾ, ਰਾਜੂਬੇਲਾ, ਕਿਸ਼ਨਪੁਰਾ ਅਤੇ ਦਾਓਵਾਲ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਮੁਸ਼ਕਲਾਂ ਦਾ  ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਲੋਕਾਂ ਨੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਮੰਗਾਂ ਡਿਪਟੀ ਕਮਿਸ਼ਨਰ ਨੇ ਸਨਮੁੱਖ ਰੱਖੀਆਂ। ਇਸ ਤੋਂ ਇਲਾਵਾ ਬਿਜਲੀ ਸਪਲਾਈ, ਜਲ ਸਪਲਾਈ, ਜ਼ਮੀਨਾਂ ਦੀ ਤਕਸੀਮ ਦੇ ਮਾਮਲੇ, ਹੈਲਥ ਕਾਰਡ ਅਤੇ ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਵੀ ਧਿਆਨ ਵਿੱਚ ਲਿਆਂਦੇ ਗਏ। ਇਨ੍ਹਾਂ ਸਾਰੇ ਮਾਮਲਿਆਂ ਨੂੰ ਸੁਣਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਮੌਕੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਹਿਲ ਦੇ ਅਧਾਰ ’ਤੇ ਇਨ੍ਹਾਂ ਮਸਲਿਆਂ ਨੂੰ ਹੱਲ ਕਰਕੇ ਉਨ੍ਹਾਂ ਨੂੰ ਰੀਪੋਰਟ ਪੇਸ਼ ਕਰਨ। 

ਇਸੇ ਦੌਰਾਨ ਪਿੰਡ ਭੈਣੀ ਪਸਵਾਲ ਦੇ ਬਜ਼ੁਰਗ ਮੁਖਤਾਰ ਮਸੀਹ ਨੇ ਡਿਪਟੀ ਕਮਿਸ਼ਨਰ ਅੱਗੇ ਪੇਸ਼ ਹੋ ਕੇ ਆਪਣੀਆਂ ਅੱਖਾਂ ਦੇ ਓਪਰੇਸ਼ਨ ਵਿੱਚ ਮਾਲੀ ਇਮਦਾਦ ਕਰਨ ਦੀ ਬੇਨਤੀ ਕੀਤੀ, ਇਸਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਸਕੱਤਰ ਰੈਡ ਕਰਾਸ ਸੁਸਾਇਟੀ ਗੁਰਦਾਸਪੁਰ ਨੂੰ ਹਦਾਇਤ ਕੀਤੀ ਕਿ ਇਸ ਬਜ਼ੁਰਗ ਦੀਆਂ ਅੱਖਾਂ ਦਾ ਓਪਰੇਸ਼ਨ ਰੈੱਡ ਕਰਾਸ ਸੁਸਾਇਟੀ ਵੱਲੋਂ ਕਰਵਾ ਕੇ ਦਿੱਤਾ ਜਾਵੇ।

ਮੀਟਿੰਗ ਦੌਰਾਨ ਪਿੰਡ ਆਲਮਾ ਦੇ ਸਰਪੰਚ ਆਪਣੇ ਪਿੰਡ ਦੇ ਪੰਚਾਇਤ ਸਕੱਤਰ ਦੀ ਸ਼ਿਕਾਇਤ ਕੀਤੀ ਕਿ ਉਹ ਨਿਯਮਾਂ ਅਨੁਸਾਰ ਕੰਮ ਨਹੀਂ ਕਰ ਰਿਹਾ ਅਤੇ ਨਾ ਹੀ ਉਹ ਪੰਚਾਇਤ ਨੂੰ ਸਹਿਯੋਗ ਕਰਦਾ ਹੈ। ਇਸਦਾ ਸਖਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਾਹਨੂੰਵਾਨ ਦੇ ਬੀ.ਡੀ.ਪੀ.ਓ. ਨੂੰ ਹਦਾਇਤ ਕੀਤੀ ਕਿ ਤੁਰੰਤ ਇਸ ਪੰਚਾਇਤ ਸਕੱਤਰ ਨੂੰ ਇਸ ਪਿੰਡ ਤੋਂ ਬਦਲ ਦਿੱਤਾ ਜਾਵੇ ਅਤੇ ਨਾਲ ਹੀ ਮਾਮਲੇ ਦੀ ਜਾਂਚ ਕਰਕੇ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇ।

ਪਿੰਡ ਨੂਨ ਦੇ ਵਸਨੀਕਾਂ ਆਪਣੇ ਪਿੰਡ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਕਟਰ ਦੀ ਗੈਰ-ਹਾਜ਼ਰੀ ਦਾ ਮੁੱਦਾ ਧਿਆਨ ਵਿੱਚ ਲਿਆਂਦਾ ਤਾਂ ਡਿਪਟੀ ਕਮਿਸ਼ਨਰ ਨੇ ਇਸ ਵੈਟਨਰੀ ਡਾਕਟਰ ਦੀ ਜੁਆਬ ਤਲਬੀ ਕਰਨ ਦੇ ਨਾਲ ਵਿਭਾਗੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹੈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅਧਿਕਾਰੀਆਂ ਵੱਲੋਂ ਹਰ 15 ਦਿਨਾਂ ਬਾਅਦ ਪਿੰਡਾਂ ਅਤੇ ਸ਼ਹਿਰਾਂ ਦੇ ਮੁਹੱਲਿਆਂ ਵਿੱਚ ਜਾ ਕੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ। 

ਇਸਦੇ ਨਾਲ ਹੀ ਮੌਕੇ ’ਤੇ ਜਾ ਕੇ ਵਿਕਾਸ ਕਾਰਜਾਂ ਦਾ ਨਿਰੀਖਣ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਜ਼ਾਨਾਂ (ਕੰਮ-ਕਾਜ ਵਾਲੇ ਦਿਨਾਂ) ਸਵੇਰੇ 11 ਵਜੇ ਤੋਂ 12 ਵਜੇ ਤੱਕ ਇੱਕ ਘੰਟਾ ਵੈਬੇਕਸ ਐਪ ਰਾਹੀਂ ਆਨ ਲਾਈਨ ਮੁਸ਼ਕਲਾਂ ਵੀ ਸੁਣੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 62393-01830 ਵਟਸਐਪ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਜਿਸ ਉੱਪਰ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਭੇਜ ਸਕਦੇ ਹਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD