Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਵਿਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ-ਕੈਬਨਿਟ ਮੰਤਰੀ ਮੀਤ ਹੇਅਰ

ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਦੌਰਾ- ਸਾਫ ਕੀਤੇ ਪਾਣੀ ਨਾਲ 1000 ਏਕੜ ਵਿਚ ਸਿੰਚਾਈ ਕਰਨ ਦੇ ਕੰਮ ਦਾ ਲਿਆ ਜਾਇਜ਼ਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਗਵਾੜਾ , 01 Dec 2022

Last updated on: Dec 01, 2022, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ  ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ।

ਸ੍ਰੀ ਮੀਤ ਹੇਅਰ ਜਿਨ੍ਹਾਂ ਕੋਲ ਵਾਤਾਵਰਣ, ਸਾਇੰਸ ਤਕਨਾਲੌਜੀ ਦਾ ਵੀ ਵਿਭਾਗ ਹੈ, ਅੱਜ ਫਗਵਾੜਾ ਵਿਖੇ 28 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਜਾਂਦੇ ਪਾਣੀ ਸਿੰਚਾਈ ਲਈ ਵਰਤੇ ਜਾਣ ਦੀ ਵਿਧੀ ਦਾ ਜਾਇਜ਼ਾ ਲੈ ਰਹੇ ਸਨ।ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ 11  ਕਿਲੋਮੀਟਰ ਲੰਬੀ ਪਾਇਪ ਲਾਇਨ ਰਾਹੀਂ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ 1000 ਏਕੜ ਵਿਚ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ 7500 ਮਿਲੀਅਨ ਲੀਟਰ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਿਆ ਹੈ।

ਸ੍ਰੀ ਹੇਅਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ਼ ਬੋਰਡ, ਭੂਮੀ ਰੱਖਿਆ ਤੇ ਜਲ ਸੰਭਾਲ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਉਹ ਸੂਬੇ ਭਰ ਦੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਬਾਰੇ ਵਿਆਪਕ ਯੋਜਨਾਬੰਦੀ ਕਰਨ।ਉਨ੍ਹਾਂ ਕਿਹਾ ਕਿ ਫਗਵਾੜਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਜੋ ਕਿ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਪ੍ਰਾਪਤ ਕਰ ਚੁੱਕਾ ਹੈ, ਦੀ ਤਰਜ਼ ’ਤੇ ਸਾਰੇ ਟ੍ਰੀਟਮੈਂਟ ਪਲਾਟਾਂ ਦੇ ਪਾਣੀ ਨੂੰ ਪਾਇਪਾਂ ਰਾਹੀਂ ਖੇਤਾਂ ਤੱਕ ਪੁੱਜਦਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੱਕਾਰੀ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰੇਗੀ ਕਿਉਂਕਿ ਇਸ ਨਾਲ ਸੂਬੇ ਦੇ ਡਾਰਕ ਜ਼ੋਨ ਵਿਚ ਜਾ ਚੁੱਕੇ ਬਲਾਕਾਂ ਅੰਦਰ ਧਰਤੀ ਹੇਠਲੇ ਪਾਣੀ ਨੂੰ ਹੋਰ ਥੱਲੇ ਜਾਣ ਤੋਂ ਰੋਕਿਆ ਜਾ ਸਕੇਗਾ।

ਕਿਸਾਨਾਂ ਦਾ ਸਨਮਾਨ-

ਕੈਬਨਿਟ ਮੰਤਰੀ ਵਲੋਂ ਨੇੜਲੇ ਪਿੰਡਾਂ ਦੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਜੋ ਕਿ ਇਸ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ ਖੇਤੀ ਲਈ ਵਰਤਦੇ ਹਨ।ਕਿਸਾਨ ਸਤਨਾਮ ਸਿੰਘ, ਪਲਵਿੰਦਰ ਸਿੰਘ ਆਦਿ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੇੜਲੇ ਲਗਭਗ 260 ਕਿਸਾਨ 1000 ਏਕੜ ਵਿਚ ਸਿੰਚਾਈ ਲਈ ਪਲਾਂਟ ਦੇ ਪਾਣੀ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਤੇ ਬਿਜਲੀ ਦੀ ਬੱਚਤ ਹੋਈ ਹੈ, ਸਗੋਂ ਯੂਰੀਆ ਦੀ ਵਰਤੋਂ ਵਿਚ ਵੀ ਕਮੀ ਦਰਜ ਕੀਤੀ ਗਈ ਹੈ।

ਇਸ ਮੌਕੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਮੁੱਖ ਇੰਜੀਨੀਅਰ ਜੇ.ਐਸ. ਮਜੀਠੀਆ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਨਯਨ ਜੱਸਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਪਾਰਟੀ ਦੀ ਜਿਲ੍ਹਾ ਪ੍ਰਧਾਨ ਲਲਿਤਾ ਸਕਲਾਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD