Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਦੇ ਰਾਸ਼ਟਰਪਤੀ ਨੇ ਸਾਲ 2021 ਅਤੇ 2022 ਦੇ ਲਈ ਰਾਸ਼ਟਰੀ ਦਿੱਵਯਾਂਗਜਨ ਸਸ਼ਕਤੀਕਰਣ ਪੁਰਸਕਾਰ ਪ੍ਰਦਾਨ ਕੀਤੇ

ਦਿੱਵਯਾਂਗਜਨਾਂ ਵਿੱਚ ਆਤਮ-ਵਿਸ਼ਵਾਸ ਦਾ ਸੰਚਾਰ ਕਰਨਾ ਉਨ੍ਹਾਂ ਦੇ ਸਸ਼ਕਤੀਕਰਣ ਦੇ ਲਈ ਅਤਿਅੰਤ ਮਹੱਤਵਪੂਰਨ: ਰਾਸ਼ਟਰਪਤੀ ਮੁਰਮੂ

Droupadi Murmu, President of India, President, Indian President, Rashtrapati,Pratima Bhowmik, Dr. Virendra Kumar, Dr Virendra Kumar, Dr. Virendra Kumar Khatik, Ramdas Athawale

Web Admin

Web Admin

5 Dariya News

ਨਵੀਂ ਦਿੱਲੀ , 03 Dec 2022

Last updated on: Dec 03, 2022, 00:00 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੰਤਰਰਾਸ਼ਟਰੀ ਦਿੱਵਯਾਂਗਜਨ ਦਿਵਸ ਦੇ ਅਵਸਰ ‘ਤੇ ਅੱਜ (ਤਿੰਨ ਦਸੰਬਰ, 2022) ਨਵੀਂ ਦਿੱਲੀ ਵਿੱਚ ਸਾਲ 2021 ਅਤੇ 2022 ਦੇ ਲਈ ਰਾਸ਼ਟਰੀ ਦਿੱਵਯਾਂਗਜਨ ਸਸ਼ਕਤੀਕਰਣ ਪੁਰਸਕਾਰ ਪ੍ਰਦਾਨ ਕੀਤੇ।ਇਕੱਠ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਇੱਕ ਅਨੁਮਾਨ ਦੇ ਅਨੁਸਾਰ ਪੂਰੇ ਵਿਸ਼ਵ ਵਿੱਚ ਇੱਕ ਅਰਬ ਤੋਂ ਵੀ ਅਧਿਕ ਦਿੱਵਯਾਂਗਜਨ ਹਨ। 

ਇਸ ਦਾ ਅਰਥ ਇਹ ਹੋਇਆ ਕਿ ਵਿਸ਼ਵ ਵਿੱਚ ਹਰ ਅੱਠਵਾਂ ਵਿਅਕਤੀ ਕਿਸੇ ਨਾ ਕਿਸੇ ਤਰ੍ਹਾਂ ਦੀ ਦਿੱਵਯਾਂਗਤਾ ਵਿੱਚ ਹੈ। ਭਾਰਤ ਦੀ ਦੋ ਪ੍ਰਤੀਸ਼ਤ ਤੋਂ ਅਧਿਕ ਦੀ ਆਬਾਦੀ ਦਿੱਵਯਾਂਗ ਹੈ। ਇਸ ਲਈ, ਇਹ ਸਾਡੇ ਸਭ ਦੀ ਜ਼ਿੰਮੇਦਾਰੀ ਬਣਦੀ ਹੈ ਕਿ ਅਸੀਂ ਇਹ ਸੁਨਿਸ਼ਚਿਤ ਕਰੀਏ ਕਿ ਦਿੱਵਯਾਂਗਜਨ ਸਨਮਾਨਪੂਰਵਕ ਮੁਕਤ ਜੀਵਨ ਜੀ ਸਕਣ। 

ਸਾਡਾ ਇਹ ਵੀ ਕਰਤੱਵ ਹੈ ਕਿ ਅਸੀਂ ਸੁਨਿਸ਼ਚਿਤ ਕਰੀਏ ਕਿ ਦਿੱਵਯਾਂਗਜਨਾਂ ਨੂੰ ਚੰਗੀ ਸਿੱਖਿਆ ਮਿਲੇ, ਉਹ ਆਪਣੇ ਘਰਾਂ ਅਤੇ ਸਮਾਜ ਵਿੱਚ ਸੁਰੱਖਿਅਤ ਰਹਿਣ, ਉਨ੍ਹਾਂ ਨੂੰ ਆਪਣਾ ਕਰੀਅਰ ਚੁਣਨ ਦੀ ਆਜ਼ਾਦੀ ਹੋਵੇ ਅਤੇ ਰੋਜ਼ਗਾਰ ਦੇ ਸਮਾਨ ਅਵਸਰ ਮਿਲਣ।ਰਾਸ਼ਟਰਪਤੀ ਨੇ ਕਿਹਾ ਕਿ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾ ਵਿੱਚ, ਦਿੱਵਯਾਂਗਤਾ ਨੂੰ ਕਦੇ ਵੀ ਗਿਆਨ ਅਤੇ ਉਤਕ੍ਰਿਸ਼ਟਤਾ ਪ੍ਰਾਪਤ ਕਰਨ ਦੇ ਮਾਰਗ ਵਿੱਚ ਅਵਰੋਧ ਨਹੀਂ ਸਮਝਿਆ ਗਿਆ ਹੈ। 

ਅਕਸਰ ਦੇਖਿਆ ਗਿਆ ਹੈ ਕਿ ਦਿੱਵਯਾਂਗਜਨਾਂ ਵਿੱਚ ਕੁਦਰਤੀ ਤੌਰ ‘ਤੇ ਦੈਵੀ-ਗੁਣ ਹੁੰਦੇ ਹਨ। ਅਜਿਹੇ ਅਨੇਕ ਉਦਾਹਰਣ ਹਨ, ਜਿੱਥੇ ਸਾਡੇ ਦਿੱਵਯਾਂਗ ਭਾਈਆਂ ਅਤੇ ਭੈਣਾਂ ਨੇ ਆਪਣੇ ਅਜਿੱਤ ਸਾਹਸ, ਪ੍ਰਤਿਭਾ ਅਤੇ ਸੰਕਲਪ ਦੇ ਬਲ ‘ਤੇ ਅਨੇਕ ਖੇਤਰਾਂ ਵਿੱਚ ਪ੍ਰਭਾਵਸ਼ਾਲੀ ਉਪਲਬਧੀਆਂ ਹਾਸਲ ਕੀਤੀਆਂ ਹਨ। ਜੇਕਰ ਉਨ੍ਹਾਂ ਨੂੰ ਸਹੀ ਮਾਹੌਲ ਵਿੱਚ ਉਚਿਤ ਅਵਸਰ ਦਿੱਤੇ ਜਾਣ, ਤਾਂ ਉਹ ਹਰ ਖੇਤਰ ਵਿੱਚ ਨਿੱਖਰਨਗੇ। 

ਰਾਸ਼ਟਰਪਤੀ ਨੇ ਕਿਹਾ ਕਿ ਸਿੱਖਿਆ ਹੀ ਹਰ ਵਿਅਕਤੀ ਦੇ ਸਸ਼ਕਤੀਕਰਣ ਦੀ ਕੁੰਜੀ ਹੈ। ਇਨ੍ਹਾਂ ਵਿੱਚ ਦਿੱਵਯਾਂਗਜਨ ਵੀ ਸ਼ਾਮਲ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਵਿੱਚ ਭਾਸ਼ਾਈ ਅਵਰੋਧਾਂ ਨੂੰ ਹਟਾਉਣ ਲਈ ਟੈਕਨੋਲੋਜੀ ਦਾ ਅਧਿਕਤਮ ਉਪਯੋਗ ਕੀਤਾ ਜਾਣਾ ਚਾਹੀਦਾ ਹੈ ਅਤੇ ਸਿੱਖਿਆ ਨੂੰ ਦਿੱਵਯਾਂਗ ਬੱਚਿਆਂ ਦੇ ਲਈ ਅਧਿਕ ਸੁਗਮ ਬਣਾਉਣਾ ਚਾਹੀਦਾ ਹੈ। 

ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਵਿੱਚ ਵੀ ਦਿੱਵਯਾਂਗ ਬੱਚਿਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਦੇ ਸਮਾਨ ਅਵਸਰ ਪ੍ਰਾਪਤ ਹੋਣ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ ਗਿਆ ਹੈ। ਰਾਸ਼ਟਰਪਤੀ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਪਹਿਲੀ ਤੋਂ ਛੇਵੀਂ ਕਲਾਸ ਦੇ ਸੁਣਨ ਵਿੱਚ ਕਮਜ਼ੋਰ ਦਿੱਵਯਾਂਗ ਬੱਚਿਆਂ ਲਈ ਐੱਨਸੀਈਆਰਟੀ ਦੀਆਂ ਪਾਠ ਪੁਸਤਕਾਂ ਨੂੰ ਭਾਰਤੀ ਸੰਕੇਤਕ ਭਾਸ਼ਾ ਵਿੱਚ ਬਦਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੁਣਨ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਸਿੱਖਿਆ ਦੀ ਮੁੱਖਧਾਰਾ ਵਿੱਚ ਲਿਆਉਣ ਦੇ ਲਈ ਇਹ ਮਹੱਤਵਪੂਰਨ ਪਹਿਲ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਦਿੱਵਯਾਂਗਜਨਾਂ ਦੇ ਸਸ਼ਕਤੀਕਰਣ ਲਈ ਸਰਕਾਰ ਅਨੇਕ ਕਦਮ ਉਠਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦਿੱਵਯਾਂਗਜਨਾਂ ਵਿੱਚ ਆਤਮ-ਵਿਸ਼ਵਾਸ ਦਾ ਸੰਚਾਰ ਕਰਨਾ ਉਨ੍ਹਾਂ ਨੂੰ ਅਧਿਕਾਰ-ਸੰਪੰਨ ਬਣਾਉਣ ਦੇ ਲਈ ਬਹੁਤ ਮਹੱਤਵਪੂਰਨ ਹੈ। ਦਿੱਵਯਾਂਗਜਨਾਂ ਦੇ ਪਾਸ ਵੀ ਉਤਨੀ ਹੀ ਪ੍ਰਤਿਭਾ ਅਤੇ ਸਮਰੱਥਾ ਹੁੰਦੀ ਹੈ, ਜਿਤਨੀ ਆਮ ਲੋਕਾਂ ਦੇ ਪਾਸ ਕਦੇ-ਕਦੇ ਤਾਂ ਉਨ੍ਹਾਂ ਤੋਂ ਜ਼ਿਆਦਾ ਪ੍ਰਤਿਭਾ ਹੁੰਦੀ ਹੈ। 

ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ, ਜ਼ਰੂਰੀ ਹੈ ਕਿ ਉਨ੍ਹਾਂ ਦੇ ਅੰਦਰ ਆਤਮ-ਵਿਸ਼ਵਾਸ ਦਾ ਸੰਚਾਰ ਕੀਤਾ ਜਾਵੇ। ਰਾਸ਼ਟਰਪਤੀ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਤਾਕੀਦ ਕੀਤੀ ਕਿ ਉਹ ਆਤਮਨਿਰਭਰ ਬਣਨ ਅਤੇ ਜੀਵਨ ਵਿੱਚ ਅੱਗੇ ਵਧਣ ਲਈ ਦਿੱਵਯਾਂਗਜਨਾਂ ਨੂੰ ਪ੍ਰੇਰਿਤ ਕਰਨ। ਉਨ੍ਹਾਂ ਨੇ ਕਿਹਾ ਕਿ ਸਾਡੇ ਦਿੱਵਯਾਂਗ ਭਾਈ ਅਤੇ ਭੈਣ ਮੁੱਖਧਾਰਾ ਵਿੱਚ ਸ਼ਾਮਲ ਹੋ ਕੇ ਪ੍ਰਭਾਵਸ਼ਾਲੀ ਯੋਗਦਾਨ ਕਰਨਗੇ। ਐਸੀ ਸਥਿਤੀ ਵਿੱਚ ਸਾਡਾ ਦੇਸ਼ ਪ੍ਰਗਤੀ-ਪਥ ‘ਤੇ ਹੋਰ ਤੇਜ਼ੀ ਨਾਲ ਅੱਗੇ ਵਧੇਗਾ।

ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਦੇ ਅਧੀਨ ਦਿੱਵਯਾਂਗਜਨ ਸਸ਼ਕਤੀਕਰਣ ਵਿਭਾਗ ਹਰ ਸਾਲ ਵਿਅਕਤੀਆਂ, ਸੰਸਥਾਵਾਂ, ਸੰਗਠਨਾਂ, ਰਾਜਾਂ/ਜ਼ਿਲ੍ਹਿਆਂ ਆਦਿ ਨੂੰ ਦਿੱਵਯਾਂਗਜਨਾਂ ਦੇ ਸਸ਼ਕਤੀਕਰਣ ਦੇ ਖੇਤਰ ਵਿੱਚ ਕੀਤੇ ਗਏ ਸ਼ਾਨਦਾਰ ਕੰਮਾਂ ਦੇ ਲਈ ਰਾਸ਼ਟਰੀ ਦਿੱਵਯਾਂਗਜਨ ਸਸ਼ਕਤੀਕਰਣ ਪੁਰਸਕਾਰ ਦਿੰਦਾ ਹੈ।

 

Tags: Droupadi Murmu , President of India , President , Indian President , Rashtrapati , Pratima Bhowmik , Dr. Virendra Kumar , Dr Virendra Kumar , Dr. Virendra Kumar Khatik , Ramdas Athawale

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD