Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਘੱਟ ਗਿਣਤੀਆਂ ਸਬੰਧੀ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ : ਇਕਬਾਲ ਸਿੰਘ ਲਾਲਪੁਰਾ

ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Iqbal Singh Lalpura, BJP, BJP Punjab, Bharatiya Janata Party, BJP, DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 02 Dec 2022

Last updated on: Dec 02, 2022, 00:00 IST

ਘੱਟ ਗਿਣਤੀਆਂ ਸਬੰਧੀ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤੇ ਲੋਕਾਂ ਨੂੰ ਸਕੀਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਹ ਗੱਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਆਖੀ।ਸ. ਲਾਲਪੁਰਾ ਨੇ ਕਿਹਾ ਕਿ ਸਰਕਾਰ ਤੱਕ ਸਕੀਮਾਂ ਸਬੰਧੀ ਲੋਕਾਂ ਦੀ ਪ੍ਰਤੀਕਿਰਿਆ ਪੁੱਜਦੀ ਕੀਤੀ ਜਾਵੇ। 

ਉਹਨਾਂ ਕਿਹਾ ਕਿ ਸ਼ਮਸ਼ਾਨਘਾਟਾਂ ਜਾ ਕਬਰਸਤਾਨਾਂ ਬਾਬਤ ਜਿਹੜੀਆਂ ਵੀ ਦਿੱਕਤਾਂ ਹਨ, ਉਹ ਦੂਰ ਕੀਤੀਆਂ ਜਾਣਗੀਆਂ। ਇਸ ਮੌਕੇ ਵੱਖੋ ਵੱਖੋ ਭਾਈਚਾਰਿਆਂ ਦੇ ਲੋਕਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਮੁਸ਼ਕਲਾਂ ਧਿਆਨ ਵਿੱਚ ਲਿਆਂਦੀਆਂ।ਸ. ਲਾਲਪੁਰਾ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਲਾਭ ਦੇਣ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਹ ਹਰ ਹਾਲ ਦੂਰ ਕਰਨਗੇ।

ਅਨੰਦ ਮੈਰਿਜ ਐਕਟ ਤਹਿਤ ਰਜਿਸਟ੍ਰੇਸ਼ਨ ਸਬੰਧੀ ਜਿਹੜੀਆਂ ਦਿੱਕਤਾਂ ਦਰਪੇਸ਼ ਹਨ, ਉਹ ਦੂਰ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਸਰਕਾਰ ਨੇ ਇਹ ਤੈਅ ਕਰ ਦਿੱਤਾ ਹੈ ਕਿ ਕਿਸੇ ਵੀ ਪੇਪਰ ਵਿਚ ਕਿਸੇ ਵਲੋਂ ਵੀ ਕੜਾ ਤੇ ਕਿਰਪਾਨ ਉਤਾਰਨ ਨੂੰ ਨਹੀਂ ਕਿਹਾ ਜਾਵੇਗਾ। ਫ਼ਿਲਮਾਂ ਸਬੰਧੀ ਬੋਰਡ ਵਿਚ ਹਰ ਧਰਮ ਦੇ ਨੁਮਾਇੰਦੇ ਸ਼ਾਮਲ ਕਰਨ ਲਈ ਸਰਕਾਰ ਨੇ ਕਹਿ ਦਿੱਤਾ ਹੈ।ਸ. ਲਾਲਪੁਰਾ ਨੇ ਦੱਸਿਆ ਕਿ ਇਹ ਰੂਪਨਗਰ ਇਤਿਹਾਸਕ ਨਗਰ ਹੈ ਤੇ ਇਹ ਗੱਲ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦੀ ਕੀਤੀ ਜਾਵੇ। ਇਸ ਬਾਬਤ ਜੇਕਰ ਕੋਈ ਫੰਡ ਚਾਹੀਦੇ ਹਨ ਉਹ ਦਿੱਤੇ ਜਾਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪ੍ਰੀਤੀ ਯਾਦਵ ਨੇ ਭਰੋਸਾ ਦਿੱਤਾ ਕਿ ਜੇਹੜੀਆਂ ਵੀ ਹਦਾਇਤਾਂ ਸ. ਲਾਲਪੁਰਾ ਨੇ ਦਿੱਤੀਆਂ ਹਨ ਉਹ ਹਰ ਹਾਲ ਪੂਰੀਆਂ ਕੀਤੀਆਂ ਜਾਣਗੀਆਂ।ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਵਿਵੇਕ ਐਸ ਸੋਨੀ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Iqbal Singh Lalpura , BJP , BJP Punjab , Bharatiya Janata Party , BJP , DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD