Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਰਾਹਗਿਰ ਨਾਲ ਧੋਖਾਧੜੀ ਕਰਨ ਵਾਲੇ 2 ਕੈਂਟਰ ਚੋਰਾਂ ਨੂੰ ਕੀਤਾ ਕਾਬੂ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 03 Dec 2022

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੱਪ ਕਪਤਾਨ ਪੁਲਿਸ ਸਬ ਡਵੀਜਨ ਸ. ਤਰਲੋਚਨ ਸਿੰਘ ਵਲੋਂ ਦੋ ਕੈਂਟਰ ਚੋਰਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ 16 ਨਵੰਬਰ ਨੂੰ ਵਿਕਾਸ ਕੁਮਾਰ ਵਾਸੀ ਵਾਰਡ ਨੰ. 8 ਸੰਜੇ ਕਲੋਨੀ ਚੀਕਾ ਜ਼ਿਲ੍ਹਾ ਕੈਂਥਲ ਹਰਿਆਣਾ ਆਪਣੇ ਕੈਂਟਰ ਨੰਬਰ ਐੱਚ ਆਰ 54-7835 'ਤੇ ਊਨਾ (ਹਿਮਾਚਲ ਪ੍ਰਦੇਸ਼) ਤੋਂ ਆਲੂ ਲੋਡ ਕਰਕੇ ਵਾਪਸ ਜਾ ਰਿਹਾ ਸੀ ਤਾਂ ਜਦੋਂ ਭੱਠਾ ਸਾਹਿਬ ਚੌਂਕ ਪਾਸ ਪੁੱਜਾ ਤਾਂ ਮੋਰਿੰਡਾ ਸਾਇਡ ਵੱਲ ਨੂੰ ਜਾਣ ਵਾਸਤੇ ਇਕ ਬਲੈਰੋ ਪਿਕਅਪ ਗੱਡੀ ਆਈ, ਜਿਸ ਵਿੱਚ ਦੋ ਵਿਅਕਤੀਆਂ ਸਵਾਰ ਸੀ, ਤੋਂ ਰਸਤਾ ਪੁੱਛਿਆ, ਉਨ੍ਹਾਂ ਵਿਆਕਤੀਆਂ ਨੇ ਕਿਹਾ ਕਿ ਉਹ ਵੀ ਮੋਰਿੰਡਾ ਵੱਲ ਨੂੰ ਜਾ ਰਹੇ ਹਨ ਤੇ ਵਿਕਾਸ ਕੁਮਾਰ ਨੂੰ ਉਹਨਾਂ ਨੇ ਆਪਣੀ ਗੱਡੀ ਦੇ ਮਗਰ ਤੋਰ ਲਿਆ।

ਉਕਤ ਬਲੈਰੋ ਪਿਕਅਪ ਵਾਲਿਆ ਨੇ ਵਿਕਾਸ ਕੁਮਾਰ ਨੂੰ ਰੈਲੋਂ ਨਦੀ ਪਾਰ ਕਰਕੇ ਪਿੰਡ ਬਾੜਾ ਸਲੋਰਾ ਵੱਲ ਲੈ ਗਏ ਉਥੇ ਉਸ ਦੇ ਕੈਂਟਰ ਨੂੰ ਰੋਕ ਲਿਆ ਤੇ ਕੈਂਟਰ ਦੀ ਚਾਬੀ ਕੱਢ ਕੇ ਉਸ ਨਾਲ ਕੁੱਟਮਾਰ ਕੀਤੀ ਤੇ ਮੂੰਹ ਨੂੰ ਟੇਪ ਲਗਾ ਕੇ ਉਸ ਨੂੰ ਦਰਖਤ ਨਾਲ ਰੱਸੀਆਂ ਨਾਲ ਬੰਨ ਕੇ ਉਸ ਦੇ ਪੈਸੇ ਅਤੇ ਉਸ ਦਾ ਕੈਂਟਰ ਖੋਹ ਕੇ ਫ਼ਰਾਰ ਹੋ ਗਏ ਸਨ। ਡੀ.ਐਸ.ਪੀ. ਸ. ਤਿਰਲੋਚਨ ਸਿੰਘ ਵਲੋਂ ਇਨ੍ਹਾਂ  ਦੋਸ਼ੀਆਂ ‘ਤੇ ਮੁਕੱਦਮਾਂ ਨੰਬਰ 86 ਅ/ਧ 341, 382, 34 ਆਈ.ਪੀ.ਸੀ. ਥਾਣਾ ਸਿੰਘ ਭਗਵੰਤਪੁਰ ਦਰਜ ਵਿਖੇ ਰਜਿਸਟਰ ਕਰ ਕੇ ਵੱਖ-ਵੱਖ ਪੁਲਿਸ ਪਾਰਟੀਆਂ ਬਣਾ ਕੇ ਅਤੇ ਪ੍ਰਭਾਵੀ ਢੰਗ ਨਾਲ ਨਾਕਾਬੰਦੀ ਅਤੇ ਪੈਟਰੋਲਿੰਗ ਕਰਵਾਈ ਗਈ,  ਜਿਸ ਨੂੰ ਦੇਖਦਿਆਂ  ਦੋਸ਼ੀ ਡਰਦੇ ਹੋਏ ਖੋਹੇ ਗਏ ਕੈਂਟਰ ਨੂੰ ਹੋਲੀ ਫ਼ੈਮਿਲੀ ਸਕੂਲ ਪਾਸ ਖੜਾ ਕਰਕੇ ਚਲੇ ਗਏ, ਜਿਹਨਾਂ ਦੀ ਨਿਰੰਤਰ ਭਾਲ ਕੀਤੀ ਜਾ ਰਹੀ ਸੀ।

ਥਾਣਾ ਸਿੰਘ ਭਗਵੰਤਪੁਰ ਦੀ ਪੁਲਿਸ ਪਾਰਟੀ ਵੱਲੋਂ ਟੀ-ਪੁਆਇੰਟ ਖੁਆਸਪੁਰਾ ਪਾਸ ਨਾਕਾਬੰਦੀ ਕਰਕੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਸਿਤਾਰ ਅਲੀ ਵਾਸੀ ਪਿੰਡ ਥੇਰਮਪੁਰ ਲਾਡਲ ਥਾਣਾ ਅੰਦਰ ਰੂਪਨਗਰ ਅਤੇ ਬਿੱਟੂ ਵਾਸੀ ਵਾਲਮਿਕ ਮੁਹੱਲਾ ਨੇੜੇ ਪੁਰਾਣਾ ਸਿਵਲ ਹਸਪਤਾਲ ਨੂਰਪੁਰ ਬੇਦੀ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਪਾਸੋਂ ਵਾਰਦਾਤ ਵਿਚ ਵਰਤੀ ਗਈ ਗੱਡੀ ਮਹਿੰਦਰਾ ਬਲੈਰੋ ਪਿਕ ਅਪ ਨੰਬਰ ਪੀ.ਬੀ. 12 ਵਾਈ 4896 ਅਤੇ ਵਾਰਦਾਤ ਵਿਚ ਵਰਤਿਆ ਡੰਡਾ ਅਤੇ ਟੇਪ ਰੋਲ ਬਰਾਮਦ ਕੀਤੀ ਗਈ। ਦੋਸ਼ੀਆਂ ਵੱਲੋਂ ਕੈਂਟਰ ਵਿੱਚੋਂ ਖੋਹ ਕੀਤੀਆਂ 65 ਆਲੂਆਂ ਦੀਆਂ ਬੋਰੀਆਂ ਬਰਾਮਦ ਕੀਤੀਆਂ ਗਈਆਂ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD