Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਪੰਚਾਇਤਾਂ ਦੇ ਆਮ ਇਜਲਾਸਾਂ ’ਚ ਭਰਵੀਂ ਸ਼ਮੂਲੀਅਤ ਦਾ ਸੱਦਾ

ਪਿੰਡ ਵਾਸੀਆਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ

Balkar Singh, Jalandhar, AAP, Aam Aadmi Party, Aam Aadmi Party Punjab, AAP Punjab, DC Jalandhar, Jaspreet Singh, Deputy Commissioner Jalandhar

Web Admin

Web Admin

5 Dariya News

ਜਲੰਧਰ , 01 Dec 2022

Last updated on: Dec 01, 2022, 00:00 IST

ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਦੇ 31 ਦਸੰਬਰ ਤੱਕ ਕਰਵਾਏ ਜਾਣ ਵਾਲੇ ਆਮ ਇਜਲਾਸਾਂ ਵਿੱਚ ਪਿੰਡ ਵਾਸੀਆਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਸੱਦਾ ਦਿੱਤਾ। ਅੱਜ ਇਥੇ ਬਲਾਕ ਜਲੰਧਰ ਪੱਛਮੀ ਦੇ ਪਿੰਡ ਨਿੱਜਰਾਂ ਅਤੇ ਗਿੱਲ ਵਿਖੇ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ ਵਿੱਚ ਸ਼ਿਰਕਤ ਕਰਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਿੰਡਾਂ ਦੇ ਲੋਕਾਂ ਦੀ ਭਰਵੀਂ ਸ਼ਮੂਲੀਅਤ ਨਾਲ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਪਿੰਡ ਵਾਸੀ ਆਪਣੇ ਪਿੰਡਾਂ ਦੇ ਵਿਕਾਸ ਲਈ ਲਏ ਜਾਣ ਵਾਲੇ ਅਹਿਮ ਫੈਸਲਿਆਂ ਦੇ ਭਾਗੀਦਾਰ ਬਣ ਸਕਣ। 

ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ ਵਿੱਚ ਅਗਲੇ ਵਿੱਤੀ ਸਾਲ ਲਈ ਆਮਦਨ ਤੇ ਖਰਚ ਸਬੰਧੀ ਬਜਟ ਅਨੁਮਾਨ ਦੇ ਨਾਲ-ਨਾਲ ਵਿਕਾਸ ਪ੍ਰੋਗਰਾਮਾਂ ਦੀ ਕਾਰਜ ਯੋਜਨਾ ਨੂੰ ਪਾਸ ਕੀਤਾ ਜਾਂਦਾ ਹੈ, ਜਿਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੱਡੇ ਪੱਧਰ ’ਤੇ ਸ਼ਿਰਕਤ ਕਰਨੀ ਚਾਹੀਦੀ ਹੈ।ਗ੍ਰਾਮ ਸਭਾਵਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਦੌਰਾਨ ਪਾਸ ਕੀਤੇ ਮਤੇ ਅਤੇ ਨਿਰਧਾਰਿਤ ਕੀਤੇ ਗਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਸੰਪੂਰਨ ਵਿਕਾਸ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ ਕਿਉਂਕਿ ਪੇਂਡੂ ਪੰਜਾਬ ਦੇ ਵਿਕਾਸ ਤੋਂ ਬਿਨਾਂ ਸੂਬੇ ਦੇ ਸਰਵਪੱਖੀ ਵਿਕਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਭਲਾਈ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਲੋਕਾਂ ਨੂੰ ਹਰੇਕ ਬਿਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਵਿੱਚ ਪਹਿਲੀ ਵਾਰ 86 ਫੀਸਦੀ ਘਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਇਆ ਹੈ। 

ਸੂਬਾ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ 26 ਜਨਵਰੀ 2023 ਤੋਂ ਪਹਿਲਾਂ ਅਜਿਹੇ ਹੋਰ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ ਦੌਰਾਨ ਗ੍ਰਾਮ ਸਭਾਵਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਫਰਜ਼ਾਂ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਪਿੰਡਾਂ ਦੀ ਵਿਕਾਸ ਯੋਜਨਾ ਸਬੰਧੀ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਸੰਪੂਰਨ ਵਿਕਾਸ ਲਈ ਪੁਖ਼ਤਾ ਕਾਰਜ ਯੋਜਨਾ ਤਿਆਰ ਕੀਤੀ ਜਾ ਸਕੇ। 

ਇਸ ਤੋਂ ਇਲਾਵਾ ਗ੍ਰਾਮ ਸਭਾਵਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਜ਼ਮੀਨੀ ਪੱਧਰ ਤੱਕ ਇਨ੍ਹਾਂ ਸਕੀਮਾਂ ਦਾ ਲਾਭ ਪੁੱਜਣਾ ਯਕੀਨੀ ਬਣਾਇਆ ਜਾ ਸਕੇ। 

ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੰਗਾਂ ਸੁਣਦਿਆਂ ਉਨ੍ਹਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਵੀ ਦਿਵਾਇਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਭਲਾਈ ਅਫ਼ਸਰ ਲਖਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Balkar Singh , Jalandhar , AAP , Aam Aadmi Party , Aam Aadmi Party Punjab , AAP Punjab , DC Jalandhar , Jaspreet Singh , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD