Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਰਮਨ ਬਹਿਲ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਯਤਨ ਲਗਾਤਾਰ ਜਾਰੀ

ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 4 ਹੋਰ ਨਵੇਂ ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਗੁਰਦਾਸਪੁਰ , 29 Nov 2022

Last updated on: Nov 29, 2022, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਯਤਨ ਲਗਾਤਾਰ ਜਾਰੀ ਹਨ। ਸ੍ਰੀ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 4 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਜਾ ਰਹੇ ਹਨ। ਇਸ ਤੋਂ ਪਹਿਲਾਂ ਭੋਪੁਰ ਸੈਦਾਂ ਵਿਖੇ ਪਹਿਲਾਂ ਹੀ ਆਮ ਆਦਮੀ ਕਲੀਨਿਕ ਪੂਰੀ ਸਫਲਤਾ ਨਾਲ ਚੱਲ ਰਿਹਾ ਹੈ ਜਿਸਦਾ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਹੋਇਆ ਹੈ।

ਪਿੰਡ ਜੌੜਾ ਛੱਤਰਾਂ, ਭੁੰਬਲੀ, ਬੱਬੇਹਾਲੀ ਅਤੇ ਮਾਨ ਕੌਰ ਸਿੰਘ ਵਿਖੇ ਸ਼ੁਰੂ ਹੋਣ ਜਾ ਰਹੇ ਆਮ ਆਦਮੀ ਕਲੀਨਿਕਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਿਹਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕੀਤਾ। 

ਆਮ ਆਦਮੀ ਕਲੀਨਿਕਾਂ ਦੀਆਂ ਬਣ ਰਹੀਆਂ ਇਮਾਰਤਾਂ ਦਾ ਨਿਰੀਖਣ ਕਰਨ ਤੋਂ ਬਾਅਦ ਸ੍ਰੀ ਬਹਿਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 4 ਆਮ ਆਦਮੀ ਕਲੀਨਿਕਾਂ ਸਮੇਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 33 ਅਤੇ ਸੂਬੇ ਭਰ ਵਿੱਚ 500 ਹੋਰ ਆਮ ਆਦਮੀ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ ਜੋ ਇਸ ਸਾਲ ਦੇ ਅਖੀਰ ਤੱਕ ਮੁਕੰਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਬਣੇ ਆਮ ਆਦਮੀ ਕਲੀਨਿਕਾਂ ਨੂੰ 26 ਜਨਵਰੀ 2023 ਨੂੰ ਲੋਕ ਅਰਮਪਣ ਕੀਤਾ ਜਾਵੇਗਾ।

ਉਨਾਂ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫਸਰ, ਫਾਰਮਾਸਿਸਟ, ਕਲੀਨੀਕਲ ਸਹਾਇਕ ਅਤੇ ਹੈਲਪਰ ਸਮੇਤ ਚਾਰ ਅਧਿਕਾਰੀਆਂ/ਕਰਮਚਾਰੀਆਂ ਦਾ ਸਟਾਫ ਤਾਇਨਾਤ ਕੀਤਾ ਜਾਵੇਗਾ। ਇਨ੍ਹਾਂ ਕਲੀਨਿਕਾਂ ਵਿਚੋਂ 91 ਤਰਾਂ ਦੀਆਂ ਦਵਾਈਆਂ ਅਤੇ 41 ਤਰਾਂ ਦੇ ਡਾਕਟਰੀ ਟੈਸਟਾਂ ਦੀ ਸਹੂਲਤ ਬਿਲਕੁਲ ਮੁਫ਼ਤ ਉਪਲੱਬਧ ਹੋਵੇਗੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲ੍ਹਣ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਡਾਕਟਰਾਂ ਅਤੇ ਦਵਾਈਆਂ ਦੀ ਘਾਟ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣੇ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੈ ਅਤੇ ਸਰਕਾਰ ਪੂਰੀ ਸੁਹਿਰਦਤਾ ਨਾਲ ਇਸ ’ਤੇ ਕੰਮ ਕਰ ਰਹੀ ਹੈ।

    

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD