Friday, 05 June 2026

 

 

ਖ਼ਾਸ ਖਬਰਾਂ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

 

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਢਕੋਲੀ ਤੋਂ ਗ੍ਰਿਫਤਾਰ; 20 ਪਿਸਤੌਲ, ਇਨੋਵਾ ਕਾਰ ਬਰਾਮਦ

ਹਰਿਆਣਾ ਦੇ ਰਹਿਣ ਵਾਲੇ ਅੰਤਰਰਾਜੀ ਤਸਕਰ ਨੂੰ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਸੌਂਪਿਆ ਗਿਆ ਸੀ ਹਥਿਆਰ ਪਹੁੰਚਾਉਣ ਦਾ ਕੰਮ

Crime News Punjab, Punjab Police, Police, Crime News, Zirakpur Police, Lawrence Bishnoi Gang

Web Admin

Web Admin

5 Dariya News

ਜ਼ੀਰਕਪੁਰ , 02 Dec 2022

Last updated on: Dec 02, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੱਜ ਪੁਰਾਣੀ ਅੰਬਾਲਾ ਰੋਡ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ।ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਬੰਟੀ ਵਾਸੀ ਜੈਨ ਚੌਕ, ਤੇਲੀਵਾੜਾ, ਜ਼ਿਲ੍ਹਾ ਭਿਵਾਨੀ (ਹਰਿਆਣਾ) ਵਜੋਂ ਹੋਈ ਹੈ, ਜੋ ਕਿ ਹਥਿਆਰਾਂ ਦਾ ਅੰਤਰਰਾਜੀ ਤਸਕਰ ਹੈ।

ਇਸ ਵੱਡੀ ਸਫਲਤਾ ਬਾਰੇ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਏ.ਜੀ.ਟੀ.ਐਫ. ਨੇ ਜ਼ਿਲ੍ਹਾ ਪੁਲਿਸ ਐਸ.ਏ.ਐਸ.ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਟੀ ਨੂੰ 20 ਪਿਸਤੌਲਾਂ, ਜਿਨ੍ਹਾਂ ਵਿੱਚ ਤਿੰਨ .30 ਕੈਲੀਬਰ ਸਮੇਤ 2 ਮੈਗਜ਼ੀਨ, ਦੋ 9 ਐਮ. ਐਮ. ਸਮੇਤ 2 ਮੈਗਜ਼ੀਨ ਅਤੇ 15 ਇੰਡੀਅਨ ਮੇਡ ਪਿਸਤੌਲਾਂ ਸਮੇਤ 40 ਜਿੰਦਾ ਕਾਰਤੂਸ ਅਤੇ 11 ਮੈਗਜ਼ੀਨਾਂ ਦੇ ਨਾਲ ਗਿ੍ਫ਼ਤਾਰ ਕੀਤਾ ਹੈ। 

ਪੁਲੀਸ ਨੇ ਮੁਲਜ਼ਮ ਕੋਲੋਂ ਇੱਕ ਇਨੋਵਾ ਕਾਰ, ਜਿਸ ਦਾ ਰਜਿਸਟਰੇਸ਼ਨ ਨੰਬਰ ਐਚ.ਆਰ.-38-ਕਿਊ-2297 ਹੈ, ਵੀ ਬਰਾਮਦ ਕੀਤੀ ਹੈ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਤੋਂ ਮੁੱਢਲੀ ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ ਅਤੇ ਉਸ ਨੂੰ ਵਿਦੇਸ਼ ਵਿੱਚ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਬਰਾੜ ਉਰਫ਼ ਗੋਲਡੀ ਬਰਾੜ ਦੇ ਨਿਰਦੇਸ਼ਾਂ ’ਤੇ ਬਿਸ਼ਨੋਈ ਗੈਂਗ ਦੇ ਮੈਂਬਰਾਂ ਤੱਕ ਹਥਿਆਰਾਂ ਦੀ ਖੇਪ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ। 

ਉਨ੍ਹਾਂ ਦੱਸਿਆ ਕਿ ਉਸ ਦੀ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਪ੍ਰਕਿਰਿਆ ਅਧੀਨ ਹੈ।ਇਸੇ ਦੌਰਾਨ, ਪੁਲਿਸ ਨੇ ਥਾਣਾ ਢਕੋਲੀ, ਜ਼ੀਰਕਪੁਰ ਵਿਖੇ ਆਰਮਜ਼ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਐਫ.ਆਈ.ਆਰ. ਨੰਬਰ 118 ਮਿਤੀ 02.12.2022 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।

 

Tags: Crime News Punjab , Punjab Police , Police , Crime News , Zirakpur Police , Lawrence Bishnoi Gang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD