Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਰੈਫਰੀਆਂ ਤੇ ਤਕਨੀਕੀ ਅਧਿਕਾਰੀਆਂ ਲਈ ਉੱਤਰੀ ਜੋਨ ਦਾ ਗੱਤਕਾ ਰਿਫ਼ਰੈਸ਼ਰ ਕੈਂਪ

National Gatka Association of India, National Gatka Association, Gatka, Gurdwara Garna Sahib, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 27 Nov 2022

Last updated on: Nov 27, 2022, 00:00 IST

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਰਜਿ.) ਵੱਲੋਂ ਭਵਿੱਖ ਵਿੱਚ ਹੋਣ ਜਾ ਰਹੇ ਦੋ ਰਾਸ਼ਟਰ ਪੱਧਰੀ ਟੂਰਨਾਮੈਂਟਾਂ ਦੇ ਸਫਲ ਆਯੋਜਨ ਲਈ ਰੈਫ਼ਰੀਆਂ ਖਾਤਰ ਦੋ ਰੋਜਾ ਉੱਤਰੀ ਜੋਨ ਗੱਤਕਾ ਰਿਫ਼ਰੈਸ਼ਰ-ਕਮ-ਸਿਖਲਾਈ ਕੈਂਪ ਗੁਰਦੁਆਰਾ ਗਰਨਾ ਸਾਹਿਬ, ਹੁਸ਼ਿਆਰਪੁਰ, ਪੰਜਾਬ ਵਿਖੇ ਲਾਇਆ ਗਿਆ ਜਿਸ ਵਿੱਚ ਰਾਜਸਥਾਨ, ਜੰਮੂ-ਕਸ਼ਮੀਰ, ਉੱਤਰਾਖੰਡ, ਚੰਡੀਗੜ, ਹਰਿਆਣਾ ਅਤੇ ਦਿੱਲੀ ਤੋਂ ਗੱਤਕਾ ਖੇਡ ਦੇ ਤਕਨੀਕੀ ਅਧਿਕਾਰੀਆਂ ਨੇ ਭਾਗ ਲਿਆ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਦੇ ਨੈਸ਼ਨਲ ਕੋਆਰਡੀਨੇਟਰ ਸਿਮਰਨਜੀਤ ਸਿੰਘ ਅਤੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਤਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਗੱਤਕਾ ਰਿਫ਼ਰੈਸ਼ਰ ਕੈਂਪ ਵਿਸ਼ੇਸ਼ ਕਰਕੇ ਦਸੰਬਰ ਮਹੀਨੇ ਚੰਡੀਗੜ ਵਿਖੇ ਹੋ ਰਹੀ 10 ਵੀਂ ਨੈਸ਼ਨਲ ਗੱਤਕਾ (ਲੜਕੇ) ਚੈਂਪੀਅਨਸ਼ਿੱਪ, ਝਾਰਖੰਡ ਵਿਖੇ ਹੋਣ ਵਾਲੀ 10 ਵੀਂ ਨੈਸ਼ਨਲ ਗੱਤਕਾ (ਲੜਕੀਆਂ) ਚੈਂਪੀਅਨਸ਼ਿੱਪ ਦੀ ਤਿਆਰੀ ਸਮੇਤ ਜਨਵਰੀ ਮਹੀਨੇ ਮਾਂਡਲਾ, ਮੱਧ ਪ੍ਰਦੇਸ ਵਿਖੇ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਗੱਤਕਾ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਰੈਫਰੀਆਂ ਅਤੇ ਹੋਰ ਤਕਨੀਕੀ ਅਧਿਕਾਰੀਆਂ ਨਾਲ ਗੱਤਕਾ ਨਿਯਮਾਂਵਲੀ ਦੇ ਵੱਖ ਵੱਖ ਰੂਲਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। 

ਉਨਾਂ ਦੱਸਿਆ ਕਿ ਐਨ.ਜੀ.ਏ.ਆਈ. ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਤੋਂ ਪਹਿਲਾਂ ਦੱਖਣ ਜੋਨ ਦਾ ਸਿਖਲਾਈ ਕੈਂਪ ਪਿਛਲੇ ਹਫਤੇ ਪੂਡੂਚੇਰੀ ਵਿਖੇ ਲਗਾਇਆ ਗਿਆ ਸੀ ਅਤੇ ਭਵਿੱਖ ਵਿੱਚ ਪੂਰਬੀ ਜੋਨ ਦਾ ਸਿਖਲਾਈ ਕੈਂਪ ਵੀ ਜਲਦ ਲਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਇਸ ਕੈਂਪ ਦੇ ਆਯੋਜਨ ਲਈ ਮਨਦੀਪ ਸਿੰਘ ਢੀਂਡਸਾ, ਰਵਿੰਦਰ ਸਿੰਘ ਰਵੀ ਅਤੇ ਰਮਨਪ੍ਰੀਤ ਸਿੰਘ ਸ਼ੰਟੀ ਨੇ ਵਿਸੇਸ ਸਹਿਯੋਗ ਦਿੱਤਾ। 

ਤਲਵਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਨੇ ਇਸ ਕੈਂਪ ਦਾ ਉਦਘਾਟਨ ਕੀਤਾ ਅਤੇ ਗੱਤਕੇ ਦੇ ਵੱਖ-ਵੱਖ ਵਿਸ਼ਿਆਂ ‘ਤੇ ਰੈਫ਼ਰੀਆਂ ਨੂੰ ਥਿਊਰੀ ਕਲਾਸਾਂ ਦੌਰਾਨ ਜਾਣਕਾਰੀ ਦਿੱਤੀ। ਐਨ.ਜੀ.ਏ.ਆਈ. ਵੱਲੋਂ ਸਾਰੇ ਰੈਫ਼ਰੀਆਂ ਤੇ ਕੋਚਾਂ ਨੂੰ ਟੀ-ਸ਼ਰਟਾਂ, ਗੱਛਕਾ ਬਰੋਸ਼ਰ, ਸਰਟੀਫਿਕੇਟ ਅਤੇ ਨਿਯਮਾਂਵਲੀ ਦੀਆਂ ਕਿਤਾਬਾਂ ਵੀ ਵੰਡੀਆਂ ਗਈਆਂ। ਇਸ ਕੈਂਪ ਵਿੱਚ ਨਰਿੰਦਰਪਾਲ ਸਿੰਘ, ਤੇਜਿੰਦਰ ਸਿੰਘ, ਯੋਗਰਾਜ ਸਿੰਘ, ਹਰਵਿੰਦਰ ਸਿੰਘ, ਵਿਜੇਪ੍ਰਤਾਪ ਸਿੰਘ ਨੇ ਵੀ ਸ਼ਿਰਕਤ ਕੀਤੀ ਅਤੇ ਪ੍ਰੈਕਟੀਕਲ ਕਲਾਸਾਂ ਲਈਆਂ।

 

Tags: National Gatka Association of India , National Gatka Association , Gatka , Gurdwara Garna Sahib , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD