Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਚੰਡੀਗੜ੍ਹ ਯੂਨੀਵਰਸਿਟੀ ਨੇ 1100 ਅਧਿਆਪਕਾਂ ਅਤੇ 140 ਹੋਣਹਾਰ ਵਿਦਿਆਰਥੀਆਂ ਨੂੰ ‘ਐਫਏਪੀ’ ਨੈਸ਼ਨਲ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

ਦੋ ਦਿਨਾ ‘ਐਫਏਪੀ’ ਨੈਸ਼ਨਲ ਪੁਰਸਕਾਰ ਸਮਾਰੋਹ ਦੇ ਪਹਿਲੇ ਦਿਨ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ, ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਘੜੂੰਆਂ , 03 Dec 2022

ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ (ਐਫਏਪੀ) ਨੇ ਅੱਜ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਸਰਵੋਤਮ ਅਧਿਆਪਕ ਦੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ 1100 ਦੇ ਕਰੀਬ ਅਧਿਆਪਕਾਂ ਨੂੰ ਇਹ ਪੁਰਸਕਾਰ ਤਿੰਨ ਵਰਗਾਂ ਵਿੱਚ ਦਿੱਤਾ ਜਾਣਾ ਹੈ। ਸਮਾਗਮ ਦੇ ਪਹਿਲੇ ਦਿਨ 606 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।

‘ਫੈਪ’ ਪੁਰਸਕਾਰਾਂ ਦੀ ਵੰਡ ਸਮਾਰੋਹ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਜਗਜੀਤ ਸਿੰਘ ਧੂਰੀ ਪ੍ਰਧਾਨ ‘ਐਫਏਪੀ’ ਇਸ ਮੌਕੇ ਹਾਜ਼ਰ ਸਨ।‘ਐਫਏਪੀ’ ਨੈਸ਼ਨਲ ਪੁਰਸਕਾਰ 2022 ਦੀ ਵੰਡ ਦੇ ਦੂਜੇ ਪੜਾਅ ਦੇ ਪਹਿਲੇ ਦਿਨ,ਦੋ ਅਧਿਆਪਕਾਂ ਨੂੰ ਸਰਵੋਤਮ ਅਧਿਆਪਕ ਪੁਰਸਕਾਰ (ਡਾਇਰੈਕਟ) ਸ਼੍ਰੇਣੀ ਜਦਕਿ 601 ਅਧਿਆਪਕਾਂ ਨੂੰ ਸਰਵੋਤਮ ਅਧਿਆਪਕ ਪੁਰਸਕਾਰ (ਨਾਮਜ਼ਦ) ਸ਼੍ਰੇਣੀ ਮਿਲੀ।

ਐਫਏਪੀ ਨੈਸ਼ਨਲ ਐਵਾਰਡਜ਼ 2022 ਦੇ ਦੂਜੇ ਪੜਾਅ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ‘ਐਫਏਪੀ’ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਮਾਤਮਾ ਨੇ ਅਧਿਆਪਕਾਂ ਨੂੰ ਸਭ ਤੋਂ ਵੱਡਾ ਕੰਮ ਸੌਂਪਿਆ ਹੈ,ਅਧਿਆਪਕ ਹੀ ਇਨਸਾਨ ਨੂੰ ਇੱਕ ਚੰਗਾ ਇਨਸਾਨ ਬਣਾਉਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ‘ਮਿਸ਼ਨ 100’ ਸ਼ੁਰੂ ਕੀਤਾ ਹੈ, ਜਿਸ ਦੇ ਤਹਿਤ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਮਦਦ ਕੀਤੀ ਜਾਵੇਗੀ ਤਾਂ ਜੋ ਬੋਰਡ ਦੇ ਨਤੀਜੇ ਸੌ ਪ੍ਰਤੀਸ਼ਤ ਪ੍ਰਾਪਤ ਕੀਤੇ ਜਾ ਸਕਣ। ਸਕੂਲ ਸਿੱਖਿਆ ਵਿਭਾਗ, ਪੰਜਾਬ ਅਕਾਦਮਿਕ ਪਾਠਕ੍ਰਮ,ਅਧਿਆਪਨ-ਸਿਖਲਾਈ ਸਿੱਖਿਆ,ਬੁਨਿਆਦੀ ਢਾਂਚੇ ਅਤੇ ਸਿਖਲਾਈ ਪ੍ਰਾਪਤ ਅਧਿਆਪਕਾਂ ਦੀ ਚੋਣ ਲਈ ਕੰਮ ਕਰ ਰਿਹਾ ਹੈ ਤਾਂ ਜੋ ਪੰਜਾਬ ਦਾ ਹਰ ਵਿਦਿਆਰਥੀ ਮਿਆਰੀ ਸਿੱਖਿਆ ਪ੍ਰਾਪਤ ਕਰ ਸਕੇ।

ਸਾਡੀ ਸਰਕਾਰ ਦਾ ਮੰਨਣਾ ਹੈ ਕਿ ਗਰੀਬੀ ਕਾਰਨ ਕੋਈ ਵੀ ਵਿਅਕਤੀ ਸਿੱਖਿਆ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਤੋਂ ਇਲਾਵਾ ਪੰਜਾਬ ਸਰਕਾਰ 100 ਸਰਕਾਰੀ ਸਕੂਲਾਂ ਨੂੰ ਨਾਮਵਰ ਸਕੂਲਾਂ ਵਿੱਚ ਤਬਦੀਲ ਕਰਨ ਦੀ ਯੋਜਨਾ ਬਣਾ ਰਹੀ ਹੈ ਜੋ ਸਕੂਲੀ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਕੰਮ ਕਰਨਗੇ। ਪੰਜਾਬ ਸਰਕਾਰ ਨੇ ਸਕੂਲੀ ਸਿੱਖਿਆ ਲਈ ਬਜਟ ਵਿੱਚ ਭਾਰੀ ਵਾਧੇ ਦਾ ਐਲਾਨ ਕੀਤਾ ਹੈ, ਜੋ ਕਿ ਸਕੂਲਾਂ ਲਈ ਰਾਜ ਦੇ ਕੁੱਲ ਖਰਚੇ ਦੇ ਬਜਟ ਦਾ 9 ਪ੍ਰਤੀਸ਼ਤ ਬਣਦਾ ਹੈ।ਸਕੂਲੀ ਸਿੱਖਿਆ ਲਈ 13,991 ਕਰੋੜ ਰੁਪਏ ਅਲਾਟ ਕੀਤੇ ਗਏ ਹਨ। 

ਜਦੋਂ ਕਿ ਉਚੇਰੀ ਸਿੱਖਿਆ ਲਈ 1168 ਕਰੋੜ ਰੁਪਏ ਅਤੇ ਤਕਨੀਕੀ ਸਿੱਖਿਆ ਲਈ 641 ਕਰੋੜ ਰੁਪਏ ਰੱਖੇ ਗਏ ਹਨ।‘ਐਫਏਪੀ’ ਨੈਸ਼ਨਲ ਪੁਰਸਕਾਰ 2022 ਦੇ ਦੂਜੇ ਪੜਾਅ ਦੇ ਉਦਘਾਟਨੀ ਸਮਾਗਮ ਮੋਕੇ ਬੋਲਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਵਿੱਚ 55 ਫੀਸਦੀ ਦੇ ਕਰੀਬ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਹਨ,ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਪੂਰੇ ਦੇਸ਼ ਵਿੱਚ ਸਨਮਾਨਿਤ ਕੀਤਾ ਜਾਂਦਾ ਹੈ, ਪਰ ਨਿੱਜੀ ਖੇਤਰ ਵਿੱਚ ਅਜਿਹਾ ਨਹੀਂ ਕੀਤਾ ਜਾਂਦਾ। ਉਨਾਂ ਕਿਹਾ ਕਿ ਸਿੱਖਿਆ ਮੰਤਰੀ ਦਾ ਇਸ ਮੰਚ 'ਤੇ ਆਉਣਾ ਦਰਸਾਉਂਦਾ ਹੈ ਕਿ ਪ੍ਰਾਈਵੇਟ ਸਕੂਲ ਵੀ ਸਮਾਜ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD