Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਗੁਜਰਾਤ ਦੇ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ, ਠੇਕਾ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕੇ : ਭਗਵੰਤ ਮਾਨ

ਮੁੱਖ ਮੰਤਰੀ ਮਾਨ ਨੇ ਦਿਖਾਏ ਪੰਜਾਬ ਦੇ ਨਿਯੁਕਤੀ ਪੱਤਰ, ਕਿਹਾ- ਸਿਰਫ 8 ਮਹੀਨਿਆਂ 'ਚ ਪੰਜਾਬ ਦੇ 20,776 ਨੌਜਵਾਨਾਂ ਨੂੰ ਦਿੱਤੀ ਸਰਕਾਰੀ ਨੌਕਰੀ

 Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਗੁਜਰਾਤ , 02 Dec 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿੱਚ ਰੁਜ਼ਗਾਰ ਦੇ ਆਪਣੇ ਵਾਅਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ 'ਤੇ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਸ਼ੁੱਕਰਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ 8 ਮਹੀਨਿਆਂ ਵਿੱਚ 20,776 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪੇਸ਼ ਕਰਦਿਆਂ ਕਿਹਾ ਕਿ ਅਸੀਂ ਦੂਜੀਆਂ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ। 

ਆਮ ਆਦਮੀ ਪਾਰਟੀ ਜੋ ਵੀ ਵਾਅਦੇ ਕਰਦੀ ਹੈ, ਉਹ ਉਨ੍ਹਾਂ ਨੂੰ ਪੂਰਾ ਕਰਦੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਦਿੱਤੇ ਗਏ ਇਹ ਨਿਯੁਕਤੀ ਪੱਤਰ ‘ਆਪ’ ਸਰਕਾਰ ਦੀ ਪ੍ਰਤੀਬੱਧਤਾ ਦਾ ਸਬੂਤ ਹਨ। ਗੁਜਰਾਤ ਵਿੱਚ ਵੀ ਸਰਕਾਰ ਬਣਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਸਰਕਾਰ ਦੇ ਸੱਤਾ 'ਚ ਆਉਣ 'ਤੇ ਆਏ 'ਜ਼ੀਰੋ ਬਿਜਲੀ ਬਿੱਲ' ਪੇਸ਼ ਕੀਤੇ ਸਨ ਅਤੇ ਦਿੱਲੀ ਅਤੇ ਪੰਜਾਬ ਦੀ ਤਰਜ਼ 'ਤੇ ਗੁਜਰਾਤ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦਾ ਭਰੋਸਾ ਵੀ ਦਿੱਤਾ ਸੀ।

ਸੀਐਮ ਮਾਨ ਨੇ ਗੈਂਗਸਟਰ ਕਲਚਰ 'ਤੇ ਵੀ ਖੁੱਲ੍ਹ ਕੇ ਗੱਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ 8 ਮਹੀਨਿਆਂ 'ਚ ਪੰਜਾਬ 'ਚੋਂ ਗੈਂਗਸਟਰ ਕਲਚਰ ਦਾ ਖਾਤਮਾ ਕਰ ਦਿੱਤਾ ਹੈ। ਉਨ੍ਹਾਂ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ 'ਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਹਮਲਾ ਬੋਲਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ। ਪਰ 'ਆਪ' ਸਰਕਾਰ ਸੂਬੇ 'ਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਗੈਂਗਸਟਰ-ਕਲਚਰ ਅਤੇ ਬੰਦੂਕ-ਕਲਚਰ ਵਿਰੁੱਧ ਸਖ਼ਤ ਕਦਮ ਚੁੱਕ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਬੰਦੂਕਾਂ ਦੇ ਕੇ ਆਪਣੇ ਸਵਾਰਥ ਲਈ ਵਰਤਿਆ। ਪਲ ਹੁਣ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਅਤੇ ਹਥਿਆਰ ਛੱਡ ਚੰਗਾ ਜੀਵਨ ਚੁਣਨ ਲਈ ਪ੍ਰੇਰਿਆ ਜਾ ਰਿਹਾ ਹੈ।

ਮਾਨ ਨੇ ਭਿਲੋਦਾ 'ਚ 'ਆਪ' ਦੇ ਹੱਕ 'ਚ ਕੀਤਾ ਰੋਡ ਸ਼ੋਅ, ਲੋਕਾਂ ਨੂੰ ਸਰਕਾਰ ਬਦਲਣ ਦੀ ਕੀਤੀ ਅਪੀਲ

ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਭਿਲੋਦਾ, ਹਿੰਮਤ ਨਗਰ, ਇਦਰ ਅਤੇ ਪ੍ਰਾਂਤੀਜ ਦੇ ਵੱਖ-ਵੱਖ ਇਲਾਕਿਆਂ 'ਚ ਰੋਡ ਸ਼ੋਅ ਕਰਕੇ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਇਸ ਵਾਰ ਗੁਜਰਾਤ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।ਰੋਡ ਸ਼ੋਅ ਦੌਰਾਨ ਮਾਨ ਨੇ ਲੋਕਾਂ ਨੂੰ ਪਿਛਲੇ ਮਹੀਨੇ ਪੰਜਾਬ ਦੇ ਲੋਕਾਂ ਵੱਲੋਂ ਮਿਲੇ 'ਜ਼ੀਰੋ ਬਿਜਲੀ ਬਿੱਲ' ਦਿਖਾਉਂਦੇ ਹੋਏ ਕਿਹਾ ਕਿ ਅਸੀਂ ਆਮ ਲੋਕਾਂ ਨੂੰ ਮਹਿੰਗਾਈ ਤੋਂ ਬਚਾਉਣ ਲਈ ਦਿੱਲੀ ਅਤੇ ਪੰਜਾਬ 'ਚ ਬਿਜਲੀ ਮੁਫਤ ਕੀਤੀ ਹੈ। 

ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਫਤ ਦੇ ਰਹੇ ਹਾਂ। ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮੌਕਾ ਦਿਓ। ਅਸੀਂ ਇੱਥੇ ਵੀ ਬਿਜਲੀ ਮੁਫਤ ਕਰਾਂਗੇ। ਅੰਤਰਰਾਸ਼ਟਰੀ ਪੱਧਰ ਦੇ ਸਕੂਲ ਅਤੇ ਹਸਪਤਾਲ ਬਣਾਉਣਗੇ ਅਤੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਫਤ ਦੇਵਾਂਗੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD