Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕੌਮਾਂਤਰੀ ਜਥੇਬੰਦੀ ਜੀ-20 ਗਰੁੱਪ ਦੀਆਂ ਅਗਲੇ ਵਰ੍ਹੇ ਪੰਜਾਬ ਵਿੱਚ ਹੋਣਗੀਆਂ ਮਹੱਵਪੂਰਨ ਮੀਟਿੰਗਾਂ

ਡੀ.ਸੀ.ਵੱਲੋਂ ਮੋਹਾਲੀ ਅੰਤਰ ਰਾਸ਼ਟਰੀ ਹਵਾਈ ਅੱਡੇ ਰਾਹੀ ਪਹੁੰਚਣ ਵਾਲੇ ਡੇਲੀਗੇਟਾਂ ਦੀ ਸੁਰੱਖਿਆ, ਸ਼ਹਿਰ ਦੇ ਸੁੰਦਰੀਕਰਣ ਨੂੰ ਯਕੀਨੀ ਬਣਾਉਣ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ

DC Mohali, Amit Talwar, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 30 Nov 2022

Last updated on: Nov 30, 2022, 00:00 IST

ਭਾਰਤ 1 ਦਸੰਬਰ 2022 ਤੋਂ 30 ਨਵੰਬਰ 2023 ਤੱਕ ਕੌਮਾਂਤਰੀ ਜਥੇਬੰਦੀ ਜੀ-20 ਗਰੁੱਪ ਸਮੂਹ ਦੀ ਪ੍ਰਧਾਨਗੀ ਸੰਭਾਲੇਗਾ ਇਸ ਸਬੰਧ ਵਿੱਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਗੁਰੂ ਨਗਰੀ ਅਮ੍ਰਿਤਸਰ ਵਿਖੇ ਵੀ ਮਹੱਤਵਪੂਰਨ ਮੀਟਿੰਗਾਂ ਹੋਣੀਆਂ ਹਨ ਜਿਸ ਵਿੱਚ ਲਗਭਗ 40 ਦੇਸ਼ਾਂ/ਅੰਤਰਰਾਸ਼ਟਰੀ ਸੰਸਥਾਵਾਂ ਦੇ ਵਿਦੇਸ਼ੀ ਡੈਲੀਗੇਟ ਸ਼ਾਮਲ ਹੋਣਗੇ । 

ਇਨ੍ਹਾਂ ਡੈਲੀਗੇਟਾ ਵੱਲੋਂ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਰਾਂਹੀ ਇਨ੍ਹਾਂ ਮੀਟਿੰਗਾ ਵਿੱਚ ਸ਼ਾਮਿਲ ਹੋਣ ਲਈ ਪਹੁੰਚ ਕੀਤੀ ਜਾਵੇਗੀ । ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾ ਦੇ ਮੱਦੇਨਜ਼ਰ ਮੋਹਾਲੀ ਦੇ ਹਵਾਈ ਅੱਡੇ ਦੇ ਬਾਹਰ ਦੀ ਦਿੱਖ ਬਦਲਣ ਦੇ ਨਾਲ ਨਾਲ ਸ਼ਹਿਰ ਦੇ ਸੁੰਦਰੀਕਰਣ ਤੇ ਸੁਰੱਖਿਆ ਪ੍ਰਬੰਧਾ ਨੂੰ ਯਕੀਨੀ ਬਣਾਏ ਜਾਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ, ਗਮਾਡਾ, ਮਿਉਂਸੀਪਲ ਕਾਰਪੋਰੇਸ਼ਨ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ।

 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੰਡੀਗੜ੍ਹ ਦੇ ਰਾਸਤੇ ਤੇ ਜੀ-20 ਗਰੁੱਪ ਵਿੱਚ ਸ਼ਾਮਲ ਦੇਸ਼ਾ ਦੇ ਝੰਡੇ ਲਗਾਏ ਜਾਣ ਲਈ ਏਅਰਪੋਰਟ ਅਥਾਰਟੀ ਨੂੰ ਕਿਹਾ ਗਿਆ ਹੈ ਜਦਕਿ ਗਮਾਡਾ ਨੂੰ ਏਅਰਪੋਰਟ ਤੋਂ ਚੰਡੀਗੜ੍ਹ ਨੂੰ ਜਾਣ ਵਾਲੇ ਸੜਕੀ ਰਾਸਤਿਆ ਤੇ ਚੱਲ ਰਹੇ ਨਿਰਮਾਣ ਕਾਰਜਾ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ । 

ਇਸ ਦੇ ਨਾਲ ਹੀ ਮਿਉਂਸੀਪਲ ਕਾਰਪੋਰੇਸ਼ਨ ਨੂੰ ਸ਼ਹਿਰ ਦੀ ਸਾਫ਼-ਸਫਾਈ ਅਤੇ ਸੜ੍ਹਕੀ ਰਾਸਤਿਆ ਦੇ ਸੁੰਦਰੀਕਰਣ ਨੂੰ ਯਕੀਨੀ ਬਣਾਉਂਣ ਲਈ ਹਦਾਇਤਾ ਜਾਰੀ ਕੀਤੀਆ ਗਈਆਂ । ਸੁਰੱਖਿਆ ਪ੍ਰਬੰਧਾ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਹਵਾਈ ਅੱਡੇ ਤੋਂ ਚੰਡੀਗੜ੍ਹ ਜਾਣ ਵਾਲੇ ਰਾਸਤਿਆ ਤੇ ਪੈਂਦੇ ਟ੍ਰੈਫਿਕ ਕਰਾਸਿੰਗ ਪੁਅਇੰਟ ਦੇ ਨਾਲ ਨਾਲ ਡੇਲੀਗੇਟਾ ਦੀ ਸੁਰੱਖਿਆ ਲਈ ਮੁੱਖ ਦਫਤਰ ਨਾਲ ਰਾਬਤਾ ਕਾਇਮ ਕਰਕੇ ਬਣਦੇ ਸੁਰੱਖਿਆ ਪ੍ਰਬੰਧ ਨੇਪਰੇ ਚਾੜ੍ਹਨ ਦੀਆਂ ਹਦਾਇਤਾ ਦਿੱਤੀਆਂ ਗਈਆ ।

ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੂੰ ਜੀ-20 ਸਕੱਤਰੇਤ ਦੇ ਨੋਡਲ ਅਫ਼ਸਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਜਨਵਰੀ ਅਤੇ ਮਾਰਚ 2023 ਵਿੱਚ ਵਿੱਤ (30 ਜਨਵਰੀ ਤੋਂ 31 ਜਨਵਰੀ, 2023) ਅਤੇ ਖੇਤੀਬਾੜੀ (09 ਮਾਰਚ ਤੋਂ 11 ਮਾਰਚ, 2023) ਵਿੱਚ ਦੋ ਮੀਟਿੰਗਾਂ ਹੋਣੀਆਂ ਹਨ।

ਜਿਕਰਯੋਗ ਹੈ ਕਿ ਜੀ-20 ਦੇਸ਼ਾਂ ਵਿੱਚ ਵਿਸ਼ਵ ਦੀਆਂ ਪ੍ਰਮੁੱਖ ਵਿਕਸਤ ਅਤੇ ਵਿਕਾਸਸ਼ੀਲ ਅਰਥਵਿਵਸਥਾਵਾਂ ਸ਼ਾਮਲ ਹਨ, ਜੋ ਕਿ ਗਲੋਬਲ ਜੀਡੀਪੀ ਦਾ 85% ਹਿੱਸਾ ਹਨ। ਅੰਤਰਰਾਸ਼ਟਰੀ ਵਪਾਰ ਦਾ 75% ਅਤੇ ਵਿਸ਼ਵ ਦੀ ਆਬਾਦੀ ਦਾ ਦੋ ਤਿਹਾਈ ਹਿੱਸਾ, ਇਸ ਨੂੰ ਅੰਤਰਰਾਸ਼ਟਰੀ ਆਰਥਿਕ ਸਹਿਯੋਗ ਲਈ ਪ੍ਰਮੁੱਖ ਫੋਰਮ ਬਣਾਉਂਦਾ ਹੈ।  

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ (ਸ਼ਿਕਾਇਤਾ)ਸ੍ਰੀ ਤਰਸੇਮ ਚੰਦ, ਗਮਾਡਾ ਤੋ ਸ੍ਰੀ ਪੰਕਜ ਕੁਮਾਰ,ਏਅਰਪੋਰਟ ਅਥਾਰਟੀ ਸ੍ਰੀ ਰਾਕੇਸ਼.ਆਰ.ਸਹਾਏ ਤੋਂ ਇਲਾਵਾ ਮਿਉਂਸੀਪਲ ਕਾਰਪੋਰੇਸ਼ਨ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ ।

 

Tags: DC Mohali , Amit Talwar , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD