Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵੱਲੋਂ ਅੰਮ੍ਰਿਤਸਰ ਵਾਲੇ ਪਾਸੇ ਨਵੇਂ ਆਰ.ਓ.ਬੀ. ਦੇ ਨਿਰਮਾਣ ਲਈ ਜਗ੍ਹਾ ਦੇ ਮੁਆਇਨੇ ਲਈ ਪੀ.ਏ.ਪੀ. ਚੌਕ ਦਾ ਦੌਰਾ

ਰੇਲਵੇ ਤੋਂ ਮਨਜ਼ੂਰੀ ਲੈਣ ਲਈ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 01 Dec 2022

Last updated on: Dec 01, 2022, 00:00 IST

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਪੀ.ਏ.ਪੀ. ਪੁਲ ਵਾਲੀ ਥਾਂ ਦਾ ਦੌਰਾ ਕੀਤਾ ਗਿਆ, ਜਿੱਥੇ ਸਥਾਨਕ ਬੀ.ਐਸ.ਐਫ. ਚੌਕ ਵਾਲੇ ਪਾਸਿਓਂ ਅੰਮ੍ਰਿਤਸਰ ਵੱਲ ਆਸਾਨੀ ਨਾਲ ਪਹੁੰਚ ਨੂੰ ਯਕੀਨੀ ਬਣਾਉਣ ਲਈ ਤਿੰਨ ਮਾਰਗੀ ਰੇਲਵੇ ਓਵਰ ਬ੍ਰਿਜ ਬਣਾਉਣ ਦੀ ਤਜਵੀਜ਼ ਪ੍ਰਕਿਰਿਆ ਅਧੀਨ ਹੈ।

ਡਿਪਟੀ ਕਮਿਸ਼ਨਰ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਮੌਕੇ ਦਾ ਮੁਆਇਨਾ ਕਰਦਿਆਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਵਿੱਚ ਪੀ.ਏ.ਪੀ. ਜੰਕਸ਼ਨ ਦੇ ਸੁਧਾਰ ਲਈ ਉੱਚ ਪੱਧਰ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਉਥੇ ਲੱਗਣ ਵਾਲੇ ਟ੍ਰੈਫਿਕ ਜਾਮ ਨੂੰ ਘੱਟ ਕੀਤਾ ਜਾ ਸਕੇ। ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ ਐਨ.ਐਚ-1 ਦੇ ਪਾਣੀਪਤ-ਜਲੰਧਰ ਸੈਕਸ਼ਨ ਨੂੰ ਛੇ ਮਾਰਗੀ ਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਰਵਿਸ ਰੋਡ ਦਾ ਨਿਰਮਾਣ, ਆਰ.ਓ.ਬੀ. ਦੀ ਉਸਾਰੀ, ਸੱਜੇ ਪਾਸੇ ਤੋਂ ਸਾਈਟ 'ਤੇ ਪੈਂਦੀ 132 ਕੇ.ਵੀ. ਟਰਾਂਸਮਿਸ਼ਨ ਲਾਈਨ ਦਾ ਰੂਟ ਤਬਦੀਲ ਕੀਤਾ ਜਾਵੇਗਾ। 

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਰੇਲਵੇ ਨਾਲ ਨਿਯਮਤ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੀਆਂ ਪ੍ਰਵਾਨਗੀਆਂ ਮਿਲਣ ਤੋਂ ਬਾਅਦ ਇਸ ਮਹੱਤਵਪੂਰਨ ਮਾਰਗ 'ਤੇ ਕੰਮ ਸ਼ੁਰੂ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀ.ਐਸ.ਐਫ ਚੌਕ ਵਾਲੇ ਪਾਸੇ ਤੋਂ ਪੀ.ਏ.ਪੀ. ਨੂੰ ਜਾਣ ਵਾਲੀ ਸੜਕ 'ਤੇ ਨਵਾਂ ਆਰ.ਓ.ਬੀ ਬਣਾਇਆ ਜਾਵੇਗਾ ਤਾਂ ਜੋ ਐਨ.ਐਚ.-1 ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਵੱਲ ਜਾਣ ਵਾਲੇ ਯਾਤਰੀਆਂ ਨੂੰ ਅਕਸਰ ਲੱਗਣ ਵਾਲੇ ਟ੍ਰੈਫਿਕ ਜਾਮਾਂ ਦਾ ਸਾਹਮਣਾ ਨਾ ਕਰਨਾ ਪਵੇ।ਇਹ ਵੀ ਦੱਸਿਆ ਗਿਆ ਕਿ ਨਵੇਂ ਜਲੰਧਰ ਬਾਈਪਾਸ ਦਾ ਨਿਰਮਾਣ ਪਹਿਲਾਂ ਹੀ ਪ੍ਰਸਤਾਵਿਤ ਕੀਤਾ ਜਾ ਚੁੱਕਾ ਹੈ ਅਤੇ ਟੈਂਡਰ ਜਾਰੀ ਕੀਤੇ ਗਏ ਹਨ ਅਤੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਟ੍ਰੈਫਿਕ ਜਾਮ ਵਿੱਚ ਭਾਰੀ ਕਮੀ ਆਵੇਗੀ।

                                          

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD