Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੋਰਾਹਾ 'ਚ ਬਣੇਗਾ ਇੰਟਰਨੈਸ਼ਨਲ ਡਰਾਈਵਿੰਗ ਟ੍ਰੇਨਿੰਗ ਇੰਸਟੀਚਿਊਟ

ਸਿਖਲਾਈ ਸੰਸਥਾ ਵਲੋਂ ਪ੍ਰਮਾਣਿਤ, ਮਾਹਰ ਅਤੇ ਹੁਨਰਮੰਦ ਡਰਾਈਵਰ ਕੀਤੇ ਜਾਣਗੇ ਤਿਆਰ, ਅੰਤਰਰਾਸ਼ਟਰੀ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ 'ਚ ਵੀ ਸਹਾਈ ਸਿੱਧ ਹੋਵੇਗੀ

Punjab Admin, DPS Kharbanda, Doraha, Sandhya Salwan,Ludhiana,International Driving Training Institute

Web Admin

Web Admin

5 Dariya News

ਲੁਧਿਆਣਾ , 29 Nov 2022

Last updated on: Nov 29, 2022, 00:00 IST

ਹੁਨਰਮੰਦ, ਪੇਸ਼ੇਵਰ ਅਤੇ ਪ੍ਰਮਾਣਿਤ ਡਰਾਈਵਰ ਤਿਆਰ ਕਰਨ ਅਤੇ ਸੜ੍ਹਕ ਦੁਰਘਟਨਾਵਾਂ ਨੂੰ ਘੱਟ ਕਰਨ ਦੇ ਮੰਤਵ ਨਾਲ, ਪੰਜਾਬ ਸਰਕਾਰ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ, ਦੋਰਾਹਾ ਵਿਖੇ 27 ਏਕੜ ਜ਼ਮੀਨ 'ਤੇ ਉੱਤਰੀ ਭਾਰਤ ਦਾ ਪਹਿਲਾ ਅੰਤਰਰਾਸ਼ਟਰੀ ਡਰਾਈਵਿੰਗ ਸਿਖਲਾਈ ਸੰਸਥਾਨ ਸਥਾਪਿਤ ਕਰੇਗੀ।ਸਿਖਲਾਈ ਸੰਸਥਾ ਲਈ ਪੰਜਾਬ ਸਰਕਾਰ ਵੱਲੋਂ ਜ਼ਮੀਨ ਮੁਫ਼ਤ ਦਿੱਤੀ ਗਈ ਹੈ ਅਤੇ 32.86 ਕਰੋੜ ਰੁਪਏ ਦੀ ਰਾਸ਼ੀ ਵਿੱਚ 15.23 ਕਰੋੜ ਰੁਪਏ ਪੂੰਜੀ ਨਿਵੇਸ਼ ਅਤੇ ਹੋਰ ਖਰਚੇ ਕੇਂਦਰ ਸਰਕਾਰ ਵੱਲੋਂ ਇੱਕ ਸਾਲ ਵਿੱਚ ਖਰਚ ਕੀਤੇ ਜਾਣਗੇ। 

ਇਹ ਸੰਸਥਾ ਇੱਕ ਸਾਲ ਵਿੱਚ 3600 ਨੌਜਵਾਨਾਂ ਨੂੰ ਐਲ.ਟੀ.ਵੀ. (ਲਾਈਟ ਟ੍ਰਾਂਸਪੋਰਟ ਵਹੀਕਲ)  ਅਤੇ ਐਚ.ਟੀ.ਵੀ. (ਹੈਵੀ ਟ੍ਰਾਂਸਪੋਰਟ ਵਹੀਕਲ) ਵਾਹਨਾਂ, ਭਾਰੀ ਉਪਕਰਣਾਂ ਦੇ ਸੰਚਾਲਕਾਂ ਅਤੇ ਮਕੈਨਿਕਾਂ ਦੀ ਸਿਖਲਾਈ ਦੇਵੇਗੀ। ਜਿਨ੍ਹਾਂ 10ਵੀਂ ਜਮਾਤ ਪਾਸ ਕੀਤੀ ਹੋਵੇ ਉਨ੍ਹਾਂ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਇਸ ਇੰਸਟੀਚਿਊਟ ਵਿੱਚ ਡਰਾਈਵਿੰਗ ਟੈਸਟ ਨੂੰ ਸਫਲਤਾਪੂਰਵਕ ਪੂਰਾ ਕਰਨ ਵਾਲਿਆਂ ਨੂੰ ਇੱਥੇ ਅੰਤਰਰਾਸ਼ਟਰੀ ਲਾਇਸੈਂਸ ਪ੍ਰਾਪਤ ਕਰਨ ਲਈ ਵੀ ਸਹਾਇਤਾ ਪ੍ਰਾਪਤ ਹੋਵੇਗੀ।

ਇਸ ਸੰਸਥਾ ਦੀ ਸਥਾਪਨਾ ਲਈ ਰੂਪ-ਰੇਖਾ ਅਤੇ ਸੰਭਾਵਿਤਾ ਬਾਰੇ ਵਿਚਾਰ ਕਰਨ ਲਈ ਸਥਾਨਕ ਉਦਯੋਗਪਤੀਆਂ ਅਤੇ ਲਾਈਟ/ਹੈਵੀ ਕਮਰਸ਼ੀਅਲ ਵਾਹਨਾਂ ਦੇ ਨਿਰਮਾਤਾਵਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ, ਡੀ.ਪੀ.ਐਸ. ਖਰਬੰਦਾ ਅਤੇ ਡਿਪਟੀ ਡਾਇਰੈਕਟਰ ਜਨਰਲ (ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ) ) ਸੰਧਿਆ ਸਲਵਾਨ ਨੇ ਕਿਹਾ ਕਿ ਦੇਸ਼ ਵਿੱਚ ਤਜ਼ਰਬੇਕਾਰ ਅਤੇ ਸਿਖਿਅਤ ਡਰਾਈਵਰਾਂ ਦੀ ਭਾਰੀ ਮੰਗ ਹੈ, ਖਾਸ ਕਰਕੇ ਐਲ.ਟੀ.ਵੀ/ਐਚ.ਟੀ.ਵੀ. ਕਮਰਸ਼ੀਅਲ ਵਾਹਨਾਂ ਲਈ।

ਖਰਬੰਦਾ ਨੇ ਕਿਹਾ ਕਿ ਇੰਸਟੀਚਿਊਟ ਵਿੱਚ ਸ਼ਾਨਦਾਰ ਕਲਾਸਰੂਮ, ਅਧਿਆਪਨ ਸਟਾਫ, ਟੈਸਟਿੰਗ ਉਪਕਰਣ, ਸਿਖਲਾਈ ਵਾਹਨ, ਇੱਕ ਵਰਕਸ਼ਾਪ, ਇੱਕ ਲੈਬ, ਇੱਕ ਲਾਇਬ੍ਰੇਰੀ, ਟਰੈਕ ਅਤੇ ਡਰਾਈਵਿੰਗ ਰੇਂਜ, ਇੱਕ ਕੰਟਰੋਲ ਰੂਮ ਅਤੇ ਸਿਮੂਲੇਟਰ ਹੋਣਗੇ। ਅੰਤਰਰਾਸ਼ਟਰੀ ਡਰਾਈਵਿੰਗ ਸਿਖਲਾਈ ਪ੍ਰੋਗਰਾਮ ਦੇ ਤਹਿਤ, ਟੈਕਸੀ ਡਰਾਈਵਰ, ਕਮਰਸ਼ੀਅਲ ਵਾਹਨ ਡਰਾਈਵਰ, ਫੋਰਕਲਿਫਟ ਆਪਰੇਟਰ, ਐਂਬੂਲੈਂਸ ਡਰਾਈਵਰ, ਆਟੋ/ਈ-ਰਿਕਸ਼ਾ ਡਰਾਈਵਰ, (ਸਾਰੇ ਪੱਧਰ-4), ਡਰਾਈਵਰ ਸਿਖਲਾਈ (ਪੱਧਰ-5), ਜੂਨੀਅਰ ਬੈਕਹੋ ਲੋਡਰ ਆਪਰੇਟਰ, ਜੂਨੀਅਰ ਐਕਸੈਵੇਟਰ ਆਪਰੇਟਰ, ਜੂਨੀਅਰ ਇੰਜਣ ਅਤੇ ਮਕੈਨਿਕ ਸਮੇਤ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੰਗ ਦੇ ਨਾਲ ਵੱਖ-ਵੱਖ ਨੌਕਰੀਆਂ ਦੀਆਂ ਭੂਮਿਕਾਵਾਂ ਦੀ ਪੇਸ਼ਕਸ਼ ਕੀਤੀ ਜਾਵੇਗੀ।

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ ਨੇ ਦੱਸਿਆ ਕਿ ਇਹ ਆਉਣ ਵਾਲੀ ਸਿਖਲਾਈ ਸੰਸਥਾ ਉੱਤਰੀ ਭਾਰਤ ਅਤੇ ਖਾਸ ਤੌਰ 'ਤੇ ਪੰਜਾਬ ਲਈ ਬੇਹੱਦ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਹੁਨਰਮੰਦ, ਪ੍ਰਮਾਣਿਤ ਅਤੇ ਸਿੱਖਿਅਤ ਡਰਾਈਵਰਾਂ ਨਾਲ ਸੜਕ ਹਾਦਸਿਆਂ ਵਿੱਚ ਜਿੱਥੇ ਗਿਰਾਵਟ ਆਵੇਗੀ ਉੱਥੇ  ਕੀਮਤੀ ਜਾਨਾਂ ਵੀ ਬਚਣਗੀਆਂ। ਇਸ ਤੋਂ ਇਲਾਵਾ, ਇਹ ਵਿਦੇਸ਼ ਵਿੱਚ ਨੌਕਰੀ ਕਰਨ ਦੀ ਰੂਚੀ ਰੱਖਣ ਵਾਲੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਡਰਾਈਵਿੰਗ ਲਾਇਸੈਂਸ ਵੀ ਯਕੀਨੀ ਬਣਾਏਗੀ। 

ਉਨ੍ਹਾਂ ਕਿਹਾ ਕਿ ਇਹ ਸੰਸਥਾ ਆਟੋਮੋਟਿਵ, ਉਸਾਰੀ ਅਤੇ ਲੌਜਿਸਟਿਕਸ ਖੇਤਰਾਂ ਵਿੱਚ ਪ੍ਰਮਾਣਿਤ ਕਮਰਸ਼ੀਅਲ ਡਰਾਈਵਰਾਂ ਦੀ ਵੱਡੀ ਮੰਗ ਨੂੰ ਪੂਰਾ ਕਰਨ ਵਿੱਚ ਵੀ ਮਦਦ ਕਰੇਗੀ।ਡਿਪਟੀ ਡਾਇਰੈਕਟਰ ਜਨਰਲ (ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲਾ) ਸੰਧਿਆ ਸਲਵਾਨ ਨੇ ਕਿਹਾ ਕਿ ਉਦਯੋਗਪਤੀਆਂ ਨੇ ਸਿਖਲਾਈ ਕੋਰਸਾਂ ਦੀ ਲੋੜ, ਸਮਾਂ-ਸਾਰਣੀ ਅਤੇ ਮਾਪਦੰਡਾਂ ਬਾਰੇ ਕੀਮਤੀ ਜਾਣਕਾਰੀ ਦਿੱਤੀ ਹੈ, ਜੋ ਕੇਂਦਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਸੰਸਥਾ ਲਈ ਮੁਫ਼ਤ ਜ਼ਮੀਨ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ, ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ, ਐਸ.ਐਮ.ਐਲ.ਇਸੂਜ਼ੂ ਲਿਮਟਿਡ, ਐਸਕਾਰਟਸ ਕੰਸਟਰਕਸ਼ਨ ਇਕੁਇਪਮੈਂਟ ਪ੍ਰਾਈਵੇਟ ਲਿਮਟਿਡ, ਲਾਰਸਨ ਐਂਡ ਟਰਬੋ ਲਿਮਟਿਡ, ਏ.ਸੀ.ਈ. ਕੰਸਟ੍ਰਕਸ਼ਨ ਇਕੁਇਪਮੈਂਟ, ਭਾਰਤਬੈਂਜ਼, ਟਾਟਾ ਇੰਡਸਟਰੀਜ਼ ਲਿਮਟਿਡ, ਈ.ਆਈ.ਸੀ.ਯੂ, ਅਸ਼ੋਕ ਲੇਲੈਂਡ, ਸ਼ਿਵਾਂਸ਼ ਇੰਡਸਟਰੀਜ਼, ਜੇ.ਸੀ.ਬੀ.ਐਲ. ਇੰਡੀਆ, ਜੇ.ਸੀ.ਬੀ. ਪਾਰਟਸ ਨਿਰਮਾਤਾ, ਅਰਥ ਮੂਵਿੰਗ ਉਪਕਰਣ, ਐਕਸੈਵੇਟਰ ਪਾਰਟਸ ਨਿਰਮਾਤਾ, ਪਾਇਨੀਅਰ ਕ੍ਰੇਨਜ਼ ਅਤੇ ਐਲੀਵੇਟਰਜ਼ ਲਿਮਿਟੇਡ, ਦਾਦਾ ਮੋਟਰਜ਼, ਗਰੋਵਰ ਲੇਲੈਂਡ, ਵੋਲਵੋ ਕੰਸਟ੍ਰਕਸ਼ਨ ਅਤੇ ਹੁੰਡਈ ਕੰਸਟਰਕਸ਼ਨ ਇਕੁਇਪਮੈਂਟ ਇੰਡੀਆ ਦੇ ਨੁਮਾਇੰਦੇ ਹਾਜ਼ਰ ਸਨ।

 

Tags: Punjab Admin , DPS Kharbanda , Doraha , Sandhya Salwan , Ludhiana , International Driving Training Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD