Saturday, 27 April 2024

 

 

ਖ਼ਾਸ ਖਬਰਾਂ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ ਗੁਰਜੀਤ ਸਿੰਘ ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼

 

ਜਗਦੀਪ ਚੀਮਾ ਦੀ ਅਗਵਾਈ 'ਚ ਅਕਾਲੀ ਲੀਡਰਸ਼ਿਪ ਦਾ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਮਿਲਿਆ

ਪਾਰਟੀ ਨੂੰ ਜਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਸੁਖਬੀਰ ਬਾਦਲ ਵੱਲੋਂ ਵਰਕਰਾਂ ਦੀਆਂ ਲਗਾਈਆਂ ਗਈਆਂ ਡਿਊਟੀਆਂ : ਜਗਦੀਪ ਚੀਮਾ

Sukhbir Singh Badal, Shiromani Akali Dal, SAD, Akali Dal

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 26 Nov 2022

ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨੂੰ ਜਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ । ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨੂੰ ਸ਼ਹਿਰਾਂ ਵਿੱਚ ਵਾਰਡ ਪੱਧਰ ਅਤੇ ਪਿੰਡਾਂ ਵਿੱਚ ਬੂਥ ਪੱਧਰ ਤੇ ਮਜਬੂਤ ਕਰਨ ਲਈ ਅਕਾਲੀ ਦਲ ਵੱਲੋਂ ਮਿਹਨਤੀ ਟਕਸਾਲੀ ਅਕਾਲੀ ਦਲ ਦੇ ਆਗੂਆਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਜਾਵੇ । ਜਥੇਦਾਰ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਵੱਲੋਂ ਜ਼ਿਲਾ ਫਤਿਹਗੜ੍ਹ ਸਾਹਿਬ ਤੋਂ ਪਹੁੰਚੀ ਸਮੁੱਚੀ ਅਕਾਲੀ ਲੀਡਰਸ਼ਿਪ ਦੀ ਟੀਮ ਵੱਲੋਂ ਜਿੱਥੇ ਵਿਚਾਰ ਲਏ ਗਏ, ਉਥੇ ਹੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਵੀ ਪਾਰਟੀ ਪ੍ਰਧਾਨ ਵੱਲੋਂ ਅਕਾਲੀ ਦਲ ਦੇ ਵਰਕਰਾਂ ਨੂੰ ਹੁਣ ਤੋਂ ਹੀ ਲੰਗੋਟੇ ਲੈਣ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ । ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਜਬੂਤੀ ਲਈ ਦਿਨ-ਰਾਤ ਇਕ ਕਰ ਕੇ ਕੰਮ ਕੀਤਾ ਜਾਵੇ ਤਾਂ ਜੋ ਪਾਰਟੀ ਮਜ਼ਬੂਤ  ਕੀਤੀ ਜਾ ਸਕੇ। ਜਥੇਦਾਰ ਚੀਮਾ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਭਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਵੱਲੋਂ ਹਲਕਾ ਵਾਈਜ ਦੌਰੇ ਵੀ ਕੀਤੇ ਜਾਣਗੇ ਤਾਂ ਜੋ ਟਕਸਾਲੀ ਅਕਾਲੀ ਵਰਕਰਾਂ ਨਾਲ ਸਿੱਧੇ ਤੌਰ ਤੇ ਰਾਬਤਾ ਕਾਇਮ ਕਰਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਜਾ ਸਕੇ,  ਕਿਉਂਕਿ  ਟਕਸਾਲੀ ਅਕਾਲੀਆਂ ਦੀ ਬਦੌਲਤ ਹੀ ਪਾਰਟੀ ਨੂੰ ਮਜਬੂਤ ਕੀਤਾ ਜਾ ਸਕਦਾ ਹੈ। ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਪਹਿਰੇਦਾਰੀ ਕਰ ਸਕਦੀ ਹੈ ਕਿਉਂਕਿ ਹੁਣ ਤੱਕ ਬਾਕੀ ਰਵਾਇਤੀ ਪਾਰਟੀਆਂ ਵੱਲੋਂ ਕੇਵਲ ਆਪਣੇ ਨਿਜੀ ਹਿੱਤਾਂ ਨੂੰ ਹੀ ਮੁੱਖ ਰੱਖਿਆ ਗਿਆ ਜਦੋਕਿ ਅਕਾਲੀ ਦਲ ਨੇ ਹੀ ਪੰਜਾਬ ਦੇ ਬੁਨਿਆਦੀ ਮਸਲਿਆਂ ਨੂੰ ਹੱਲ ਕਰਵਾਉਣ ਲਈ ਅਹਿਮ ਰੋਲ ਅਦਾ ਕੀਤਾ।  ਜਥੇਦਾਰ  ਚੀਮਾ ਨੇ ਕਿਹਾ ਕਿ ਮੀਟਿੰਗ ਵਿੱਚ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲਾ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦੀ ਨਵੀਂ ਵਿਉਂਤਬੰਦੀ ਕਰਨ ਲਈ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਰਾਏ ਵੀ ਲਈ ਗਈ

। ਜਥੇਦਾਰ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਵੱਲੋਂ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਕਰਵਾ ਕੇ ਹੀ ਰਹੇਗਾ, ਕਿਉਕਿ ਕਿਸੇ ਦੇ ਲੋਕਤਤਰਿਕ ਹੱਕਾਂ ਦੀ ਉਲੰਘਣਾ ਕਰਨਾ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਹਲਕਾ ਫਤਿਹਗੜ੍ਹ ਸਾਹਿਬ ਦੇ ਅਬਜਰਵਰ ਦਿਲਬਾਗ ਸਿੰਘ ਬਾਘਾ, ਜਤਿੰਦਰ ਸਿੰਘ ਬੱਬੂ ਭੈਣੀ, ਕਸਮੀਰਾ ਸਿੰਘ ਬਿਲਾਸਪੁਰ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਸਾਬਕਾ ਵਾਈਸ ਚੇਅਰਮੈਨ ਜਥੇਦਾਰ ਸਵਰਨ ਸਿੰਘ ਗੁਪਾਲੋਂ, ਯੂਥ ਆਗੂ ਗੁਰਦੀਪ ਸਿੰਘ ਨੌਲੱਖਾ ਅਤੇ ਹੋਰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਆਗੂ ਵੀ ਹਾਜਰ ਸਨ।

 

Tags: Sukhbir Singh Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD