Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ, ਸਿਹਤ ਸੇਵਾਵਾਂ ਤੇ ਇਲਾਜ ਪ੍ਰਬੰਧਾਂ ਦਾ ਲਿਆ ਜਾਇਜ਼ਾ

ਵੱਖ-ਵੱਖ ਵਾਰਡਾਂ, ਯੂਨਿਟਾਂ ਅਤੇ ਸੈਂਟਰਾਂ 'ਚ ਜਾ ਕੇ ਮਰੀਜ਼ਾਂ, ਸਟਾਫ਼ ਅਤੇ ਡਾਕਟਰਾਂ ਨਾਲ ਕੀਤੀ ਗੱਲਬਾਤ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 02 Dec 2022

Last updated on: Dec 02, 2022, 00:00 IST

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸ਼ੁੱਕਰਵਾਰ ਸਵੇਰੇ ਸਥਾਨਕ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਦਿਆਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਇਲਾਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੀ ਵੀ ਸਮੀਖਿਆ ਕੀਤੀ।ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਮਰੀਜ਼ਾਂ, ਇਲਾਜ ਕਰਵਾਉਣ ਆਏ ਲੋਕਾਂ, ਡਾਕਟਰਾਂ ਅਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਸੁਝਾਅ ਮੰਗੇ ਤਾਂ ਜੋ ਮੌਜੂਦਾ ਸਿਸਟਮ ਨੂੰ ਲੋੜ ਅਨੁਸਾਰ ਹੋਰ ਬਿਹਤਰ ਬਣਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਾ ਫਾਇਦਾ ਪਹੁੰਚਾਇਆ ਜਾ ਸਕੇ। 

ਸਿਵਲ ਸਰਜਨ ਡਾ.ਰਮਨ ਸ਼ਰਮਾ ਅਤੇ ਮੈਡੀਕਲ ਸੁਪਰਡੰਟ ਡਾ.ਰਾਜੀਵ ਸ਼ਰਮਾ ਸਮੇਤ ਡਿਪਟੀ ਕਮਿਸ਼ਨਰ ਨੇ 24X7 ਜਾਂਚ ਸੈਂਟਰ, ਐਮਰਜੰਸੀ ਵਾਰਡ, ਬਲੱਡ ਬੈਂਕ, ਜੱਚਾ-ਬੱਚਾ ਵਾਰਡ, ਐਸ.ਐਨ.ਸੀ.ਯੂ. ਵਾਰਡ, ਟਰੌਮਾ ਸੈਂਟਰ, ਫਿਜੀਊਥਰੈਪੀ ਸੈਂਟਰ ਵਿਖੇ ਜਾ ਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ। ਡਾ. ਰਮਨ ਸ਼ਰਮਾ ਨੇ ਡਿਪਟੀ ਕਮਿਸ਼ਨਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਬਣਨ ਵਾਲੇ ਪ੍ਰਸਤਾਵਿਤ ਸੀ.ਸੀ.ਸੀ. ਦੀ ਮੌਜੂਦਾ ਪ੍ਰਕਿਰਿਆ ਤੋਂ ਵੀ ਜਾਣੂੰ ਕਰਵਾਇਆ ਗਿਆ।

ਸਿਵਲ ਹਸਪਤਾਲ ਵਿਖੇ ਸੁਚੱਜੇ ਢੰਗ ਨਾਲ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸਫ਼ਾਈ ਦੇ ਵਧੀਆ ਪ੍ਰਬੰਧ ਲਈ ਡਾਕਟਰਾਂ ਅਤੇ ਸਟਾਫ਼ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 470 ਬੈਡਾਂ ਦੀ ਸਮਰੱਥਾ ਵਾਲੇ ਇਸ ਸਰਕਾਰੀ ਹਸਪਤਾਲ ਵਿੱਚ ਲੋਕਾਂ ਦੀ ਸਹੂਲਤ ਲਈ ਲਗਭਗ ਹਰ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਅਤੇ ਟੈਸਟਿੰਗ ਉਪਲਬੱਧ ਹੈ। 

ਮੈਡੀਕਲ ਸੁਪਰਡੰਟ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਹਸਪਤਾਲ ਵਿੱਚ ਡਾਇਲਸਿਸ,24X7ਜੱਚਾ-ਬੱਚਾ ਵਾਰਡ, ਟਰੌਮਾ ਸੈਂਟਰ, ਛੋਟੇ-ਵੱਡੇ ਅਪਰੇਸ਼ਨਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਸਿਵਲ ਹਸਪਾਤਲ ਦੇ ਵੱਖ-ਵੱਖ ਹਿੱਸਿਆਂ ਦਾ ਚੱਕਰ ਲਗਾਉਣ ਉਪਰੰਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੁੰਨਿਰਦੇਸ਼ ਦਿੱਤੇ ਕਿ ਹਸਪਤਾਲ ਦੇ ਅੰਦਰ ਆਉਂਦੇ ਰਾਹ ਦੀ ਤੁਰੰਤ ਲੋੜੀਂਦੀ ਮੁਰੰਮਤ ਤੋਂ ਇਲਾਵਾ ਬਾਕੀ ਰਹਿੰਦੇ ਕਾਰਜਾਂ ਨੂੰ ਤਰਜੀਹ ਦੇ ਅਧਾਰ 'ਤੇ ਮੁਕੰਮਲ ਕੀਤਾ ਜਾਵੇ।

ਬਲੱਡ ਬੈਂਕ, ਥੈਲੇਸੀਮੀਆਂ ਵਾਰਡ ਅਤੇ ਲੈਬਾਰਟਰੀ ਵਿਖੇ ਡਿਪਟੀ ਕਮਿਸ਼ਨਰ ਨੇ ਸਟਾਫ਼ ਅਤੇ ਆਮ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਹੋਰ ਬਿਹਤਰ ਸੇਵਾਵਾਂ ਲਈ ਸੁਝਾਅ ਵੀ ਲਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲਦ ਹੀ ਜਨ ਔਸ਼ਧੀ ਕੇਂਦਰ ਮੁੜ ਸ਼ੁਰੂ ਹੋਵੇਗਾ ਤਾਂ ਜੋ ਲੋਕਾਂ ਨੂੰ ਜੈਨਰਿਕ ਦਵਾਈਆਂ ਉਪਲਬੱਧ ਕਰਵਾਈਆਂ ਜਾ ਸਕਣ। ਇਸ ਮੌਕੇ ਸੀਨੀਅਰ ਮੈਡੀਕਲ ਅਧਿਕਾਰੀ ਡਾ.ਸੁਰਜੀਤ ਸਿੰਘ, ਡਾ.ਗੁਰਮੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD