Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਾਸਟਰ ਪਲਾਨ ਨੰਗਲ ਤਹਿਤ ਈਕੋ ਟੂਰਿਜ਼ਮ ਅਤੇ ਸਪੋਰਟਸ ਹੱਬ ਵਜੋਂ ਹੋਵੇਗਾ ਵਿਕਾਸ

ਮਾਸਟਰ ਪਲਾਨ ਵਿੱਚ ਨੰਗਲ ਸ਼ਹਿਰ ਤੋਂ ਇਲਾਵਾ ਆਸ-ਪਾਸ ਦੇ 82 ਪਿੰਡ ਸ਼ਾਮਿਲ

Dinesh Chadha, AAP, Aam Aadmi Party, Aam Aadmi Party Punjab, AAP Punjab, DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 02 Dec 2022

Last updated on: Dec 02, 2022, 00:00 IST

ਮਾਸਟਰ ਪਲਾਨ ਨੰਗਲ (2022-2042) ਦੀ ਤਜਵੀਜ਼ ਸਬੰਧੀ ਥਿੰਕ ਟੈਂਕ ਮੀਟਿੰਗ ਜ਼ਿਲ੍ਹਾ ਟਾਊਨ ਪਲੈਨਰ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ, ਰੂਪਨਗਰ ਸ਼੍ਰੀਮਤੀ ਪ੍ਰੀਤੀ ਯਾਦਵ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ਦੇ ਮੀਟਿੰਗ ਹਾਲ ਮੀਟਿੰਗ ਵਿੱਚ ਕਰਵਾਈ ਗਈ। ਇਸ ਮੀਟਿੰਗ ਵਿੱਚ ਐਡਵੋਕੇਟ  ਦਿਨੇਸ਼ ਕੁਮਾਰ ਚੱਢਾ, ਹਲਕਾ ਵਿਧਾਇਕ ਰੂਪਨਗਰ ਉਚੇਚੇ ਤੌਰ ਉੱਤੇ ਸ਼ਾਮਲ ਹੋਏ। 

ਮਾਸਟਰ ਪਲਾਨ ਨੰਗਲ ਵਿੱਚ, ਨੰਗਲ ਸ਼ਹਿਰ ਤੋਂ ਇਲਾਵਾ ਆਸ-ਪਾਸ ਦੇ 82 ਪਿੰਡ ਸ਼ਾਮਿਲ ਕੀਤੇ ਗਏ ਹਨ। ਨੰਗਲ ਮਾਸਟਰ ਪਲਾਨ ਲਈ ਤਿਆਰ ਕੀਤੀਆਂ ਵੱਖ-ਵੱਖ ਲੈਂਡ ਯੂਜ਼ ਦੀਆਂ ਪ੍ਰਪੋਜ਼ਲਾਂ ਬਾਰੇ ਮੀਟਿੰਗ ਵਿੱਚ ਹਾਜ਼ਰ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਮਾਸਟਰ ਪਲਾਨ ਨੰਗਲ ਦਾ ਵਿਜਿਨ ਇਸ ਇਲਾਕੇ ਨੂੰ ਈਕੋ ਟੂਰਿਜ਼ਮ ਅਤੇ ਸਪੋਰਟਸ ਹੱਬ ਵਜੋਂ ਵਿਕਸਿਤ ਕੀਤੇ ਜਾਣ ਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਕਿਹਾ ਕਿ ਸਾਰੇ ਵਿਭਾਗ ਇਸ ਪਲਾਨ ਸਬੰਧੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਸ ਦੇ ਮੰਤਵਾਂ ਦੀ ਪੂਰਤੀ ਹੀ ਸਕੇ ਤੇ ਜ਼ਿਲ੍ਹੇ ਦਾ ਵੱਧ ਤੋਂ ਵੱਧ ਵਿਕਾਸ ਹੋ ਸਕੇ। ਉਹਨਾਂ ਕਿਹਾ ਕਿ ਜਿਹੜੇ ਵੀ ਕਾਰਜ ਇਸ ਪ੍ਰੋਜੈਕਟ ਤਹਿਤ ਹੋਣੇ ਹਨ ਉਹਨਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਹਨਾਂ ਦੱਸਿਆ ਕਿ ਇਹ ਪਲਾਨ ਜ਼ਿਲ੍ਹੇ ਦੀ ਨੁਹਾਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਵੱਖ-ਵੱਖ ਸਕੀਮਾਂ ਤੇ ਪ੍ਰੋਜੈਕਟਾਂ ਸਬੰਧੀ ਸਮੀਖਿਆ ਕੀਤੀ ਗਈ ਤੇ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਉਣ ਲਈ ਕਿਹਾ।ਇਸ ਮੌਕੇ ਪਿੰਡਾਂ ਵਿੱਚ ਜਾਰੀ ਤੇ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤੇ ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। 

ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਹਲਕਾ ਰੂਪਨਗਰ ਦੇ ਪਿੰਡਾਂ ਦਾ ਮਿਸਾਲੀ ਵਿਕਾਸ ਕਰਵਾਇਆ ਜਾਵੇਗਾ ਤੇ ਪਿੰਡਾਂ ਦੇ ਲੋਕਾਂ ਦੀਆਂ ਦਿੱਕਤਾਂ ਦੂਰ ਕਰਨ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਵਿਧਾਇਕ ਚੱਢਾ ਵਲੋਂ ਇਸ ਮੌਕੇ ਵੱਖੋ ਵੱਖ ਪਿੰਡਾਂ ਵਿਚ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਬਾਬਤ ਵੀ ਅਧਿਕਾਰੀਆਂ ਨਾਲ ਵਿਸਥਾਰ ਵਿਚ ਚਰਚਾ ਕੀਤੀ ਗਈ ਤੇ ਹਦਾਇਤ ਕੀਤੀ ਗਈ ਕਿ ਹਰ ਕੰਮ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। 

ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆਵਾਂ ਦਾ ਹੱਲ ਪਹਿਲਾ ਦੇ ਅਧਾਰ ਉੱਤੇ ਕਰਨ ਲਈ ਆਦੇਸ਼ ਦਿੱਤੇ।ਇਸ ਮੌਕੇ ਸ਼੍ਰੀ ਚੱਢਾ ਨੇ ਕਿਹਾ ਕਿ ਪਿੰਡਾਂ ਵਿਚ ਵਿਕਾਸ ਕਾਰਜ ਜਾਰੀ ਵੀ ਹਨ, ਜਿਹੜੇ ਕਿ ਜਲਦ ਹੀ ਮੁਕੰਮਲ ਕਰ ਲਏ ਜਾਣਗੇ। ਪੰਜਾਬ ਸਰਕਾਰ ਵੱਲੋਂ ਜਿੱਥੇ ਲਗਾਤਾਰ ਸੂਬੇ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ, ਉੱਥੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਵੀ ਲਏ ਜਾ ਰਹੇ ਹਨ ਤੇ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲ ਰਹੀ ਹੈ। 

ਉਹ ਦਿਨ ਰਾਤ ਇੱਕ ਕਰ ਕੇ ਪਿੰਡਾਂ ਦੇ ਵਿਕਾਸ ਲਈ ਤਤਪਰ ਹਨ ਤੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਈ ਜਾਵੇ। ਵਿਕਾਸ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ, ਜ਼ਿਲ੍ਹਾ ਟਾਊਨ ਪਲੇਨਰ ਅਫਸਰ ਸ਼੍ਰੀ ਜਗਦੀਪ ਸੈਣੀ,  ਜ਼ਿਲ੍ਹਾ ਖੇਡ ਅਫਸਰ ਸ਼੍ਰੀ ਰੁਪੇਸ਼ ਕੁਮਾਰ, ਐਸ.ਡੀ.ਓ. ਸਤਿੰਦਰ ਸਿੰਘ, ਐਸ.ਸੀ.ਓ. ਸੁਖਜੀਤ ਸਿੰਘ, ਧਰਮ ਸਿੰਘ, ਬਲਜੀਤ ਸਿੰਘ, ਰਣਜੋਧ ਸਿੰਘ, ਰੁਪਿੰਦਰ ਸਿੰਘ,  ਮਨਪ੍ਰੀਤ ਸਿੰਘ ਗਿੱਲ, ਜਸਪ੍ਰੀਤ ਸਿੰਘ, ਸੁਖਜੀਤ ਸਿੰਘ, ਸੋਨਿਕਾ ਪੁਰੀ, ਵਿਵੇਕ ਦੁਰੇਜਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD