Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਜ਼ਿਲ੍ਹਾ ਲਾਇਬ੍ਰੇਰੀ ਦੀ ਹੋਵੇਗੀ ਕਾਇਆ-ਕਲਪ

ਸਰਕਾਰ ਨੇ ਭੇਜੀ 36.36 ਲੱਖ ਰੁਪਏ ਦੀ ਗਰਾਂਟ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਗੁਰਦਾਸਪੁਰ , 28 Nov 2022

Last updated on: Nov 28, 2022, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਜਲਦ ਹੀ ਜ਼ਿਲ੍ਹਾ ਸਦਰ ਮੁਕਾਮ ਸਥਿਤ ਜ਼ਿਲ੍ਹਾ ਲਾਇਬ੍ਰੇਰੀ ਦੀ ਕਾਇਆ-ਕਲਪ ਹੋਣ ਜਾ ਰਹੀ ਹੈ। ਚੇਅਰਮੈਨ ਸ੍ਰੀ ਬਹਿਲ ਦੇ ਯਤਨਾ ਸਦਕਾ ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਗੁਰਦਾਸਪੁਰ ਲਈ 36.36 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕਰਕੇ ਪ੍ਰਸ਼ਾਸਕੀ ਪ੍ਰਵਾਨਗੀ ਭੇਜ ਦਿੱਤੀ ਹੈ।ਅੱਜ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਦਾ ਦੌਰਾ ਕੀਤਾ ਗਿਆ ਅਤੇ ਮੌਕੇ `ਤੇ ਸਾਰੀ ਸਥਿਤੀ ਦਾ ਜਾਇਜਾ ਲਿਆ।

ਇਸ ਮੌਕੇ ਉਨ੍ਹਾਂ ਸ਼ਹਿਰ ਦੇ ਬੁੱਧੀਜੀਵੀਆਂ ਨਾਲ ਲਾਇਬ੍ਰੇਰੀ ਦੇ ਰੱਖ-ਰਖਾਵ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ।ਜ਼ਿਲ੍ਹਾ ਲਾਇਬ੍ਰੇਰੀ ਬਾਰੇ ਗੱਲ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਮੰਗ ’ਤੇ ਸਵਰਗਵਾਸੀ ਸ੍ਰੀ ਖੁਸ਼ਹਾਲ ਬਹਿਲ ਵੱਲੋਂ ਸਾਲ 2006 ਵਿਚ ਇਸ ਜ਼ਿਲ੍ਹਾ ਲਾਇਬ੍ਰੇਰੀ ਦੀ ਨਵੀਂ ਇਮਾਰਤ ਦੀ ਉਸਾਰੀ ਕਰਵਾ ਕੇ ਇਥੇ ਲੋੜੀਂਦਾ ਸਾਜੋ ਸਮਾਨ ਉਪਲਬਧ ਕਰਵਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਬਾਅਦ ਵਿਚ ਕਿਸੇ ਵੀ ਸਰਕਾਰ ਨੇ ਨੌਜਵਾਨਾਂ ਤੇ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਅਤੇ ਇਸ ਲਾਇਬ੍ਰੇਰੀ ਵਿਚ ਕਿਤਾਬਾਂ ਦੇ ਰੂਪ `ਚ ਪਏ ਅਨਮੋਲ ਖਜਾਨੇ ਨੂੰ ਸੰਭਾਲਣ ਲਈ ਕੋਈ ਸੰਜੀਦਗੀ ਨਹੀਂ ਦਿਖਾਈ। ਇਸ ਕਾਰਨ ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਇਥੇ ਕੁਝ ਗਿਣਤੀ ਦੇ ਲੋਕ ਹੀ ਕਿਤਾਬਾਂ ਪੜ੍ਹਨ ਆਉਂਦੇ ਹਨ। ਇਥੋਂ ਤੱਕ ਇਥੇ ਸਟਾਫ ਵੀ ਪੂਰਾ ਨਹੀਂ ਹੈ ਅਤੇ ਹੋਰ ਸਹੂਲਤਾਂ ਦੀ ਵੱਡੀ ਘਾਟ ਪੈਦਾ ਹੋ ਚੁੱਕੀ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜਦੋਂ 15 ਅਗਸਤ ਵਾਲੇ ਦਿਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜ਼ਿਲ੍ਹਾ ਲਾਇਬ੍ਰੇਰੀ ਦੇ ਨਾਲ ਫਿਸ਼ ਪਾਰਕ ਵਿਖੇ ਸ਼ਹੀਦ ਬਲਵਿੰਦਰ ਸਿੰਘ ਦੀ ਯਾਦ ਵਿਚ ਬਣੇ ਗੇਟ ਦਾ ਉਦਘਾਟਨ ਕਰਨ ਆਏ ਸਨ ਤਾਂ ਉਨਾਂ ਨੇ ਕੈਬਨਿਟ ਮੰਤਰੀ ਨੂੰ ਇਸ ਲਾਇਬ੍ਰੇਰੀ ਦਾ ਦੌਰਾ ਕਰਵਾ ਕੇ ਇਥੇ ਸਹੂਲਤਾਂ ਦੀ ਘਾਟ ਤੋਂ ਜਾਣੂ ਕਰਵਾਇਆ ਸੀ। 

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਲਗਾਤਾਰ ਸਰਕਾਰ ਤੱਕ ਪਹੁੰਚ ਕਰਕੇ ਲਾਇਬ੍ਰੇਰੀ ਦੀ ਕਾਇਆ ਕਲਪ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਸ੍ਰੀ ਬਹਿਲ ਨੇ ਕਿਹਾ ਕਿ ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 36 ਲੱਖ 36 ਹਜਾਰ ਰੁਪਏ ਦੀ ਗ੍ਰਾਂਟ ਦੀ ਪ੍ਰਸ਼ਾਸਕੀ ਪ੍ਰਵਾਨਗੀ ਲੋਕ ਨਿਰਮਾਣ ਵਿਭਾਗ ਨੂੰ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਲਾਇਬ੍ਰੇਰੀ ਦੀ ਕਾਇਆ-ਕਲਪ ਕਰਨ ਦਾ ਕੰਮ ਸ਼ੁਰੂ ਹੋ ਜਾਵੇਗਾ।

ਇਸ ਮੌਕੇ ਜੇਲ੍ਹ ਸੁਪਰਡੰਟ ਰਜਿੰਦਰ ਸਿੰਘ ਹੁੰਦਲ ਤੋਂ ਇਲਾਵਾ ਸ਼ਹਿਰ ਦੇ ਬੁੱਧੀਜੀਵੀ ਕਮਲਜੀਤ ਸਿੰਘ ਕਮਲ, ਭਾਰਤ ਭੂਸ਼ਣ ਅਗਰਵਾਲ, ਵਿਪੁਨ ਕੁਮਾਰ, ਵਿਜੇ ਕੁਮਾਰ, ਰੁਪਿੰਦਰ ਕੌਰ, ਪ੍ਰਿੰਸੀਪਲ ਜੀ.ਐੱਸ. ਕਲਸੀ ਸਮੇਤ ਹੋਰ ਸ਼ਹਿਰ ਵਾਸੀ ਵੀ ਮੌਜੂਦ ਸਨ।    

    

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD