Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਜਰਾਤ ਦੇ ਲੋਕ ਨਾਕਾਮ 'ਡਬਲ ਇੰਜਣ' ਸਰਕਾਰ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ: ਭਗਵੰਤ ਮਾਨ

ਕਿਹਾ, ਦੇਸ਼ ਭਰ ਦੇ ਸਿਆਸੀ ਮੈਦਾਨ 'ਚ ਫੈਲੀ ਗੰਦਗੀ ਨੂੰ ਝਾੜੂ ਨਾਲ ਕਰਾਂਗੇ ਸਾਫ਼

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab,Bardoli, Gujarat

Web Admin

Web Admin

5 Dariya News

ਬਾਰਡੋਲੀ (ਗੁਜਰਾਤ) , 25 Nov 2022

Last updated on: Nov 25, 2022, 00:00 IST

ਗੁਜਰਾਤ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗੁਜਰਾਤ 'ਡਬਲ-ਇੰਜਣ' ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ ਕਿਉਂਕਿ ਕਾਂਗਰਸ ਅਤੇ ਭਾਜਪਾ ਦੇ ਇੰਜਣ 40-50 ਸਾਲ ਪੁਰਾਣੇ ਅਤੇ ਪੂਰੀ ਤਰ੍ਹਾਂ ਨਾਕਾਮ ਹਨ। ਉਨ੍ਹਾਂ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ।

ਇੱਥੇ ਬਾਰਡੋਲੀ ਵਿੱਚ ਵਿਸ਼ਾਲ ਰੋਡ ਸ਼ੋਅ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਬਦਲਾਅ ਦੀ ਲਹਿਰ ਹੈ। ਭਾਜਪਾ ਵਾਲੇ ਡਬਲ ਇੰਜਣ ਵਾਲੀ ਸਰਕਾਰ ਦਾ ਰੌਲਾ ਪਾਉਂਦੇ ਹਨ ਪਰ ਇਸ ਵਾਰ ਗੁਜਰਾਤ ਦੇ ਲੋਕਾਂ ਨੂੰ ਕਿਸੇ ਫੇਲ੍ਹ ਡਬਲ ਇੰਜਣ ਦੀ ਨਹੀਂ ਸਗੋਂ ਕੇਜਰੀਵਾਲ ਦੇ ਨਵੇਂ ਇੰਜਣ ਦੀ ਲੋੜ ਹੈ, ਜੋ ਸੂਬੇ ਵਿੱਚੋਂ ਵਿਕਾਸ ਕਰ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰੇਗਾ।

ਲੋਕਾਂ ਨੂੰ 'ਆਪ' ਨੂੰ ਮੌਕਾ ਦੇਣ ਦੀ ਅਪੀਲ ਕਰਦਿਆਂ ਮਾਨ ਨੇ ਕਿਹਾ ਕਿ ਸੂਬੇ 'ਚ ਸਰਕਾਰ ਬਣਨ 'ਤੇ 'ਆਪ' ਗੁਜਰਾਤ 'ਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰੇਗੀ ਅਤੇ ਜਨਤਾ ਦੇ ਪੈਸੇ ਨੂੰ ਲੁੱਟਣ ਅਤੇ ਆਪਣਾ ਪੇਟ ਭਰਨ ਵਾਲੇ ਸਾਰੇ ਭ੍ਰਿਸ਼ਟ ਨੇਤਾਵਾਂ ਨੂੰ ਨੱਥ ਪਾਈ ਜਾਵੇਗੀ।ਉਨ੍ਹਾਂ ਕਿਹਾ ਕਿ ਰੋਡ ਸ਼ੋਅ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਗੁਜਰਾਤ ਦੇ ਲੋਕ ਵੀ ਦਿੱਲੀ ਅਤੇ ਪੰਜਾਬ ਦਾ ਇਤਿਹਾਸ ਦੁਹਰਾਉਣ ਲਈ ਉਤਾਵਲੇ ਹਨ। ਇਸ ਵਾਰ ਆਮ ਲੋਕ ਪਿਛਲੇ 27 ਸਾਲਾਂ ਤੋਂ ਸੱਤਾ 'ਤੇ ਕਾਬਜ਼ ਭਾਜਪਾ ਦੇ ਸਿਆਸੀ ਕਿਲੇ ਨੂੰ ਢਹਿ-ਢੇਰੀ ਕਰ ਦੇਣਗੇ ਅਤੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣਨਗੇ।

 ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਜਪਾ ਬਦਲ ਦੀ ਘਾਟ ਕਾਰਨ ਦਹਾਕਿਆਂ ਤੋਂ ਗੁਜਰਾਤ ਵਿੱਚ ਸਰਕਾਰ ਚਲਾ ਰਹੀ ਹੈ। ਲੋਕ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ ਅਤੇ ਹੁਣ ਉਹ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣ ਲਈ ਤਿਆਰ ਹਨ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਆਪ’ ਗੁਜਰਾਤ ਸਮੇਤ ਦੇਸ਼ ਭਰ ਵਿੱਚ ਝਾੜੂ ਨਾਲ ਸਿਆਸੀ ਮੈਦਾਨ ਵਿੱਚ ਫੈਲੀ ਗੰਦਗੀ ਨੂੰ ਸਾਫ਼ ਕਰੇਗੀ। ਗੁਜਰਾਤ ਵਿੱਚ ਆਮ ਆਦਮੀ ਪਾਰਟੀ ਯਕੀਨਨ ਸਰਕਾਰ ਬਣਾਏਗੀ ਕਿਉਂਕਿ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਜਾਂ ਭਾਜਪਾ ਨਾਲ ਨਹੀਂ ਹੈ, ਸਗੋਂ 'ਆਪ' ਦੀ ਲੜਾਈ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਵਧਦੀ ਮਹਿੰਗਾਈ, ਪੇਪਰ ਲੀਕ ਅਤੇ ਸੂਬੇ ਦੇ ਲੋਕਾਂ ਲਈ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Bardoli , Gujarat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD