Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਸਬੰਧੀ ਸਮੂਹ ਗਰਾਮ ਸਭਾਵਾਂ ਦੇ ਆਮ ਇਜਲਾਸ 1 ਤੋਂ 31 ਦਸਬੰਰ ਤੱਕ : ਅਵਨੀਤ ਕੌਰ

ਡੀ.ਸੀ. ਵੱਲੋਂ ਇਨ੍ਹਾਂ ਆਮ ਇਜਲਾਸਾਂ ਨੂੰ ਸਫਲਤਾਪੂਰਵਕ ਆਯੋਜਿਤ ਕੀਤੇ ਜਾਣ ਸਬੰਧੀ ਕੀਤੀਆਂ ਤਿਆਰੀਆਂ ਦਾ ਜ਼ਾਇਜਾ ਲੈਣ ਲਈ ਮੀਟਿੰਗ

DC Mohali, Amit Talwar, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 30 Nov 2022

Last updated on: Nov 30, 2022, 00:00 IST

ਜਿਲ੍ਹਾ ਐਸ.ਏ.ਐਸ ਨਗਰ ਦੀਆਂ ਸਮੂਹ ਗਰਾਮ ਪੰਚਾਇਤਾਂ ਵਿੱਚ 1 ਤੋਂ 31 ਦਸੰਬਰ 2022 ਤੱਕ (ਸਾਉਣੀ) ਗਰਾਮ ਸਭਾਵਾਂ ਦੀਆਂ ਮੀਟਿੰਗਾਂ/ਆਮ ਇਜਲਾਸ ਆਯੋਜਿਤ ਕੀਤੇ ਜਾਣਗੇ । ਇਨ੍ਹਾਂ ਸਭਾਵਾਂ ਵਿੱਚ ਪਿੰਡਾਂ ਦੇ ਸਰਵਪੱਖੀ ਵਿਕਾਸ ਸਬੰਧੀ ਫੈਸਲੇ ਲਏ ਜਾਣਗੇ ਅਤੇ ਪੰਚਾਇਤ ਦੇ ਅਗਲੇ ਵਿੱਤੀ ਸਾਲ ਲਈ ਆਮਦਨ ਅਤੇ ਖਰਚ ਸਬੰਧੀ ਬਜਟ ਅਨੁਮਾਨ ਅਤੇ ਵਿਕਾਸ ਪ੍ਰੋਗਰਾਮਾਂ ਦੀ ਸਲਾਨਾ ਯੋਜਨਾ ਪਾਸ ਕੀਤੀ ਜਾਵੇਗੀ ।

ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਅਵਨੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਗ੍ਰਰਾਮ ਪੰਚਾਇਤਾ ਦੀ ਮੀਟਿੰਗਾਂ ਵਿੱਚ ਵੱਖ-ਵੱਖ ਵਿਭਾਗਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜ਼ਾਇਜਾ ਲਿਆ ਗਿਆ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਮ ਇਜਲਾਸ ਕਰਵਾਉਣ ਲਈ ਪਿੰਡ ਵਾਰ ਸ਼ਡਿਊਲ ਤਿਆਰ ਕਰ ਲਿਆ ਜਾਵੇ ਅਤੇ ਸਾਰੇ ਵਿਭਾਗ ਉਸ ਅਨੁਸਾਰ ਆਪਣੇ ਆਪਣੇ ਵਿਭਾਗਾਂ ਦੀਆਂ ਸਕੀਮਾਂ ਸਬੰਧੀ ਸਾਰੀਆਂ ਗਰਾਮ ਸਭਾ ਦੀਆਂ ਮੀਟਿੰਗਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਪੇਸ਼ ਆਉਦੀਆਂ ਸਮੱਸਿਆਵਾ ਦਾ ਸਮਾਧਾਨ ਕਰਨ ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਸਕੀਮਾਂ ਦਾ ਲਾਭ ਲੈ ਸਕਣ ਅਤੇ ਆਪਣੇ ਗਰਾਮ ਪੰਚਾਇਤ ਦੇ ਵਿਕਾਸ ਵਿੱਚ ਆਪਣਾ ਭਰਪੂਰ ਯੋਗਦਾਨ ਦੇ ਸਕਣ । 

ਉਨ੍ਹਾਂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਗਰਾਮ ਸਭਾਵਾਂ ਦੇ ਆਮ ਇਜਲਾਸ ਦੀਆਂ ਤਰੀਕਾਂ ਸਬੰਧੀ ਅਗਾਊਂ ਸੂਚਨਾਂ ਦਿੱਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਿੱਚ ਸ਼ਮੂਲੀਅਤ ਕਰ ਸਕਣ । ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਅਮਰਿੰਦਰ ਪਾਲ ਸਿੰਘ, ਸਕੱਤਰ ਜਿਲ੍ਹਾ ਪ੍ਰੀਸ਼ਦ ਸ੍ਰੀ ਰਣਜੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਖਰੜ ਸ੍ਰੀ ਰਵਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ  ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ, ਉਪ ਮੰਡਲ ਮੈਜਿਸਟ੍ਰੇਟ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ਅਤੇ ਹੋਰ ਵਿਭਾਗਾ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ ।

 

Tags: DC Mohali , Amit Talwar , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD