Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਦੋਸ਼ੀ ਗ੍ਰਿਫਤਾਰ

ਦੋਸ਼ੀਆਂ ਕੋਲੋਂ 3 ਪਿਸਟਲ, 1 ਮੈਗਜ਼ੀਨ ਤੇ 22 ਜਿੰਦਾ ਕਾਰਤੂਸ ਬਰਾਮਦ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 28 Nov 2022

ਜ਼ਿਲ੍ਹਾ ਪੁਲਿਸ ਵਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਦੋਸ਼ੀਆਂ ਨੂੰ 3 ਪਿਸਟਲ, 1 ਮੈਗਜ਼ੀਨ ਤੇ 22 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ 1 ਦੋਸ਼ੀ ਮੌਕੇ ਉਤੇ ਭੱਜਣ ਵਿੱਚ ਕਾਮਯਾਬ ਰਿਹਾ।ਐਸ.ਐਸ.ਪੀ ਰੂਪਨਗਰ ਸ਼੍ਰੀ ਵਿਵੇਕ ਐਸ. ਸੋਨੀ, ਆਈ.ਪੀ.ਐਸ. ਵਲੋਂ ਪ੍ਰੈੱਸ ਕਾਨਫਰੈਂਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਮੁਹਿੰਮ ਵਿੱਢੀ ਗਈ ਹੈ। 

ਜਿਸ ਤਹਿਤ ਪੁਲਿਸ ਟੀਮਾਂ ਵਲੋਂ ਗੈਂਗਸਟਰਾਂ ਅਤੇ ਨਸ਼ਾ ਤਸ਼ਕਰਾਂ ਖਿਲਾਫ ਵਿਸ਼ੇਸ਼ ਟੀਮਾਂ ਬਣਾ ਕੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ।ਐਸ.ਐਸ.ਪੀ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਕਪਤਾਨ ਪੁਲਿਸ (ਡਿਟੈਕਟਿਵ) ਸ਼੍ਰੀ ਮਨਵਿੰਦਰਵੀਰ ਸਿੰਘ ਅਤੇ ਉਪ-ਕਪਤਾਨ ਪੁਲਿਸ (ਡਿਟੈਕਟਿਵ) ਰੂਪਨਗਰ ਸ਼੍ਰੀ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ 26 ਨਵੰਬਰ ਨੂੰ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ. ਰੂਪਨਗਰ ਦੀ ਟੀਮ ਨੇ ਦੋਸ਼ੀਅਨ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ, ਸਤਵੀਰ ਸਿੰਘ  ਸ਼ੰਮੀ ਅਤੇ ਬੇਅੰਤ ਸਿੰਘ ਨੂੰ 03 ਪਿਸਤੌਲਾਂ ਸਮੇਤ 22 ਕਾਰਤੂਸ, ਇੱਕ ਕ੍ਰਿਪਾਨ ਅਤੇ 12 ਲੋਹੇ ਦੀਆਂ ਰਾਡਾਂ ਸਮੇਤ ਕਾਬੂ ਕੀਤਾ ਗਿਆ।

ਸ਼੍ਰੀ ਵਿਵੇਕ ਐਸ ਸੋਨੀ ਨੇ ਅੱਗੇ ਦੱਸਿਆ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਗੈਂਗ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਕਰ ਰਹੇ ਸੀ ਜਿਸ ਦੀ ਸੂਚਨਾ ਮਿਲਦੇ ਉਪਰੰਤ ਪੁਲਿਸ ਟੀਮਾਂ ਨੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਐਸ.ਐਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ  ਟਿੰਕਾ ਅਤੇ ਸਤਵੀਰ ਸਿੰਘ ਸ਼ੰਮੀ ਦੇ ਖਿਲਾਫ ਪਹਿਲਾਂ ਵੀ ਮੁਕੱਦਮਾ ਨੰਬਰ 128 ਮਿਤੀ 06.10.2022 ਅ/ਧ 307, 148, 149 ਆਈ.ਪੀ.ਸੀ, 25/54/59 ਆਰਮਜ਼ ਐਕਟ ਥਾਣਾ ਕੂੰਮ-ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਦਰਜ ਹੈ, ਜਿਸ ਵਿੱਚ ਇਹ ਦੋਸ਼ੀ ਇੱਕ ਵਿਅਕਤੀ ਦੇ ਪੱਟ ਵਿੱਚ ਗੋਲੀ ਮਾਰ ਕੇ ਫਰਾਰ ਹੋ ਗਏ ਸਨ।

ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀਆਂ ਪਾਸੋਂ ਇਸ ਸਬੰਧੀ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਹਨਾਂ ਪਾਸੋਂ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD