Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 3 ਕਿਲੋ ਹੈਰੋਇਨ ਸਮੇਤ ਇੱਕ ਹੋਰ ਡਰੋਨ ਕੀਤਾ ਬਰਾਮਦ

ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਤਰਨਤਾਰਨ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਇਹ ਚੌਥਾ ਡਰੋਨ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 04 Dec 2022

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਗਈ ਨਸ਼ਿਆਂ ਵਿਰੁੱਧ, ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰੋਂ ਕੀਤੀ ਜਾਂਦੀ ਤਸਕਰੀ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ  ਤਰਨਤਾਰਨ ਦੇ ਬਾਰਡਰ ਚੌਕੀ (ਬੀਓਪੀ) ਕਾਲੀਆ ਦੇ ਸਰਹੱਦੀ ਖੇਤਰ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਤਲਾਸ਼ੀ ਮੁਹਿੰਮ ਚਲਾਈ ਅਤੇ ਹੈਰੋਇਨ ਦੇ ਤਿੰਨ ਪੈਕੇਟ ਜਿਨ੍ਹਾਂ ਦਾ ਵਜ਼ਨ 3.06 ਕਿਲੋ ਹੈ, ਨਾਲ ਲੱਦਿਆ ਇੱਕ ਹੋਰ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਹੈ। 

ਇਸ ਕਾਰਵਾਈ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਅੰਜਾਮ ਦਿੱਤਾ ਗਿਆ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਚੌਥਾ ਅਜਿਹਾ ਡਰੋਨ ਹੈ।ਜ਼ਿਕਰਯੋਗ ਹੈ ਕਿ, ਮੰਗਲਵਾਰ ਨੂੰ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋਗ੍ਰਾਮ ਹੈਰੋਇਨ ਦੇ ਛੇ ਪੈਕੇਟ ਲੈ ਕੇ ਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ।

ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਤਰਨਤਾਰਨ ਦੇ ਖੇਮਕਰਨ ਖੇਤਰ ਤੋਂ ਸ਼ੁੱਕਰਵਾਰ ਨੂੰ 5.60 ਕਿਲੋਗ੍ਰਾਮ ਹੈਰੋਇਨ ਦੇ ਪੰਜ ਪੈਕੇਟ ਲੈ ਕੇ ਜਾ ਰਹੇ ਇਕ ਹੋਰ ਹੈਕਸਾਕਾਪਟਰ ਡਰੋਨ ਨੂੰ ਬਰਾਮਦ ਕੀਤਾ ਗਿਆ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ,  ਭਾਰਤ-ਪਾਕਿ ਸਰਹੱਦ ਨੇੜੇ ਪਿੰਡ ਕਾਲੀਆ ਜਿਲ੍ਹਾ ਤਰਨ ਤਾਰਨ, ਜੋ ਕਿ ਭਾਰਤ-ਪਾਕਿ ਸਰਹੱਦ ਤੋਂ ਸਿਰਫ 2 ਕਿਲੋਮੀਟਰ ਦੂਰ ਹੈ,  ’ਤੇ ਡਰੋਨ ਦੀ ਹਲਚਲ ਨੂੰ ਦੇਖਦੇ ਹੋਏ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੇ ਤੌਰ ’ਤੇ ਖੇਤਰ ਵਿੱਚ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ  ਗਈ। 

ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਤਿੰਨ ਪੈਕੇਟ ਹੈਰੋਇਨ ਨਾਲ ਲੱਦਿਆ ਇੱਕ ਡਰੋਨ ਮਾਡਲ ਨੰਬਰ  DJI MATRICE 300RTX  ਬਰਾਮਦ ਹੋਇਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਡਰੋਨ ਰਾਹੀਂ ਇਹ ਖੇਪ ਭੇਜਣ ਵਾਲੇ ਪਾਕਿ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ, ਜਿਨ੍ਹਾਂ ਨੇ ਹੈਰੋਇਨ ਦੀ ਇਹ ਖੇਪ ਪ੍ਰਾਪਤ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਤਰਨਤਾਰਨ ਦੇ ਵਲਟੋਹਾ ਪੁਲਿਸ ਥਾਣਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 92 ਮਿਤੀ 04.12.2022 ਦਰਜ ਕਰ ਲਿਆ ਗਿਆ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD