Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੰਵਿਧਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਦੇਸ਼ ਦੇ ਸੰਵਿਧਾਨ ਪ੍ਰਤੀ ਸ਼ਰਧਾ ਅਤੇ ਵਫਾਦਾਰੀ ਦਾ ਪ੍ਰਣ ਦਿਵਾਇਆ

ਸਮੂਹ ਕਰਮਚਾਰੀ ਅਤੇ ਅਧਿਕਾਰੀ ਲੋਕ ਸੇਵਾ ਵਿੱਚ ਰਹਿੰਦੇ ਹੋਏ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ - ਡਿਪਟੀ ਕਮਿਸ਼ਨਰ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 26 Nov 2022

Last updated on: Nov 26, 2022, 00:00 IST

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਅੱਜ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਉਂਦਿਆਂ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਪ੍ਰਣ ਲਿਆ ਗਿਆ।ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਦਿਵਸ ਮੌਕੇ ਦੇਸ਼ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਕੇ ਸੁਣਾਉਣ ਉਪਰੰਤ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਵੀ ਚੁਕਾਈ ਗਈ, ਜਿਸ ਵਿੱਚ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਅਤੇ ਵਫਾਦਾਰੀ ਰੱਖਣ, ਕਾਨੂੰਨ ਦੁਆਰਾ ਸਥਾਪਿਤ ਭਾਰਤ ਦੀ ਪ੍ਰਭੂਸਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ, ਆਪਣੇ ਅਹੁਦੇ ਦੇ ਕਾਰਜਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ, ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਲਿਆ ਗਿਆ।

ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਪ੍ਰਣ ਵੀ ਦਿਵਾਇਆ ਗਿਆ ਕਿ ਉਹ ਸਭ ਰਾਸ਼ਟਰੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਵਾਸਤੇ ਆਪਸੀ ਭਾਈਚਾਰਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਤੋਂ ਬਿਨ੍ਹਾਂ ਇਹ ਪ੍ਰਣ ਵੀ ਲਿਆ ਗਿਆ ਕਿ ਅਸੀਂ ਸਾਰੇ ਭਾਰਤ ਦੇ ਸਮੂਹ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਨਿਆਂ, ਵਿਚਾਰ, ਅਭਿਵਿਅਕਤੀ, ਵਿਸ਼ਵਾਸ਼, ਧਰਮ ਤੇ ਪੂਜਾ ਦੀ ਸੁਤੰਤਰਤਾ, ਪ੍ਰਤਿਸ਼ਠਾ ਵਾਸਤੇ ਸਮਾਨ ਅਵਸਰ ਪ੍ਰਦਾਨ ਕਰਾਉਣ ਲਈ ਸੰਵਿਧਾਨ ਪ੍ਰਤੀ ਸਮਰਪਿਤ ਹੋਵਾਂਗੇ। 

ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਵੱਲੋਂ ਭਾਰਤ ਨੂੰ ਸੰਪੂਰਨ ਪ੍ਰਭੂਤਾ ਸਪੰਨ, ਸਮਾਜਵਾਦੀ, ਧਰਮ ਨਿਰਪੇਖ, ਲੋਕਤੰਤਰਿਕ ਗਣਰਾਜ ਬਣਾਉਣ ਦਾ ਲਿਆ ਗਿਆ ਸੁਪਨਾ ਪੂਰਾ ਕਰਨ ਲਈ ਵੀ ਅਸੀਂ ਵਚਨਵਧ ਰਹਾਂਗੇ। ਉਨ੍ਹਾਂ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਲੋਕ ਸੇਵਾ ਵਿੱਚ ਰਹਿੰਦੇ ਹੋਏ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ।

ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਡਾ. ਸ਼ਾਮ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਸੁਖਵਿੰਦਰ ਸਿੰਘ, ਤਹਿਸੀਲਦਾਰ ਜਗਤਾਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕੰਵਲਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਪਾਲ ਸਿੰਘ ਸੰਧਾਵਾਲੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਅਮਰਜੀਤ ਸਿੰਘ ਭਾਟੀਆ, ਜ਼ਿਲ੍ਹਾ ਇੰਨਫਰਮੇਸ਼ਨ ਅਫ਼ਸਰ ਕਰਨ ਸੋਨੀ, ਅਸ਼ੋਕ ਕੁਮਾਰ ਸਮੇਤ ਹੋਰ ਵੀ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

    

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD