Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ 4 ਪਿਸਟਲ ਤੇ 34 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 03 Dec 2022

ਜ਼ਿਲ੍ਹਾ ਪੁਲਿਸ ਵਲੋਂ ਹਥਿਆਰਾਂ ਦੀ ਸਪਲਾਈ ਅਤੇ ਨਸ਼ਾ ਤਸਕਰੀ ਕਰਨ ਵਾਲਾ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ ਭਾਰਤ ਭੂਸ਼ਨ ਪੰਮੀ ਨੂੰ 4 ਪਿਸਟਲ ਤੇ 34 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਗ੍ਰਿਫਤਾਰ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸ਼੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵਲੋਂ ਜਾਰੀ ਹਦਾਇਤਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਪੁਲਿਸ ਟੀਮਾਂ ਵਲੋਂ ਅਪਰਾਧਿਕ ਪਿਛੋਕੜ ਵਾਲੇ ਦੋਸ਼ੀਆਂ ਦੀ ਹਰ ਗਤੀਵਿਧੀ ਉੱਤੇ ਨਿਗਰਾਨੀ ਰੱਖੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ, ਕਪਤਾਨ ਪੁਲਿਸ (ਡਿਟੇਕਟਿਵ) ਮਨਵਿੰਦਰਬੀਰ ਸਿੰਘ ਅਤੇ ਉਪ ਕਪਤਾਨ ਪੁਲਿਸ (ਡਿਟੈਕਟਿਵ) ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੰਸਪੈਕਟਰ ਇੰਚਾਰਜ ਸੀ.ਆਈ.ਏ. ਸਤਨਾਮ ਸਿੰਘ ਰੂਪਨਗਰ ਦੀ ਟੀਮ ਨੇ ਭਾਰਤ ਭੂਸ਼ਨ ਪੰਮੀ ਵਾਸੀ ਵਾਰਡ ਨੰਬਰ 6 ਮੰਡੀ ਅਹਿਮਦਗੜ੍ਹ ਥਾਣਾ ਸਿਟੀ ਅਹਿਮਦਗੜ੍ਹ ਜਿਲ੍ਹਾ ਮਲੇਰਕੋਟਲਾ ਨੂੰ ਗ੍ਰਿਫਤਾਰ ਕੀਤਾ ਜੋ ਦੋਸ਼ੀ ਭਗੌੜੇ ਗੈਂਗਸਟਰ ਪਵਿੱਤਰ ਸਿੰਘ ਵਾਸੀ ਪਿੰਡ ਚੌੜਾ ਜਿਲ੍ਹਾ ਗੁਰਦਾਸਪੁਰ, ਹਾਲ ਵਾਸੀ ਕੈਲੋਫੋਰਨੀਆ (ਯੂ.ਐਸ.ਏ) ਦਾ ਸਾਥੀ ਹੈ। 

ਐਸ.ਐਸ.ਪੀ ਨੇ ਦੱਸਿਆ ਕਿ ਦੋਸ਼ੀ ਭਾਰਤ ਭੂਸ਼ਨ ਪੰਮੀ ਕੋਲੋਂ .32 ਬੋਰ ਦੇ 3 ਪਿਸਟਲ, 1 ਇੰਪੋਰਟਡ ਪਿਸਟਲ (ਕੋਲਟ ਗੌਰਮਿੰਟ 1911 ਏ ਵਨ, ਕੋਲ 9 ਐਮ.ਐਮ ਪੀ.ਏ.ਕੇ) ਅਤੇ 34 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮੁਕੱਦਮਾਂ ਨੰਬਰ 229 ਮਿਤੀ 02.12 2022 ਅ/ਧ 25-54-59 ਆਰਮ ਐਕਟ ਥਾਣਾ ਸਿਟੀ ਰੂਪਨਗਰ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਦੋਸ਼ੀ ਵਿਰੁੱਧ ਪਹਿਲਾ ਵੀ ਐਨ.ਡੀ.ਪੀ.ਐਸ. ਐਕਟ ਦੇ ਮਾਮਲੇ ਅਹਿਮਦਗੜ੍ਹ ਅਤੇ ਲੁਧਿਆਣਾ ਵਿਖੇ ਦਰਜ ਹਨ ਜਿਸ ਉਪਰੰਤ ਨਸ਼ਿਆਂ ਦੀ ਤਸਕਰੀ ਸਮੇਤ ਭਾਰਤ ਭੂਸ਼ਨ ਪੰਮੀ ਨੇ ਹਥਿਆਰਾਂ ਦੀ ਸਪਲਾਈ ਵੀ ਸ਼ੁਰੂ ਕਰ ਦਿੱਤੀ ਸੀ।ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ। ਮੁਕਦਮਾਂ ਦੀ ਤਫਤੀਸ਼ ਜਾਰੀ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD