Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

8 ਦਸੰਬਰ ਨੂੰ ਗੁਜਰਾਤ 'ਚ ਹੋਵੇਗਾ ਚਮਤਕਾਰ : ਭਗਵੰਤ ਮਾਨ

ਇਸ ਵਾਰ ਗੁਜਰਾਤ ਵਿੱਚ ਨੇਤਾ ਲੋਕ ਹਾਰ ਜਾਣਗੇ ਅਤੇ ਜਨਤਾ ਜਿੱਤੇਗੀ: ਮੁੱਖ ਮੰਤਰੀ ਮਾਨ

Bhagwant Mann, Arvind Kejriwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਅਹਿਮਦਾਬਾਦ (ਗੁਜਰਾਤ) , 01 Dec 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 8 ਦਸੰਬਰ ਨੂੰ ਗੁਜਰਾਤ ਵਿੱਚ ਚਮਤਕਾਰ ਹੋਵੇਗਾ। ਗੁਜਰਾਤ ਵਿੱਚ ਹਰ ਪਾਸੇ ਬਦਲਾਅ ਦੀ ਲਹਿਰ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਹੈ। ਮਾਨ ਨੇ ਕਿਹਾ ਕਿ ਇਸ ਵਾਰ ਗੁਜਰਾਤ ਦੀ ਜਨਤਾ ਭਾਜਪਾ ਨੂੰ ਸਬਕ ਸਿਖਾ ਕੇ ਉਨ੍ਹਾਂ ਦੇ 27 ਸਾਲਾਂ ਦੇ ਕੁਸ਼ਾਸਨ ਦਾ ਅੰਤ ਕਰੇਗੀ ਅਤੇ ਇਨ੍ਹਾਂ ਚੋਣਾਂ ਵਿੱਚ ਨੇਤਾ ਲੋਕ ਹਾਰ ਜਾਣਗੇ ਅਤੇ ਜਨਤਾ ਦੀ ਜਿੱਤ ਹੋਵੇਗੀ। 

ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ ਵੱਡੇ-ਵੱਡੇ ਲੀਡਰ ਇਸ ਵਾਰ ਵੱਡੇ ਫਰਕ ਨਾਲ ਚੋਣ ਹਾਰਨਗੇ। ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਨਹੀਂ ਸਗੋਂ ਆਮ ਆਦਮੀ ਪਾਰਟੀ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ। ਭਾਜਪਾ ਦੇ ਦੋਵੇਂ ਇੰਜਣ ਪੁਰਾਣੇ ਹੋ ਚੁੱਕੇ ਹਨ; ਭ੍ਰਿਸ਼ਟਾਚਾਰ ਤੇ ਗੁੰਡਾਗਰਦੀ ਨੇ ਭਾਜਪਾ ਦੇ ਇੰਜਣਾਂ ਨੂੰ ਖ਼ਰਾਬ ਕਰ ਦਿੱਤਾ ਹੈ।

ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ 'ਆਪ' ਦੇ ਰਾਜ ਸਭਾ ਮੈਂਬਰਾਂ ਰਾਘਵ ਚੱਢਾ ਅਤੇ ਹਰਭਜਨ ਸਿੰਘ, ਨਾਲ ਅਹਿਮਦਾਬਾਦ 'ਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕਰਕੇ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਕਿਹਾ ਕਿ ਭਾਜਪਾ ਵੱਲੋਂ ਲੋਕਾਂ ਨੂੰ ਪੈਸੇ ਦੇ ਲਾਲਚ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਇਸ ਵਾਰ ਲੋਕ ਇਨ੍ਹਾਂ ਦੇ ਝਾਂਸੇ ਵਿੱਚ ਆਉਣ ਵਾਲੇ ਨਹੀਂ। 

ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਗੁਜਰਾਤ ਦੇ ਲੋਕ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਪਾਉਣਗੇ। ਮਾਨ ਨੇ ਪੰਜਾਬ ਅਤੇ ਦਿੱਲੀ 'ਚ 'ਆਪ' ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਅਤੇ ਦਿੱਲੀ 'ਚ ਆਮ ਲੋਕਾਂ ਲਈ ਬਿਜਲੀ ਮੁਫਤ ਕੀਤੀ ਹੈ। ਬਿਹਤਰ ਇਲਾਜ ਲਈ ਵੱਖ-ਵੱਖ ਥਾਵਾਂ 'ਤੇ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। 

ਪੰਜਾਬ ਵਿੱਚ ਸਰਕਾਰ ਬਣਨ ਦੇ ਸਿਰਫ਼ 6 ਮਹੀਨਿਆਂ ਵਿੱਚ ਹੀ ਅਸੀਂ 20,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 10,000 ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਹੈ।  ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਪਿਛਲੇ 7 ਸਾਲਾਂ ਵਿੱਚ ਕਰੀਬ 12 ਲੱਖ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮੌਕਾ ਦਿਓ ਅਤੇ ਅਸੀਂ ਤੁਹਾਨੂੰ ਇਹ ਸਭ ਕੰਮ ਇੱਥੇ ਵੀ ਕਰ ਕੇ ਦਿਖਾਵਾਂਗੇ।

ਭਾਜਪਾ ਸਿਰਫ਼ ਤੁਹਾਡਾ ਨੁਕਸਾਨ ਕਰੇਗੀ, ਅਸੀਂ ਆਮ ਲੋਕਾਂ ਨੂੰ ਫਾਇਦਾ ਦੇਵਾਂਗੇ: ਕੇਜਰੀਵਾਲ

 ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਆਮ ਲੋਕਾਂ ਨਾਲ ਧੋਖਾ ਕੀਤਾ ਹੈ।  ਭਾਜਪਾ ਦੀਆਂ ਗਲਤ ਨੀਤੀਆਂ ਅਤੇ ਭ੍ਰਿਸ਼ਟਾਚਾਰ ਕਾਰਨ ਅੱਜ ਮਹਿੰਗਾਈ ਅਤੇ ਬੇਰੁਜ਼ਗਾਰੀ ਸਿਖਰਾਂ 'ਤੇ ਹੈ। ਇਹ ਵਿਧਾਨ ਸਭਾ ਚੋਣਾਂ ਭਾਜਪਾ ਨੂੰ ਸਬਕ ਸਿਖਾਉਣ ਦਾ ਸਮਾਂ ਹੈ।

 ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਤੁਹਾਨੂੰ ਮੁਫਤ ਬਿਜਲੀ, ਸਾਫ਼ ਅਤੇ ਮੁਫ਼ਤ ਪਾਣੀ, ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਮਿਲਣਗੀਆਂ। ਦੂਜੇ ਪਾਸੇ ਭਾਜਪਾ ਨੂੰ ਵੋਟ ਦੇਣ ਨਾਲ ਬੇਰੁਜ਼ਗਾਰੀ ਅਤੇ ਮਹਿੰਗਾਈ ਮਿਲੇਗੀ। ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਿਜਲੀ ਮੁਫਤ ਕੀਤੀ। ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਆਮ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ।     

 

Tags: Bhagwant Mann , Arvind Kejriwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD