Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੌਸਲ ਨੇ 1.50 ਕਰੋੜ ਰੁਪਏ ਦੀ ਲਾਗਤ ਨਾਲ ਆਪਣੇ ਪਿੰਡ ਨੜਾਂਵਾਲੀ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਮਿਡਲ ਸਕੂਲ ਨੜਾਂਵਾਲੀ ਦੀ ਇਮਾਰਤ ਦਾ ਉਦਘਾਟਨ ਕੀਤਾ

 Harpal Singh Cheema, Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਗੁਰਦਾਸਪੁਰ , 02 Dec 2022

Last updated on: Dec 02, 2022, 00:00 IST

ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਕਲਾਨੌਰ ਦੇ ਪਿੰਡ ਨੜਾਂਵਾਲੀ ਦੇ ਜੰਮਪਲ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੋਸਲ ਨੇ ਆਪਣੀ ਦਸਾਂ ਨਹੂੰਆਂ ਦੀ ਕਿਰਤ ਵਿੱਚੋਂ ਕਰੀਬ 1.50 ਕਰੋੜ ਰੁਪਏ ਖਰਚ ਕੇ ਆਪਣੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲ ਦੀ ਨੁਹਾਰ ਬਦਲ ਦਿੱਤੀ ਹੈ। ਸਰਕਾਰੀ ਮਿਡਲ ਸਕੂਲ ਨੜਾਂਵਾਲੀ ਦੀ ਨਵੀਂ ਬਣੀ ਦਾ ਇਮਾਰਤ ਦਾ ਉਦਘਾਟਨ ਅੱਜ ਪੰਜਾਬ ਦੇ ਖਜ਼ਾਨਾ ਵਜ਼ੀਰ ਸ. ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ।

ਸਰਕਾਰੀ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲ ਨੜਾਂਵਾਲੀ ਦੀ ਇਮਾਰਤ ਦੇਖਣ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੋਸਲ ਇਸ ਵੱਡੀ ਸੇਵਾ ਲਈ ਵਧਾਈ ਅਤੇ ਧੰਨਵਾਦ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਇਸ ਪਿੰਡ ਦੇ ਸਰਕਾਰੀ ਸਕੂਲ ਨੂੰ ਡਾ. ਗੋਸਲ ਨੇ ਆਪਣੀ ਨੇਕ ਕਮਾਈ ਨਾਲ ਅਜਿਹੀ ਖੂਬਸੂਰਤ ਦਿੱਖ ਦੇ ਦਿੱਤੀ ਹੈ ਕਿ ਇਸਦਾ ਮੁਾਕਬਲਾ ਵੱਡੇ-ਵੱਡੇ ਕਾਨਵੈਂਟ ਸਕੂਲ ਵੀ ਨਹੀਂ ਕਰ ਸਕਦੇ। 

ਉਨ੍ਹਾਂ ਕਿਹਾ ਕਿ ਹੋਰ ਪ੍ਰਵਾਸੀ ਭਾਰਤੀਆਂ ਨੂੰ ਵੀ ਡਾ. ਕੁਲਜੀਤ ਸਿੰਘ ਗੋਸਲ ਵਾਂਗ ਆਪਣੇ ਪਿੰਡਾਂ ਦੇ ਵਿਕਾਸ ਲਈ ਅੱਗੇ ਆਉਣਾ ਚਾਹੀਦਾ ਹੈ।ਵਜ਼ੀਰ-ਏ-ਖਜ਼ਾਨਾ ਸ. ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਸੂਬਾ ਵਾਸੀਆਂ ਦੀ ਬਿਹਤਰੀ ਲਈ ਹਰ ਵੇਲੇ ਖੁੱਲਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਵਾਰ ਸਿੱਖਿਆ ਦੇ ਬਜਟ ਵਿੱਚ 17 ਫੀਸਦੀ ਦਾ ਵਾਧਾ ਕੀਤਾ ਗਿਆ ਹੈ।

ਇਸਦੇ ਨਾਲ ਹੀ ਤਕਨੀਕੀ ਸਿੱਖਿਆ ਦੇ ਬਜਟ ਵਿੱਚ 47 ਫੀਸਦੀ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ 57 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ। ਪ੍ਰਵਾਸੀ ਭਾਰਤੀ ਸ. ਕੁਲਜੀਤ ਸਿੰਘ ਗੋਸਲ ਅਤੇ ਇਲਾਕਾ ਵਾਸੀਆਂ ਵੱਲੋਂ ਨੜਾਂਵਾਲੀ ਸਕੂਲ ਨੂੰ ਅਪਗਰੇਡ ਕਰਨ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਖਜ਼ਾਨਾ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਸਾਰੀ ਪ੍ਰੀਕ੍ਰਿਆ ਨੂੰ ਜਲਦ ਹੀ ਪੂਰਾ ਕਰਕੇ ਸਕੂਲ ਨੂੰ ਅਪਗਰੇਡ ਕੀਤਾ ਜਾਵੇਗਾ।

ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਵਿੱਚ ਪ੍ਰਵਾਸੀ ਭਾਰਤੀਆਂ ਦਾ ਸਹਿਯੋਗ ਲਵੇਗੀ। ਉਨ੍ਹਾਂ ਕਿਹਾ ਕਿ ਡਾ. ਕੁਲਜੀਤ ਸਿੰਘ ਗੋਸਲ ਵੱਲੋਂ ਕੀਤਾ ਗਿਆ ਇਹ ਕਾਰਜ ਸ਼ਲਾਘਾਯੋਗ ਹੈ ਅਤੇ ਇਸ ਤੋਂ ਪ੍ਰੇਰਨਾ ਲੈ ਕੇ ਹੋਰ ਪ੍ਰਵਾਸੀ ਪੰਜਾਬੀਆਂ ਵੀ ਆਪਣੇ ਪਿੰਡਾਂ ਦੇ ਵਿਕਾਸ ਵਿੱਚ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦਾ ਹਰ ਤਰਾਂ ਨਾਲ ਸਹਿਯੋਗ ਕੀਤਾ ਜਾਵੇਗਾ।

ਇਸ ਮੌਕੇ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੋਸਲ ਨੇ ਦੱਸਿਆ ਕਿ ਉਸਨੇ 1966 ਤੋਂ 1973 ਤੱਕ ਪੰਜ ਜਮਾਤਾਂ ਆਪਣੇ ਪਿੰਡ ਦੇ ਇਸ ਸਕੂਲ ਤੋਂ ਕੀਤੀਆਂ ਸਨ। ਇਸ ਤੋਂ ਬਾਅਦ ਉਹ ਵੱਖ-ਵੱਖ ਸਕੂਲਾਂ ’ਚੋਂ ਪੜ੍ਹਦੇ ਹੋਏ ਉਨ੍ਹਾਂ ਨੇ ਸਿਡਨੀ ਯੂਨੀਵਰਸਿਟੀ ਤੋਂ ਡਾਕਟਰੇਟ ਦੀ ਡਿਗਰੀ ਹਾਸਲ ਕੀਤੀ। ਇਸ ਤੋਂ ਬਾਅਦ ਉਹ ਆਸਟ੍ਰੇਲੀਆ ਜੇਲ੍ਹ ਵਾਰਡਨ ਦੇ ਅਸਟੈਂਟ ਅਫ਼ਸਰ ਵਜੋਂ ਸੇਵਾ ਮੁਕਤ ਹੋ ਕੇ ਅੱਜ ਕੱਲ ਓਥੇ ਵਕਾਲਤ ਕਰ ਰਹੇ ਹਨ। 

ਡਾ. ਗੌਸਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਪ੍ਰਾਇਮਰੀ ਸਕੂਲ ਦੀ ਨੁਹਾਰ ਬਦਲੀ ਸੀ ਅਤੇ ਇਸ ਤੋਂ ਬਾਅਦ ਐਲੀਮੈਂਟਰੀ ਸਕੂਲ ਦੀ ਇਮਾਰਤ ਵੀ ਨਵੀਂ ਤਿਆਰ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਰੇ ਪ੍ਰੋਜੈਕਟ ਉੱਪਰ ਉਨ੍ਹਾਂ ਦਾ ਕਰੀਬ 1.50 ਕਰੋੜ ਰੁਪਏ ਖਰਚਾ ਆ ਗਿਆ ਹੈ। ਡਾ. ਗੌਸਲ ਦਾ ਕਹਿਣਾ ਹੈ ਕਿ ਜੋ ਸੰਤੁਸ਼ਟੀ ਉਸ ਨੂੰ ਆਪਣੇ ਸਕੂਲ ਦੀ ਨੁਹਾਰ ਬਦਲ ਕੇ ਹੋਈ ਹੈ ਉਹ ਹੋਰ ਕੋਈ ਕੰਮ ਕਰਕੇ ਨਹੀਂ ਹੋਈ। 

ਉਨ੍ਹਾਂ ਐਲਾਨ ਕੀਤਾ ਕਿ ਜਦੋਂ ਪੰਜਾਬ ਸਰਕਾਰ ਨੜਾਂਵਾਲੀ ਸਕੂਲ ਨੂੰ ਅਪਗਰੇਡ ਕਰੇਗੀ ਤਾਂ ਉਹ ਨਵੀਂ ਬਣਨ ਵਾਲੀ ਇਮਾਰਤ ਦਾ ਸਾਰਾ ਖਰਚਾ ਵੀ ਆਪਣੇ ਕੋਲੋਂ ਹੀ ਕਰਨਗੇ।ਇਸ ਮੌਕੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੌਸਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਪਿੰਡ ਨੜਾਂਵਾਲੀ ਦੀ ਪੰਚਾਇਤ ਨੇ ਵੀ ਡਾ. ਗੌਸਲ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੀ ਇਮਾਰਤ ਤਿਆਰ ਕਰਨ ਵਾਲੇ ਮਿਸਤਰੀਆਂ ਅਤੇ ਮਜ਼ਦੂਰਾਂ ਨੂੰ ਵੀ ਸਨਮਾਨਤ ਕੀਤਾ ਗਿਆ। 

ਇਸ ਮੌਕੇ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੋਸਲ, ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਅਮਨਦੀਪ ਕੌਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸ. ਜਗਰੂਪ ਸਿੰਘ ਸੇਖਵਾਂ, ਉੱਘੇ ਜਨਤਕ ਆਗੂ ਸ. ਗੁਰਦੀਪ ਸਿੰਘ ਰੰਧਾਵਾ, ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ. ਅਮਰਜੀਤ ਸਿੰਘ ਭਾਟੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸਿ.) ਸ. ਹਰਪਾਲ ਸਿੰਘ ਸੰਧਾਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

    

 

Tags: Harpal Singh Cheema , Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD