Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਇਕ ਤੋਂ 31 ਦਸੰਬਰ ਤੱਕ ਜ਼ਿਲ੍ਹੇ ਦੇ ਸਮੁੱਚੇ 890 ਪਿੰਡਾਂ ’ਚ ਹੋਣਗੇ ਗ੍ਰਾਮ ਸਭਾਵਾਂ ਦੇ ਇਜਲਾਸ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਗ੍ਰਾਮ ਸਭਾਵਾਂ ’ਚ ਲੋਕ ਭਲਾਈ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇਣ ਦੀਆਂ ਹਦਾਇਤਾਂ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 29 Nov 2022

Last updated on: Nov 29, 2022, 00:00 IST

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਇਕ ਤੋਂ 31 ਦਸੰਬਰ, 2022 ਤੱਕ ਜ਼ਿਲ੍ਹੇ ਦੇ ਸਮੁੱਚੇ 890 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਗ੍ਰਾਮ ਸਭਾਵਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।

ਇਸ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਆਮ ਇਜਲਾਸਾਂ ਦੌਰਾਨ ਆਪਣੇ ਅਧਿਕਾਰੀਆਂ ਤੇ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਗ੍ਰਾਮ ਸਭਾਵਾਂ ਨੂੰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਯੋਗ ਵਿਅਕਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਫਾਇਦਾ ਦੇਣ ਲਈ ਮੌਕੇ ’ਤੇ ਬਿਨੈ ਫਾਰਮ ਭਰਨ ਦੀ ਸਹੂਲਤ ਸਬੰਧੀ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ ਤਾਂ ਜੋ ਜ਼ਮੀਨੀ ਪੱਧਰ ਤੱਕ ਯੋਜਨਾਵਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ।ਆਮ ਇਜਲਾਸਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗ੍ਰਾਮ ਸਭਾ ਇਜਲਾਸ ਕਿਸੇ ਵੀ ਪਿੰਡ ਦੇ ਵਿਕਾਸ ਲਈ ਇੱਕ ਮੁੱਢਲੀ ਸਥਾਈ ਇਕਾਈ ਹੈ, ਜਿਸ ਦੀ ਪਿੰਡ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਹੁੰਦੀ ਹੈ। 

ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਵੱਲੋਂ ਗ੍ਰਾਮ ਸਭਾਵਾਂ ਵਿੱਚ ਆਪਣੇ ਅਗਲੇ ਵਿੱਤੀ ਸਾਲ ਲਈ ਆਮਦਨ ਤੇ ਖਰਚ ਸਬੰਧੀ ਬਜਟ ਦਾ ਅਨੁਮਾਨ ਅਤੇ ਅਗਲੇ ਵਿੱਤੀ ਸਾਲ ਲਈ ਵਿਕਾਸ ਪ੍ਰੋਗਰਾਮਾਂ ਲਈ ਸਲਾਨਾ ਯੋਜਨਾ ਬਾਰੇ ਵਿਸਥਾਰ ਨਾਲ ਦੱਸਿਆ ਜਾਵੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਰਾਹੀਂ ਗ੍ਰਾਮ ਸਭਾਵਾਂ ਦੇ ਇਜਲਾਸਾਂ ਸਬੰਧੀ ਸ਼ਡਿਊਲ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾ ਚੁੱਕਾ ਹੈ ਤਾਂ ਜੋ ਇਜਲਾਸਾਂ ਦੌਰਾਨ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਈ ਜਾ ਸਕੇ। 

ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਵੀ ਆਮ ਇਜਲਾਸਾਂ ਦੀਆਂ ਤਰੀਕਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਭਲਾਈ ਅਫ਼ਸਰ ਲਖਵਿੰਦਰ ਸਿੰਘ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।ਕੈਪਸ਼ਨ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਗ੍ਰਾਮ ਸਭਾਵਾਂ ਦੇ ਆਮ ਇਜਲਾਸਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

 

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD