Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਕੂਲੀ ਬੱਸਾਂ ਵਿੱਚ ਲਾਜ਼ਮੀ ਕੀਤੇ ਉਪਕਰਨ ਨਾ ਲਗਵਾਉਣ ਵਾਲੇ ਸਕੂਲ ਪ੍ਰਬੰਧਕਾਂ ਖਿਲਾਫ ਹੋਵੇਗੀ ਸਖਤ ਕਾਰਵਾਈ

ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ , 25 Nov 2022

Last updated on: Nov 25, 2022, 00:00 IST

ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਲਾਗੂ ਕੀਤੀ ਗਈ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪਾਲਿਸੀ ਤਹਿਤ ਸਕੂਲੀ ਬੱਸਾਂ ਵਿੱਚ ਜਰੂਰੀ ਤੌਰ ਤੇ ਹੋਣ ਵਾਲੇ ਉਪਕਰਣ ਨਾ ਲਗਵਾਉਣ ਵਾਲੇ ਸਕੂਲ ਪ੍ਰਬੰਧਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਐਸ.ਡੀ.ਐਮ.ਬਸੀ ਪਠਾਣਾ ਸ਼੍ਰੀ ਅਸ਼ੋਕ ਕੁਮਾਰ ਨੇ ਬਾਲ ਸੁਰੱਖਿਆ ਯੁਨਿਟ ਦੇ ਸਹਿਯੋਗ ਨਾਲ ਸਕੂਲੀ ਬੱਸਾਂ ਦੀ ਚੈਕਿੰਗ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਕਿਹਾ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜੋ ਕਿ ਬਹੁਤ ਅਫਸੋਸਜਨਕ ਹੈ। ਇਸ ਲਈ ਸਕੂਲ ਪ੍ਰਬੰਧਕਾਂ ਦਾ ਇਹ ਮੁਢਲਾ ਫਰਜ਼ ਬਣਦਾ ਹੈ ਕਿ ਮਾਣਯੋਗ ਕੋਰਟ ਵੱਲੋਂ ਜੋ ਹਦਾਇਤਾਂ ਕੀਤੀਆਂ ਗਈਆਂ ਹਨ ਉਨ੍ਹਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਏ ਜਾਵੇ ਤਾਂ ਜੋ ਕਿਸੇ ਕਿਸਮ ਦਾ ਨੁਕਸਾਨ ਹੋਣ ਤੋਂ ਬਚਿਆ ਜਾ ਸਕੇ।

ਐਸ.ਡੀ.ਐਮ. ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜ਼ਰੂਰੀ ਹੋ ਜਾਂਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਬੱਚੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਸਫਰ ਕਰਦੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ। 

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਨੇ ਇਸ ਮੌਕੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਹੜੀਆਂ ਸਕੂਲੀ ਬੱਸਾਂ ਵਿੱਚ ਲੜਕੀਆਂ ਸਫਰ ਕਰਦੀਆਂ ਹੋਣ ਉਨ੍ਹਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਮਹਿਲਾ ਅਟੈਂਡੈਂਟ ਦਾ ਹੋਣਾ ਜਰੂਰੀ ਹੈ। ਇਸ ਤੋਂ ਇਲਾਵਾ ਬੱਸਾਂ ਵਿੱਚ ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜਰੂਰੀ ਹਨ।ਉਨ੍ਹਾਂ ਸਕੂਲ ਮੁਖੀਆਂ ਨੁੰ ਕਿਹਾ ਕਿ ਉਹ ਖੁਦ ਵੀ ਬੱਸਾਂ ਨੂੰ ਨਿਰੰਤਰ ਚੈੱਕ ਕਰਨ ਤਾਂ ਜੋ ਸਕੂਲੀ ਬੱਸਾਂ ਵਿੱਚ ਪਾਈਆਂ ਜਾਂਦੀਆਂ ਖਾਮੀਆਂ ਨੂੰ ਪੂਰਾ ਕੀਤਾ ਜਾ ਸਕੇ।

ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਸੀ ਪਠਾਣਾ ਦੇ ਪਾਈਨ ਗਰੋਵ ਪਬਲਿਕ ਸਕੂਲ ਅਤੇ ਗਾਰਡਨ ਵੈਲੀ ਸਕੂਲ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਗਾਈਡਲਾਈਨਜ਼ ਅਨੁਸਾਰ ਸਕੂਲੀ ਬੱਸਾਂ ਵਿੱਚ ਕੁਝ ਖਾਮੀਆਂ ਪਾਈਆ ਗਈਆ। 

ਬੱਸਾਂ ਦੀ ਬੈਕ ਲਾਈਟ ਅਤੇ ਪਾਰਕਿੰਗ ਲਾਈਟ ਖਰਾਬ ਪਾਈਆਂ ਗਈਆਂ। ਇਸ ਸਬੰਧੀ ਸਕੂਲ ਪ੍ਰਿੰਸੀਪਲ ਅਤੇ ਸਕੂਲ ਡਾਇਰੈਕਟਰ ਨੂੰ ਲਿਖਤੀ ਰੂਪ ਵਿੱਚ ਇੱਕ ਹਫਤੇ ਦਾ ਸਮਾਂ ਦਿੱਤਾ ਗਿਆ ਕਿ ਇੱਕ ਹਫਤੇ ਦੇ ਅੰਦਰ-ਅੰਦਰ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸਕੂਲਾਂ ਬੱਸਾਂ ਵਿੱਚ ਪਾਈਆਂ ਗਈਆਂ ਖਾਮੀਆਂ ਨੂੰ ਪੂਰਾ ਕਰਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਦਫਤਰ ਵਿਖੇ ਰਿਪੋਰਟ ਕੀਤੀ ਜਾਵੇ ।

ਇਸ ਮੌਕੇ ਸ਼੍ਰੀ ਸ਼ਮਸ਼ੇਰ ਸਿੰਘ ਡਿਪਟੀ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਸ੍ਰੀਮਤੀ ਹਰਪ੍ਰੀਤ ਕੌਰ ਸੁਰੱਖਿਆ ਅਫਸਰ (ਆਈ.ਸੀ), ਸ਼੍ਰੀ ਗੁਰਚਰਨ ਸਿੰਘ ਏ.ਐਸ.ਆਈ. ਪੁਲਿਸ ਵਿਭਾਗ, ਸ਼੍ਰੀ ਅਨਿਲ ਕੁਮਾਰ ਕਾਊਂਸਲਰ, ਸ਼੍ਰੀ ਸੁਰਜੀਤ ਸਿੰਘ ਅਕਾਊਂਟੈਂਟ ਆਫ ਬੀ.ਪੀ.ਈ.ਓ ਬਸੀ ਪਠਾਣਾਂ, ਸ਼੍ਰੀ ਅਮਰਪ੍ਰੀਤ ਸਿੰਘ ਆਊਟਰੀਚ ਵਰਕਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD