Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸੰਸਦ ਮੈਂਬਰ ਪ੍ਰਨੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਦਿਸ਼ਾ ਕਮੇਟੀ ਦੀ ਮੀਟਿੰਗ 'ਚ ਕੇਂਦਰੀ ਸਕੀਮਾਂ ਦਾ ਜਾਇਜ਼ਾ

ਪਰਾਲੀ ਪ੍ਰਬੰਧਨ ਦਾ ਕੰਮ ਮਗਨਰੇਗਾ ਸਕੀਮ ਤਹਿਤ ਲਿਆਉਣ ਲਈ ਪ੍ਰਨੀਤ ਕੌਰ ਸੰਸਦ 'ਚ ਉਠਾਉਣ ਮਸਲਾ-ਡਾ. ਬਲਬੀਰ ਸਿੰਘ

Parneet Kaur, Preneet Kaur, Punjab Pradesh Congress Committee, Congress, Punjab Congress, Patiala, Dr. Balbir Singh, Sakshi Sahni

5 Dariya News

5 Dariya News

5 Dariya News

ਪਟਿਆਲਾ , 30 Nov 2022

Last updated on: Nov 30, 2022, 00:00 IST

ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਅਤੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸ਼ਿਰਕਤ ਕੀਤੀ।

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਮਿਲਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਹਦਾਇਤ ਕੀਤੀ ਇਸ ਮੀਟਿੰਗ ਦੀ ਕਾਰਵਾਈ ਉਪਰ ਕੀਤੇ ਗਏ ਅਮਲ ਦੀ ਰਿਪੋਰਟ ਉਨ੍ਹਾਂ ਸਮੇਤ ਸਮੂਹ ਵਿਧਾਇਕ ਸਾਹਿਬਾਨ ਨੂੰ ਭੇਜਣੀ ਯਕੀਨੀ ਬਣਾਈ ਜਾਵੇ।

ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਯੋਜਨਾ ਦਾ ਜਾਇਜ਼ਾ ਲੈਣ ਮੌਕੇ ਵਿਧਾਇਕ ਡਾ. ਬਲਬੀਰ ਸਿੰਘ ਨੇ ਸੁਝਾਓ ਦਿੱਤਾ ਕਿ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਪਰਾਲੀ ਪ੍ਰਬੰਧਨ ਦਾ ਕੰਮ ਮਗਨਰੇਗਾ ਸਕੀਮ ਤਹਿਤ ਲਿਆਉਣ ਲਈ ਸੰਸਦ ਮੈਂਬਰ ਪ੍ਰਨੀਤ ਕੌਰ ਇਹ ਮਸਲਾ ਸੰਸਦ 'ਚ ਉਠਾਉਣ, ਜਿਸ 'ਤੇ ਪ੍ਰਨੀਤ ਕੌਰ ਨੇ ਸਹਿਮਤੀ ਪ੍ਰਗਟਾਈ। 

ਡਾ. ਬਲਬੀਰ ਸਿੰਘ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਪੰਚਾਇਤ ਮਹਿਕਮੇ ਦੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਮਤੇ ਗ੍ਰਾਮ ਸਭਾਵਾਂ ਵਿੱਚ ਪਾਸ ਕੀਤੇ ਜਾਣ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਮਸਲੇ ਅਤੇ ਸਮੱਸਿਆਵਾਂ ਦੇ ਹੱਲ ਸਰਕਾਰ ਤੇ ਅਧਿਕਾਰੀਆਂ ਵੱਲੋਂ ਲੋਕਾਂ ਵਿੱਚ ਬੈਠਕੇ ਹੀ ਨਿਬੇੜਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

30 ਦੇ ਕਰੀਬ ਕੇਂਦਰੀ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਭਾਰਤ ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ ਬਿਹਤਰ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਕਿ ਕੋਈ ਵੀ ਲਾਭਪਾਤਰੀ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਰਾਸ਼ਨ ਵੰਡ ਨੂੰ ਸੁਚਾਰੂ ਬਣਾਉਣ ਦੀ ਹਦਾਇਤ ਜਾਰੀ ਕੀਤੀ, ਜਿਸ 'ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਗ਼ਲਤ ਬਣੇ ਰਾਸ਼ਨ ਕਾਰਡਾਂ ਦੀ ਪੜਤਾਲ ਐਸ.ਡੀ.ਐਮਜ਼ ਆਪਣੀ ਨਿਗਰਾਨੀ ਹੇਠ ਕਰਵਾ ਰਹੇ ਹਨ।

ਵਿਧਾਇਕ ਡਾ. ਬਲਬੀਰ ਸਿੰਘ ਨੇ ਵੱਖ-ਵੱਖ ਮੁੱਦੇ ਉਠਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜਿਸ ਲਈ ਸਮੁਚੇ ਅਧਿਕਾਰੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਹੀ ਕੰਮ ਕਰਨਾ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਕੇਂਦਰੀ ਸਕੀਮਾਂ ਨੂੰ ਸਫ਼ਲਤਾ ਪੂਰਵਕ ਲਾਗੂ ਕਰਨ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਹੈ।

ਮੀਟਿੰਗ 'ਚ ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਸਮੂਹ ਐਸ.ਡੀ.ਐਮਜ਼, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ, ਬਲਾਕ ਸੰਮਤੀਆਂ ਦੇ ਚੇਅਰਮੈਨ, ਨਗਰ ਕੌਂਸਲਾਂ ਦੇ ਪ੍ਰਧਾਨ ਸਮੇਤ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਅਤੇ ਦਿਸ਼ਾ ਕਮੇਟੀ ਮੈਂਬਰ ਮੌਜੂਦ ਸਨ।

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala , Dr. Balbir Singh , Sakshi Sahni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD