Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਜ਼ਿਲ੍ਹੇ ਨੂੰ ਓ.ਡੀ.ਐਫ ਪਲੱਸ ਕਰਨ ਦੇ ਪਹਿਲੇ ਪੜਾਅ ਦਾ ਕੰਮ 31 ਦਸੰਬਰ ਤੱਕ ਕੀਤਾ ਜਾਵੇ ਮੁਕੰਮਲ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਸਾਲਿਡ, ਤਰਲ ਤੇ ਪਲਾਸਟਿਕ ਵੇਸਟ ਮੈਨੇਜਮੈਂਟ ਸਬੰਧੀ ਕੰਮਾਂ ਦੀ ਕੀਤੀ ਸਮੀਖਿਆ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 02 Dec 2022

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਓ.ਡੀ.ਐਫ (ਖੁੱਲ੍ਹੇ ਵਿਚ ਸ਼ੌਚ ਮੁਕਤ) ਤੋਂ ਓ.ਡੀ.ਐਫ ਪਲੱਸ ਕਰਨ ਦੇ ਪਹਿਲੇ ਪੜਾਅ ਦੇ ਕੰਮ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਠੋਸ ਕੂੜੇ ਦੇ ਪ੍ਰਬੰਧਨ ਲਈ ਗਲਣਯੋਗ ਕੂੜੇ ਤੋਂ ਸੁੱਕਾ ਕੂੜਾ ਵੱਖ ਰੱਖਣ ਲਈ ਟ੍ਰੇਨਿੰਗ ਕੈਂਪ ਲਗਾਏ ਜਾਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਲਾਸਟਿਕ ਵੇਸਟ ਮੈਨੇਜਮੈਂਟ ਤਹਿਤ ਹਰੇਕ ਬਲਾਕ ਵਿਚ 1 ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਲਗਾਇਆ ਜਾਵੇਗਾ, ਜਿਸ ਲਈ 16 ਲੱਖ ਰੁਪਏ ਪ੍ਰਤੀ ਯੂਨਿਟ ਦਿੱਤੇ ਜਾਣਗੇ। ਇਸ ਦੌਰਾਨ ਰਾਊਂਡ ਗਲਾਸ ਫਾਊਂਡੇਸ਼ਨ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਵਿਸ਼ੇ ’ਤੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਤਕਨੀਕੀ ਪਹਿਲੂਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਦੌਰਾਨ ਪਿੰਡਾਂ ਵਿਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸੀਂਚੇਵਾਲ ਸਕੀਮ ਜਾਂ ਥਾਪਰ ਮਾਡਲ ਦੁਆਰਾ ਸਾਫ਼ ਪਾਣੀ ਸਿੰਚਾਈ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ ਕੁਮਾਰ, ਐਕਸੀਅਨ ਜਲ ਸਪਲਾਈ ਸਿਮਰਨਜੀਤ ਸਿੰਘ ਖਾਂਬਾ, ਅਨੁਜ ਸ਼ਰਮਾ, ਨਵਨੀਤ ਕੁਮਾਰ ਜਿੰਦਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD