Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਖਵਿੰਦਰ ਕੌਰ ਗਰਚਾ ਨੂੰ ਪੰਜਾਬ ਭਾਜਪਾ ਦਾ ਮੀਤ ਪ੍ਰਧਾਨ ਬਣਾਉਣ ਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ

ਮਿਸ਼ਨ 2024 ਤਹਿਤ ਪੰਜਾਬ ਦੀਆਂ ਸਮੁੱਚੀਆਂ ਲੋਕ ਸਭਾ ਸੀਟਾਂ ਉੱਤੇ ਜਿੱਤ ਹਾਸਲ ਕਰਨ ਲਈ ਪਾਰਟੀ ਵਰਕਰਾਂ ਨੂੰ ਕਰਾਂਗੇ ਲਾਮਬੰਦ: ਬੀਬੀ ਗਰਚਾ

Lakhwinder Kaur Garcha, Bharatiya Janata Party, BJP, BJP Punjab

Web Admin

Web Admin

5 Dariya News

ਮੁਹਾਲੀ , 03 Dec 2022

Last updated on: Dec 03, 2022, 00:00 IST

ਮੁਹਾਲੀ ਦੇ ਵਸਨੀਕ ਅਤੇ ਉੱਘੇ ਆਗੂ ਬੀਬੀ ਲਖਵਿੰਦਰ ਕੌਰ ਗਰਚਾ, ਸਾਬਕਾ ਓਐਸਡੀ, ਮੁੱਖ ਮੰਤਰੀ ਪੰਜਾਬ, ਨੂੰ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਉਨ੍ਹਾਂ ਦੇ ਸਮਰਥਕਾਂ ਵਿਚ ਇਹ ਭਾਰੀ ਖੁਸ਼ੀ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਬੀਬੀ ਲਖਵਿੰਦਰ ਕੌਰ ਗਰਚਾ ਧਾਕੜ ਮਹਿਲਾ ਆਗੂਆਂ ਵਿੱਚ ਗਿਣੇ ਜਾਂਦੇ ਹਨ ਜੋ ਕੁਝ ਸਮਾਂ ਪਹਿਲਾਂ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਬੀਬੀ ਗਰਚਾ ਪੰਜਾਬ ਵਿੱਚ ਪਹਿਲੀ ਕਤਾਰ ਦੇ ਮਹਿਲਾ ਆਗੂ ਰਹੇ ਹਨ। ਮੋਹਾਲੀ ਵਿਚ ਨਗਰ ਕੌਂਸਲ ਦੇ ਕੌਂਸਲਰ ਵਜੋਂ ਆਪਣੀ ਸਿਆਸੀ ਪਾਰਟੀ ਅਰੰਭ ਕਰਨ ਵਾਲੇ ਬੀਬੀ ਗਰਚਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਵਜੋਂ ਦਫਤਰ ਸਕੱਤਰ ਦਾ ਅਹੁਦਾ ਸੰਭਾਲਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਨਾਉਣ ਵਿਚ ਅਹਿਮ ਭੂਮਿਕਾ ਅਦਾ ਕੀਤੀ। ਬੀਬੀ ਗਰਚਾ ਪਹਿਲੇ ਮਹਿਲਾ ਆਗੂ ਸਨ ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਆਪਣਾ ਓਐਸਡੀ ਨਿਯੁਕਤ ਕੀਤਾ।

ਇਸ ਨਿਯੁਕਤੀ ਤੋਂ ਬਾਅਦ ਗੱਲਬਾਤ ਕਰਦਿਆਂ ਬੀਬੀ ਗਰਚਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਪ੍ਰਧਾਨ ਜੇਪੀ ਨੱਢਾ, ਗਜੇਂਦਰ ਸ਼ੇਖਾਵਤ ਕੈਬਨਿਟ ਮੰਤਰੀ ਅਤੇ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਉਹਨਾਂ ਉਤੇ ਵਿਸ਼ਵਾਸ਼ ਕਰਦੇ ਹੋਏ ਪੰਜਾਬ ਦੀ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਉਸ ਉੱਤੇ ਖਰਾ ਉਤਰਨ ਲਈ ਉਹ ਹਰ ਉਪਰਾਲਾ ਕਰਨਗੇ। 

ਉਨ੍ਹਾਂ ਕਿਹਾ ਕਿ ਮਿਸ਼ਨ 2024 ਪੰਜਾਬ ਦੀਆਂ ਸਮੁੱਚੀਆਂ ਸੀਟਾਂ ਉੱਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਅਨੰਦਪੁਰ ਸਾਹਿਬ ਤੋਂ ਪਾਰਟੀ ਵੱਲੋਂ ਖੜ੍ਹੇ ਕੀਤੇ ਜਾਣ ਵਾਲੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਜਾਵੇਗਾ।

 

Tags: Lakhwinder Kaur Garcha , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD