Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਕਮਿਸ਼ਨਰ ਵਲੋਂ ਸੋਸ਼ਲ ਮੀਡੀਆ ਚੈਨਲਾਂ ਨੂੰ ਅਪੀਲ; ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਕਾਇਮ ਰੱਖਣ ਲਈ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਕੰਮ

ਕਿਹਾ! ਯਕੀਨੀ ਬਣਾਇਆ ਜਾਵੇ, ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਨਫ਼ਰਤ ਫੈਲਾਉਣ ਲਈ ਚੈਨਲ ਦੀ ਦੁਰਵਰਤੋਂ ਨਾ ਕੀਤੀ ਜਾਵੇ

Mandeep Singh Sidhu, Commissioner of Police Ludhiana, Police, Punjab Police

Web Admin

Web Admin

5 Dariya News

ਲੁਧਿਆਣਾ , 03 Dec 2022

Last updated on: Dec 03, 2022, 00:00 IST

ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਵਲੋਂ ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ/ਵੈਬ ਚੈਨਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਜਿੰਮੇਵਾਰੀ ਨਾਲ ਕਰਦਿਆਂ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਦਿਲੋਂ ਸਹਿਯੋਗ ਕਰਨ।ਕਮਿਸ਼ਨਰ ਸਿੱਧੂ ਬੀਤੀ ਸ਼ਾਮ ਸਥਾਨਕ ਸਿੰਗਲ ਵਿੰਡੋ ਬਿਲਡਿੰਗ ਵਿਖੇ ਆਯੋਜਿਤ ਰਸਮੀ ਮੀਟਿੰਗ ਦੌਰਾਨ ਵੱਖ-ਵੱਖ ਸੋਸ਼ਲ/ਵੈਬ ਮੀਡੀਆ ਪਲੇਟਫਾਰਮਾਂ ਨਾਲ ਜੁੜੇ ਪੱਤਰਕਾਰ ਭਾਈਚਾਰੇ ਨਾਲ ਗੱਲਬਾਤ ਕਰ ਰਹੇ ਸਨ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਹੀਲੇ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਚੈਨਲਾਂ ਦੀ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਨਫ਼ਰਤ ਫੈਲਾਉਣ ਲਈ ਦੁਰਵਰਤੋਂ ਨਾ ਕੀਤੀ ਜਾਵੇ।ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ਮੀਡੀਆ ਮੈਂਬਰਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨਾਗਰਿਕ ਹਾਂ ਅਤੇ ਲੋਕਾਂ ਵਿੱਚ ਕੋਈ ਮਤਭੇਦ ਨਹੀਂ ਹੋਣਾ ਚਾਹੀਦਾ। 

ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਸੋਸ਼ਲ ਮੀਡੀਆ ਚੈਨਲਾਂ ਨੂੰ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ।ਪੁਲਿਸ ਕਮਿਸ਼਼ਨਰ ਸਿੱਧੂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਆਪਣੀ ਜ਼ਿੰਮੇਵਾਰੀ ਤੋਂ ਭਲੀਭਾਂਤ ਜਾਣੂ ਹੈ।

 

Tags: Mandeep Singh Sidhu , Commissioner of Police Ludhiana , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD