Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਸ.ਏ.ਐਸ. ਨਗਰ ਵਿੱਚ ਰੇਹੜੀ-ਫੜ੍ਹੀ ਵਾਲਿਆਂ ਨੂੰ ਮਿਲੇਗੀ ਵੱਖਰੀ ਮਾਰਕੀਟ

ਗਮਾਡਾ ਨੇ ਸਟਰੀਟ ਵੈਂਡਰਾਂ ਲਈ ਮਾਰਕੀਟਾਂ ਵਿਕਸਤ ਕਰਨ ਵਾਸਤੇ 4-ਸਾਈਟਾਂ ਨਗਰ ਨਿਗਮ ਐਸ.ਏ.ਐਸ. ਨਗਰ ਨੂੰ ਸੌਂਪੀਆਂ: ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, GMADA, Greater Mohali Area Development Authority, Punjab Housing and Urban Development

Web Admin

Web Admin

5 Dariya News

ਚੰਡੀਗੜ੍ਹ , 02 Dec 2022

Last updated on: Dec 02, 2022, 00:00 IST

ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰੇਹੜੀ-ਫੜ੍ਹੀ (ਸਟਰੀਟ ਵੈਂਡਰਾਂ) ਵਾਲਿਆਂ ਲਈ ਵੱਖਰੀ (ਡੈਡੀਕੇਟਿਡ) ਮਾਰਕੀਟ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ) ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਗਈਆਂ ਹਨ, ਜਿਸ ਨਾਲ ਸਟਰੀਟ ਵੈਂਡਰਾਂ ਨੂੰ ਕੰਮ-ਕਾਜ ਅਤੇ ਲੋਕਾਂ ਨੂੰ ਖਰੀਦਦਾਰੀ ਕਰਨ ਵਿੱਚ ਸੌਖ ਹੋਵੇਗੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਨਾ ਕੇਵਲ ਇਨ੍ਹਾਂ ਸਟਰੀਟ ਵੈਂਡਰਾਂ ਨੂੰ ਕਾਰੋਬਾਰ ਲਈ ਇੱਕ ਸਮਰਪਿਤ ਜਗ੍ਹਾ ਮਿਲੇਗੀ ਬਲਕਿ ਗਾਹਕਾਂ ਨੂੰ ਵੀ ਇਕ ਸਥਾਨ ਉਤੇ ਖਰੀਦਦਾਰੀ ਕਰਨੀ ਸੌਖੀ ਹੋਵੇਗੀ। ਇਸ ਨਾਲ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਵੀ ਮਦਦ ਮਿਲੇਗੀ। 

ਉਨ੍ਹਾਂ ਦੱਸਿਆ ਕਿ ਇਹ ਸਾਈਟਾਂ ਨਗਰ ਨਿਗਮ ਨੂੰ ਕੇਵਲ ਰੇਹੜੀ-ਫੜ੍ਹੀ ਵਾਲਿਆਂ ਲਈ ਮਾਰਕੀਟਾਂ ਵਿਕਸਤ ਕਰਨ ਲਈ ਮੁਫ਼ਤ ਵਿੱਚ ਸੌਂਪੀਆਂ ਗਈਆਂ ਹਨ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਚਾਰ ਥਾਵਾਂ ਸੈਕਟਰ-56 ਵਿੱਚ 3341.59 ਵਰਗ ਗਜ਼, ਸੈਕਟਰ-77 ਵਿੱਚ 2516.88 ਵਰਗ ਗਜ਼ ਤੇ 1873.14 ਵਰਗ ਗਜ਼, ਅਤੇ ਸੈਕਟਰ-78 ਵਿੱਚ 2588.24 ਵਰਗ ਗਜ਼ ਵਿੱਚ ਸਥਿਤ ਹਨ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਈਟਾਂ ਦੀ ਚੋਣ ਵੱਖ ਵੱਖ ਖੇਤਰਾਂ ਨੂੰ ਜੋੜਨ ਵਾਲੀਆਂ ਸੜਕਾਂ ਤੱਕ ਆਸਾਨ ਪਹੁੰਚ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਐਸ.ਏ.ਐਸ. ਨਗਰ ਨੂੰ ਸਟਰੀਟ ਵੈਂਡਰਾਂ ਨੂੰ ਅਜਿਹੇ ਢੰਗ ਨਾਲ ਤਬਦੀਲ ਕਰਨ ਲਈ ਕਿਹਾ ਹੈ ਤਾਂ ਜੋ ਇਕ ਪਾਕੇਟ ਵਿੱਚ ਇਕੋ ਤਰ੍ਹਾਂ ਦੇ ਕੰਮ ਵਾਲੇ ਹੋਣ ਤਾਂ ਜੋ ਖਰੀਦਦਾਰਾਂ ਅਤੇ ਕਾਰੋਬਾਰ ਕਰਨ ਵਾਲਿਆਂ ਨੂੰ ਲਾਭ ਮਿਲ ਸਕੇ।  

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਨੂੰ ਅਲਾਟ ਕੀਤੀਆਂ ਗਈਆਂ ਇਨ੍ਹਾਂ ਸਾਈਟਾਂ ਦੀ ਮਾਲਕੀ ਗਮਾਡਾ ਕੋਲ ਹੀ ਰਹੇਗੀ। ਭਵਿੱਖ ਵਿੱਚ ਨਗਰ ਨਿਗਮ ਜੇਕਰ ਇਨ੍ਹਾਂ ਥਾਵਾਂ ਤੋਂ ਸਟਰੀਟ ਵੈਂਡਰਾਂ ਨੂੰ ਕਿਤੇ ਹੋਰ ਤਬਦੀਲ ਕਰਨਾ ਚਾਹੁੰਦਾ ਹੈ ਤਾਂ ਗਮਾਡਾ ਇਨ੍ਹਾਂ ਸਾਈਟਾਂ ਦਾ ਕਬਜ਼ਾ ਵਾਪਸ ਲੈ ਸਕੇਗਾ। ਅਜਿਹੀ ਸਥਿਤੀ ਵਿੱਚ ਇਨ੍ਹਾਂ ਵੈਂਡਰ ਸਾਈਟਾਂ ਨੂੰ ਹੋਰ ਥਾਂ ਤਬਦੀਲ ਕਰਨ ਦਾ ਖਰਚਾ ਨਗਰ ਨਿਗਮ ਵੱਲੋਂ ਹੀ ਚੁੱਕਿਆ ਜਾਵੇਗਾ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , GMADA , Greater Mohali Area Development Authority , Punjab Housing and Urban Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD