Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਟੀ.ਪੀ.ਓ ਲਖਵਿੰਦਰ ਅੱਤਰੀ ਦਾ ਸੇਵਾ ਮੁਕਤੀ ਤੇ ਸਨਮਾਨ

Information And Public Relations, DIPR Punjab, Teleprinter Operator, Lakhwinder Attri, Harjit Singh Grewal, Ishwinder Singh Grewal, Shikha Nehra

Web Admin

Web Admin

5 Dariya News

ਚੰਡੀਗੜ੍ਹ , 30 Nov 2022

Last updated on: Nov 30, 2022, 00:00 IST

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਟੈਲੀਪ੍ਰਿੰਟਰ ਉਪਰੇਟਰ ਲਖਵਿੰਦਰ ਅੱਤਰੀ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨ ਕੀਤਾ ਗਿਆ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 36 ਸਾਲ ਸੇਵਾਵਾਂ ਨਿਭਾਈਆਂ।ਪੰਜਾਬ ਸਿਵਲ ਸਕੱਤਰੇਤ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਸ੍ਰ. ਓਪਿੰਦਰ ਸਿੰਘ ਲਾਂਬਾ, ਜਾਇੰਟ ਡਾਇਰੈਕਟਰ ਸ੍ਰ. ਰਣਦੀਪ ਸਿੰਘ ਆਹਲੂਵਾਲੀਆ, ਪੀ.ਆਰ.ਓ ਸ੍ਰ. ਨਵਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਲਖਵਿੰਦਰ ਅੱਤਰੀ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਅੱਤਰੀ ਵੱਲੋਂ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾਂ ਉਹਨਾਂ ਦੇ ਸਾਥੀਆਂ ਨੂੰ ਪੂਰੇ ਜੋਸ਼ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਵਿਭਾਗ ਸਦਾ ਯਾਦ ਰੱਖੇਗਾ।ਬੁਲਾਰਿਆਂ  ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾ ਸਕਣਗੇ। ਇਸ ਮੌਕੇ ਲਖਵਿੰਦਰ ਅੱਤਰੀ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਲਖਵਿੰਦਰ ਅੱਤਰੀ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਜਾਇੰਟ ਡਾਇਰੈਕਟਰ ਸ੍ਰ.ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰ. ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਿਖਾ ਨਹਿਰਾ, ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

 

Tags: Information And Public Relations , DIPR Punjab , Teleprinter Operator , Lakhwinder Attri , Harjit Singh Grewal , Ishwinder Singh Grewal , Shikha Nehra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD