Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਪਿੰਡ ਮਾੜੀ ਬੁੱਚੀਆਂ ਵਿਖੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ

ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਸਮਾਜਿਕ ਸੁਰੱਖਿਆ ਲਈ ਚੱਲ ਰਹੀਆਂ ਸਕੀਮਾਂ ਦਾ ਲਾਭ ਲੈਣ ਦੀ ਅਪੀਲ

DC Gurdaspur, Mohammad Ishfaq, Gurdaspur, Deputy Commissioner GurdaspurDC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 25 Nov 2022

Last updated on: Nov 25, 2022, 00:00 IST

ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਵਿਸ਼ੇਸ ਕੈਂਪ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਤਹਿਤ ਅੱਜ ਜਨਾਬ ਮੁਹੰਮਦ ਇਸ਼ਫ਼ਾਕ, ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਹਰਗੋਬਿੰਦਪੁਰ ਬਲਾਕ ਦੇ ਪਿੰਡ ਮਾੜੀ ਬੁੱਚੀਆਂ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਵੱ-ਵੱਖ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਮੁਸ਼ਕਲਾਂ ਦਾ  ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। 

ਇਸ ਮੌਕੇ ਨਾਇਬ ਤਹਿਸੀਲਦਾਰ ਨਿਰਮਲ ਸਿੰਘ, ਜਸਵੀਰ ਸਿੰਘ ਡੀ.ਐਸ.ਪੀ, ਗੁਰਜੀਤ ਸਿੰਘ ਬੀਡੀਪੀਓ, ਐਕਸੀਅਨ ਹਰਜੋਤ ਸਿੰਘ, ਸਰਪੰਚ ਮਨਜੀਤ ਕੋਰ ਸਮੇਤ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।ਮੀਟਿੰਗ ਦੌਰਾਨ ਲੋਕਾਂ ਨੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਸਮੇਤ ਵੱਖ-ਵੱਖ ਸਮੱਸਿਆਵਾਂਾਂ ਡਿਪਟੀ ਕਮਿਸ਼ਨਰ ਦੇ ਸਨਮੁੱਖ ਰੱਖੀਆਂ। ਨਿਸ਼ਾਨਦੇਹੀ, ਇੰਤਕਾਲ, ਬਿਜਲੀ ਨਾਲ ਸਬੰਧਤ, ਰਾਸ਼ਨ ਡਿਪੂ ਨੇੜਲੇ ਸਥਾਨ ’ਤ ਤਬਦੀਲ ਕਰਨ ਸਬੰਧੀ, ਜ਼ਮੀਨੀ ਝਗੜੇ, ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਆਦਿ ਧਿਆਨ ਵਿੱਚ ਲਿਆਂਦੇ ਗਏ। ਇਨ੍ਹਾਂ ਸਾਰੇ ਮਾਮਲਿਆਂ ਨੂੰ ਸੁਣਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਮੌਕੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਹਿਲ ਦੇ ਆਧਾਰ ’ਤੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ ਦੇ ਮੁੱਦੇ ਵੱਲ ਧਿਆਨ ਦੇਣ ਲਈ ਪ੍ਰੇਰਿਤ ਕਰਦਿਆਂ ਹਾਜਰ ਕਿਸਾਨਾਂ ਨੂੰ ਕਿਹਾ ਕਿ ਉਹ ਕ੍ਰਿਸ਼ੀ ਕਰੈਡਿਟ ਕਾਰਡ ਜਰੂਰ ਬਣਾਉਣ, ਕਿਉਂਕਿ ਇਸ ਉੱਪਰ ਮਿਲਣ ਵਾਲੇ ਪੈਸੇ ਉੱਪਰ 4 ਫੀਸਦ ਵਿਆਜ ਲੱਗਦਾ ਹੈ ਅਤੇ ਕਿਸਾਨ ਆਪਣੀਆਂ ਜਰੂਰਤਾਂ ਇਸ ਰਾਹੀਂ ਪੂਰੀ ਕਰ ਸਕਦਾ ਹੈ। ਉਨਾਂ ਕਿਸਾਨਾਂ ਨੂੰ ਫਾਰਮਰ ਪ੍ਰੋਡੂਸਰ ਆਰਗੇਨਾਈਜੇਸ਼ਨ ਤਹਿਤ ਕਿਸਾਨ ਗਰੁੱਪ ਬਣਾਉਣ ਲਈ ਕਿਹਾ ਅਤੇ ਨਾਲ ਹੀ ਉਨਾਂ ਔਰਤਾਂ ਨੂੰ ਸੈਲਫ ਹੈਲਪ ਗਰੁੱਪ ਬਣਾਉਣ ਲਈ ਪ੍ਰੇਰਿਤ ਕੀਤਾ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਗਨਰੇਗਾ ਤਹਿਤ ਔਰਤਾਂ ਨੂੰ ਵਣ ਮਿੱਤਰ ਰੱਖਣ ਰੱਖਣ ਲਈ ਉਨਾਂ ਦੇ ਜਾਬ ਕਾਰਡ ਬਣਾਏ ਜਾਣ। ਉਨਾਂ ਦੱਸਿਆ ਕਿ ਇਸ ਨਾਲ ਇੱਕ ਔਰਤ ਨੂੰ ਸਲਾਨਾ 26 ਹਜਾਰ ਦੀ ਆਮਦਨ ਹੁੰਦੀ ਹੈ। ਵਣ ਮਿੱਤਰ ਰਾਹੀ ਔਰਤਾਂ ਪੋਦਿਆਂ ਦੀ ਸਾਂਭ ਸੰਭਾਲ ਕਰਦੀਆਂ ਹਨ। ਉਨਾਂ ਪਿੰਡਾਂ ਦੇ ਸਰਪੰਚਾਂ ਨੂੰ ਔਰਤਾਂ ਦੇ ਵੱਧ ਤੋਂ ਵੱਧ ਜਾਬ ਕਾਰਡ ਬਣਾਉਣ ਲਈ ਕਿਹਾ ਤਾਂ ਜੋ ਉਹ ਉਹ ਆਰਥਿਕ ਪੱਧਰ ਤੇ ਮਜ਼ਬੂਤ ਹੋ ਸਕਣ। 

ਉਨਾਂ ਮੁਦਰਾ ਯੋਜਨਾ, ਜੀਵਨ ਜੋਤੀ ਬੀਮਾ ਯੋਜਨਾ, ਸੁਰੱਖਿਆ ਜੀਵਨ ਬੀਮਾ ਯੋਜਨਾ, ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦਾ ਵੱਧ ਵੱਧ ਤੋਂ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ। ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਜ਼ਾਨਾਂ (ਕੰਮ-ਕਾਜ ਵਾਲੇ ਦਿਨਾਂ) ਸਵੇਰੇ 11 ਵਜੇ ਤੋਂ 12 ਵਜੇ ਤੱਕ ਇੱਕ ਘੰਟਾ ਵੈਬੇਕਸ ਐਪ ਰਾਹੀਂ ਆਨ ਲਾਈਨ ਮੁਸ਼ਕਲਾਂ ਵੀ ਸੁਣੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 62393-01830 ਵਟਸਐਪ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਜਿਸ ਉੱਪਰ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ/ਸਮੱਸਿਆ ਭੇਜ ਸਕਦੇ ਹਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD