Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਚੇਅਰਮੈਨ ਰਮਨ ਬਹਿਲ ਨੇ ਬੱਬੇਹਾਲੀ ਵਿਖੇ ਸੜਕ ਦਾ ਉਦਘਾਟਨ ਕੀਤਾ

ਮਾਨ ਸਰਕਾਰ ਵੱਲੋਂ ਇੱਕ-ਇੱਕ ਕਰਕੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾ ਰਹੇ ਹਨ - ਚੇਅਰਮੈਨ ਰਮਨ ਬਹਿਲ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਗੁਰਦਾਸਪੁਰ , 02 Dec 2022

Last updated on: Dec 02, 2022, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਬੱਬੇਹਾਲੀ ਪਿੰਡ ਵਿਖੇ ਗੁਰਦਾਸਪੁਰ-ਕਾਹਨੂੰਵਾਨ ਰੋਡ ਤੋਂ ਹਸਤੀਰ ਬਰਾਦਰੀ ਦੇ ਜਠੇਰਿਆਂ ਤੱਕ ਸੜਕ ਦਾ ਉਦਘਾਟਨ ਕੀਤਾ। ਦਸ ਫੁੱਟ ਚੌੜੀ ਅਤੇ 350 ਮੀਟਰ ਲੰਮੀ ਇਸ ਸੜਕ ਦੇ ਨਿਰਮਾਣ ਉੱਪਰ ਪੰਜਾਬ ਸਰਕਾਰ ਵੱਲੋਂ 7 ਲੱਖ ਰੁਪਏ ਖਰਚ ਕੀਤੇ ਗਏ ਹਨ।  ਸੜਕ ਦਾ ਉਦਘਾਟਨ ਕਰਨ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ। 

ਸ੍ਰੀ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ ਵੀ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸ੍ਰੀ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਇੱਕ-ਇੱਕ ਕਰਕੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਸਹੂਲਤ ਦੇਣ ਕਰਕੇ ਇਸ ਵਾਰ ਸੂਬੇ ਦੇ 86 ਫੀਸਦੀ ਪਰਿਵਾਰਾਂ ਦਾ ਜ਼ੀਰੋ ਬਿਜਲੀ ਬਿੱਲ ਆਇਆ ਹੈ। 

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਕੇ ਇੱਕ ਹੋਰ ਵੱਡਾ ਮਾਅਰਕਾ ਮਾਰਿਆ ਹੈ ਜਿਸ ਤੋਂ ਸਮੂਹ ਮੁਲਾਜ਼ਮ ਵਰਗ ਬੇਹੱਦ ਖੁਸ਼ ਹੈ। ਇਸ ਤੋਂ ਇਲਾਵਾ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦੇ ਬਕਾਏ ਅਦਾ ਕਰਨੇ ਅਤੇ ਮੰਡੀਆਂ ਵਿਚੋਂ ਝੋਨੇ ਦੀ ਨਿਰਵਿਘਨ ਖਰੀਦ ਕਰਕੇ ਸਰਕਾਰ ਨੇ ਕਿਸਾਨਾਂ ਦਾ ਦਿਲ ਵੀ ਜਿੱਤਿਆ ਹੈ।

ਇਸ ਮੌਕੇ ਉਨ੍ਹਾਂ ਨਾਲ ‘ਆਪ’ ਦੇ ਜ਼ਿਲ੍ਹਾ ਸਕੱਤਰ ਭਾਰਤ ਭੂਸ਼ਨ ਸ਼ਰਮਾਂ, ਲਖਵੀਰ ਸਿੰਘ ਜੇ.ਈ, ਹਰਦੇਵ ਸਿੰਘ, ਮੱਖਣ ਸਿੰਘ, ਸੁੱਚਾ ਸਿੰਘ, ਅਮਨਦੀਪ ਸਿੰਘ, ਅਰੁਨ ਹਸਤੀਰ, ਪ੍ਰਵੀਨ ਸ਼ਰਮਾਂ, ਵਿਵੇਕ, ਗੁਰਮੀਤ ਸਿੰਘ, ਰਾਕੇਸ਼ ਹਸਤੀਰ, ਅਰਵਿੰਦ ਹਸਤੀਰ ਅਤੇ ਰਾਕੇਸ਼ ਕੁਮਾਰ ਤੋਂ ਇਲਾਵਾ ਹੋਰ ਵੀ ਮੋਹਤਬਰ ਹਾਜ਼ਰ ਸਨ।  

     

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD