Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪ੍ਰੋਡਿਊਸਰ ਗੁਰਜੀਤ ਕੌਰ ਨੇ ਕੀਤਾ ਰੌਸ਼ਨ ਪ੍ਰਿੰਸ ਕਿਰਦਾਰੀਤ ਆਪਣੀ ਦੁੱਜੀ ਫਿਲਮ, "ਬਿਨਾਂ ਬੈਂਡ ਚੱਲ ਇੰਗਲੈਂਡ" ਦੇ ਨਾਲ ਆਪਣੀ ਤੀਸਰੀ ਪ੍ਰੋਡਕਸ਼ਨ ਦਾ ਐਲਾਨ

Pollywood, Entertainment, Actress, Cinema, Punjabi Films, Movie, Punjabi Film Industry, Roshan Prince, Saira Vajo, Bina Band Chal England, Satinder Singh Dev, Gurpreet Ghuggi, B.N. Sharma, Sukhi Chahal, Harbi Sangha, Rana Jung Bahadur, Rupinder Rupi, Gurjeet Kaur

Web Admin

Web Admin

5 Dariya News

ਚੰਡੀਗੜ੍ਹ , 04 Dec 2022

Last updated on: Dec 04, 2022, 00:00 IST

ਪਿਛਲੇ ਕੁਝ ਸਾਲਾਂ ਵਿੱਚ ਪੰਜਾਬੀ ਇੰਡਸਟਰੀ ਵਿੱਚ ਲਗਭਗ ਇੱਕ ਤੋਂ ਇੱਕ ਹਿੱਟ ਫ਼ਿਲਮਾਂ ਪੇਸ਼ ਕੀਤੀਆਂ ਗਈਆਂ ਹਨ, ਇਸ ਹੀ ਲੜੀ ਨੂੰ ਅੱਗੇ ਵਧਾਉਂਦੇ ਹੋਏ V.I.P ਫ਼ਿਲਮਜ਼ USA, ਪਲਟਾ ਐਂਟਰਟੇਨਮੈਂਟ ਅਤੇ ਵਿਰਕ ਟ੍ਰਾਂਸ ਇੰਚ. ਨੇ ਦੋ ਪੰਜਾਬੀ ਫ਼ਿਲਮਾਂ ਅਨਾਊਂਸ ਕੀਤੀਆਂ ਹਨ, ਜਿਹਨਾਂ ਵਿੱਚੋਂ ਇੱਕ ਰੌਸ਼ਨ ਪ੍ਰਿੰਸ ਤੇ ਸਾਇਰਾ ਵਾਜੋਂ ਅਧਿਕਾਰਿਤ ਫਿਲਮ "ਬਿਨਾ ਬੈਂਡ ਚੱਲ ਇੰਗਲੈਂਡ" ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ।

ਪੰਜਾਬੀ ਇੰਡਸਟਰੀ ਵਿੱਚ ਇੱਕ ਵੱਖਰਾ ਨਾਮ ਕਮਾਉਣ ਵਾਲੇ ਮਸ਼ਹੂਰ ਅਦਾਕਾਰ ਰੋਸ਼ਨ ਪ੍ਰਿੰਸ ਜਿਹਨਾਂ ਦੀ ਐਕਟਿੰਗ ਅਤੇ ਗਾਇਕੀ ਦੇ ਪ੍ਰਸ਼ੰਸਕ ਦੀਵਾਨੇ ਹਨ। ਹੁਣ ਦਰਸ਼ਕਾਂ ਨੂੰ ਜਲਦ ਹੀ ਉਹਨਾਂ ਦੀ ਨਵੀਂ ਪੰਜਾਬੀ ਫਿਲਮ "ਬਿਨਾ ਬੈਂਡ ਚੱਲ ਇੰਗਲੈਂਡ" ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇੰਨਾ ਹੀ ਨਹੀਂ ਅਸੀਂ ਰੌਸ਼ਨ ਪ੍ਰਿੰਸ ਨੂੰ ਮਸ਼ਹੂਰ ਐਂਕਰ ਅਤੇ ਆਰਟਿਸਟ "ਸਾਇਰਾ" ਨਾਲ ਦੇਖਾਂਗਾ। 

ਫਿਲਮ ਵਿੱਚ ਇਸ ਜੋੜੀ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਬੀ.ਐਨ. ਸ਼ਰਮਾ, ਸੁੱਖੀ ਚਾਹਲ, ਹਾਰਬੀ ਸੰਘਾ, ਰਾਣਾ ਜੰਗ ਬਹਾਦਰ, ਰੁਪਿੰਦਰ ਰੂਪੀ ਅਤੇ ਹੋਰ ਕਲਾਕਾਰ ਮੁੱਖ ਭੂਮਿਕਾ ਵਿੱਚ ਦਿਖਾਈ ਦੇਣਗੇ ਜਿਸਦੇ ਅਗਜੇਕੁਟਿਵ ਨਿਦੇਸ਼ਕ ਪ੍ਰਵੀਨ ਕੁਮਾਰ ਸਨ।ਫਿਲਮ ਬਾਰੇ ਗੱਲ ਕਰੀਏ ਤਾਂ ਇਹ ਫ਼ਿਲਮ, ਗੁਰਜੀਤ ਕੌਰ ਦੁਆਰਾ ਨਿਰਮਿਤ, ਸਤਿੰਦਰ ਸਿੰਘ ਦੇਵ ਦੁਆਰਾ ਨਿਰਦੇਸ਼ਿਤ ਅਤੇ ਰਾਜੂ ਵਰਮਾ ਦੁਆਰਾ ਲਿਖੀ ਹੋਈ ਹੈ। 

ਇਹ ਫਿਲਮ ਕਾਮੇਡੀ, ਹਾਸੇ ਅਤੇ ਦਰਸ਼ਕਾਂ ਦਾ ਮਨੋਰੰਜਨ ਕਰਨ ਤੇ ਸਕਰੀਨ ਉੱਤੇ ਧੁੱਮਾਂ ਪਾਉਣ ਦੀ ਪੂਰੀ ਤਿਆਰੀ ਵਿੱਚ ਹੈ। ਜਿਵੇਂ ਕਿ ਨਾਮ ਤੋਂ ਹੀ ਪਤਾ ਲਗਦਾ ਹੈ ਕਿ ਇਹ ਫਿਲਮ ਵਿਦੇਸ਼ ਜਾਣ ਉੱਤੇ ਹੈ, ਜਿੱਥੇ ਰੋਸ਼ਨ ਪ੍ਰਿੰਸ ਦੇ ਪਰਿਵਾਰ ਵਾਲੇ ਉਸਦਾ ਵਿਆਹ ਕਰਨ ਵਿਦੇਸ਼ ਪਹੁੰਚ ਜਾਂਦੇ ਹਨ। ਇਹ ਫਿਲਮ ਹਾਸੇ, ਮੌਜ-ਮਸਤੀ ਅਤੇ ਕਾਮੇਡੀ ਦੇ ਨਾਲ- ਨਾਲ ਰੌਸ਼ਨ ਪ੍ਰਿੰਸ ਤੇ ਸਾਇਰਾ ਵਿਚਕਾਰ ਰੋਮਾਂਸ ਦਾ ਤੜਕਾ ਵੀ ਪੇਸ਼ ਕਰੇਗੀ।

ਫ਼ਿਲਮ ਦੇ ਨਿਰਮਾਤਾ ਗੁਰਜੀਤ ਕੌਰ ਦਾ ਕਹਿਣਾ ਹੈ, "ਸਾਡੀ ਫ਼ਿਲਮ ਦਰਸ਼ਕਾਂ ਨੂੰ ਇੱਕ ਅਲੱਗ ਕਹਾਣੀ ਪੇਸ਼ ਕਰੇਗੀ, ਜੋ ਕਾਮੇਡੀ, ਰੋਮਾਂਸ ਅਤੇ ਭਰਪੂਰ ਮਨੋਰੰਜਨ ਨਾਲ ਦਰਸ਼ਕਾਂ ਨੂੰ ਇਸ ਫ਼ਿਲਮ ਦੇ ਨਾਲ ਜੋੜ ਕੇ ਰੱਖੇਗੀ। ਮੈਂ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਉੱਤੇ ਬੇਹੱਦ ਖੁਸ਼ ਹਾਂ ਅਤੇ ਮੈਨੂੰ ਉਮੀਦ ਹੈ ਕਿ ਦਰਸ਼ਕ ਸਾਡੀ ਆਉਣ ਵਾਲੀ ਫਿਲਮ ਨੂੰ ਪੂਰਾ ਪਿਆਰ ਦੇਣਗੇ।''

ਫ਼ਿਲਮ ਦੇ ਨਿਰਦੇਸ਼ਕ ਸਤਿੰਦਰ ਸਿੰਘ ਦੇਵ ਕਹਿੰਦੇ ਹਨ, "ਮੈਂ ਫਿਲਮ ਦੇ ਨਿਰਮਾਣ ਅਤੇ  ਫ਼ਿਲਮ ਦਾ ਹਿੱਸਾ ਹੋਣ ਤੇ ਬਹੁਤ ਖੁਸ਼ ਹਾਂ।  ਮੈਂ ਇਹ ਖੁਸ਼ੀ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ। ਇਹ ਫ਼ਿਲਮ ਬਹੁਤ ਹਾਸੇ, ਚੰਗੇ ਇਰਾਦੇ ਅਤੇ ਮਨੋਰੰਜਨ ਦੇ ਉਦੇਸ਼ ਨਾਲ ਬਣਾਈ ਗਈ ਹੈ। ਇਸ ਲਈ, ਅਸੀਂ ਉਮੀਦ ਕਰਦੇ ਹਾਂ ਕਿ ਦਰਸ਼ਕ ਸਾਡੀ ਇਸ ਵੱਖਰੀ ਕਹਾਣੀ ਨੂੰ ਆਪਣਾ ਪੂਰਾ ਪਿਆਰ ਦੇਣਗੇ।”

ਗਾਇਕ ਅਤੇ ਅਦਾਕਾਰ ਰੌਸ਼ਨ ਪ੍ਰਿੰਸ ਕਹਿੰਦੇ ਹਨ, "ਮੈਂ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਕੰਮ ਕੀਤਾ ਹੈ ਪਰ ਇਸ ਫ਼ਿਲਮ ਦੀ ਕਹਾਣੀ ਮੈਨੂੰ ਬਹੁਤ ਪਸੰਦ ਆਈ ਅਤੇ ਇਸ ਲਈ ਮੈਂ ਫ਼ਿਲਮ ਵਿੱਚ ਕੰਮ ਕਰਨ ਲਈ ਹਾਂ ਕਰ ਦਿੱਤੀ। ਮੈਨੂੰ ਬਹੁਤ ਖੁਸ਼ੀ ਹੈ ਕਿ ਮੈਨੂੰਇੱਕ ਵਾਰ ਫੇਰ ਇੰਡਸਟਰੀ ਦੇ ਬੇਹਤਰੀਨ ਕਲਾਕਾਰਾਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ। ਮੈਨੂੰ ਉਮੀਦ ਹੈ ਕਿ ਦਰਸ਼ਕ ਇਸ ਫਿਲਮ ਵਿੱਚ ਮੇਰੀ ਤੇ ਸਾਇਰਾ ਦੀ ਜੋੜੀ ਨੂੰ ਪਸੰਦ ਕਰਨਗੇ।"

 

Tags: Pollywood , Entertainment , Actress , Cinema , Punjabi Films , Movie , Punjabi Film Industry , Roshan Prince , Saira Vajo , Bina Band Chal England , Satinder Singh Dev , Gurpreet Ghuggi , B.N. Sharma , Sukhi Chahal , Harbi Sangha , Rana Jung Bahadur , Rupinder Rupi , Gurjeet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD