Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦਾਇਰਾ ਜ਼ਿਲ੍ਹਾ ਤੇ ਯੂਨੀਵਰਸਿਟੀ ਪੱਧਰ ਤੱਕ ਵਧਾਉਣ ਦਾ ਐਲਾਨ

ਨੌਜਵਾਨਾਂ ਨੂੰ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਲਈ ਇਸ ਨੂੰ ਸਮੇਂ ਦੀ ਲੋੜ ਦੱਸਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 04 Dec 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ 'ਤੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਦੀ ਮੇਜ਼ਬਾਨੀ ਕਰਕੇ ਇਸ ਦੇ ਦਾਇਰੇ ਦਾ ਵਿਸਤਾਰ ਕਰਨ ਦਾ ਐਲਾਨ ਕੀਤਾ ਹੈ।ਇੱਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹਰ ਸਾਲ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ। 

ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਅਮੀਰ ਵਿਰਾਸਤ ਤੋਂ ਜਾਣੂੰ ਕਰਵਾਉਣ ਅਤੇ ਉਨ੍ਹਾਂ ਵਿੱਚ ਫੌਜ ਵਿੱਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ ’ਤੇ ਇਹ ਮੇਲਾ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਭਾਰਤ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਅਤੇ ਸਫ਼ਲ ਲੋਕਤੰਤਰ ਬਣਾਉਣ ਵਿੱਚ ਹਥਿਆਰਬੰਦ ਸੈਨਾਵਾਂ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਸਫ਼ਲਤਾਪੂਰਵਕ ਪ੍ਰਫੁੱਲਤ ਹੋਇਆ ਹੈ ਕਿਉਂਕਿ ਹਥਿਆਰਬੰਦ ਬਲਾਂ ਨੇ ਇਸ ਦੀ ਰਾਖੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ। 

ਉਨ੍ਹਾਂ ਕਿਹਾ ਕਿ ਹਥਿਆਰਬੰਦ ਸੈਨਾਵਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਵੀ ਬਰਕਰਾਰ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਨ ਹੀ ਭਾਰਤ ਅੱਜ ਦੁਨੀਆ ਭਰ ਵਿੱਚ ਸਭ ਤੋਂ ਸਫ਼ਲ ਲੋਕਤੰਤਰ ਵਜੋਂ ਉੱਭਰਿਆ ਹੈ।

ਪਾਕਿਸਤਾਨ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਥੇ ਲੋਕਤੰਤਰ ਕਦੇ ਵੀ ਕਾਇਮ ਨਹੀਂ ਰਿਹਾ ਕਿਉਂਕਿ ਫੌਜ ਨੇ ਇਸ ਗੁਆਂਢੀ ਮੁਲਕ ਵਿੱਚ ਕਈ ਵਾਰ ਚੁਣੀਆਂ ਹੋਈਆਂ ਸਰਕਾਰਾਂ ਨੂੰ ਭੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਭਾਰਤ ਵਿੱਚ ਹਥਿਆਰਬੰਦ ਬਲਾਂ ਦੀ ਸਰਗਰਮ ਭੂਮਿਕਾ ਕਾਰਨ ਲੋਕਤੰਤਰ ਇੱਕ ਸਫ਼ਲ ਵਰਤਾਰਾ ਰਿਹਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਅੱਜ ਉਨ੍ਹਾਂ ਵਰਗਾ ਆਮ ਆਦਮੀ ਸੂਬੇ ਦਾ ਮੁੱਖ ਮੰਤਰੀ ਬਣਿਆ ਹੈ।ਮੁੱਖ ਮੰਤਰੀ ਨੇ ਭਾਰਤੀ ਫੌਜ ਦੇ ਸਮਰਪਣ, ਵਚਨਬੱਧਤਾ ਅਤੇ ਦੇਸ਼ ਭਗਤੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੀ ਬਹਾਦਰੀ ਦੀ ਦੁਨੀਆ ਭਰ ਵਿੱਚ ਕੋਈ ਵੀ ਮਿਸਾਲ ਨਹੀਂ ਮਿਲਦੀ। ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਨੇ ਆਪਣੇ ਹੌਸਲੇ ਤੇ ਬਹਾਦਰੀ ਨਾਲ ਕਈ ਪ੍ਰੇਰਨਾਦਾਇਕ ਇਬਾਰਤਾਂ ਲਿਖੀਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਦੀ ਸੇਵਾ ਵਿੱਚ ਪਾਏ ਬੇਮਿਸਾਲ ਯੋਗਦਾਨ ਲਈ ਹਰ ਦੇਸ਼ ਵਾਸੀ ਭਾਰਤੀ ਹਥਿਆਰਬੰਦ ਬਲਾਂ ਦਾ ਰਿਣੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਵਿੱਚੋਂ ਹਰ ਕੋਈ ਆਪਣੇ ਪਰਿਵਾਰਾਂ ਨਾਲ ਆਰਾਮ ਦੀ ਨੀਂਦ ਸੌਂ ਰਿਹਾ ਹੁੰਦਾ ਹੈ, ਉਦੋਂ ਹਥਿਆਰਬੰਦ ਬਲ ਕੜਾਕੇ ਦੀ ਠੰਢ ਅਤੇ ਗਰਮੀ ਦੇ ਮੌਸਮ ਵਿੱਚ ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹੁੰਦੇ ਹਨ। 

ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਅਤੇ ਅਮਨ-ਕਾਨੂੰਨ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਨਿਮਰ ਸ਼ਰਧਾਂਜਲੀ ਵਜੋਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਮਾਣਭੱਤੇ ਨੂੰ ਵਧਾ ਕੇ ਇਕ ਕਰੋੜ ਰੁਪਏ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸੂਬਾ ਸਰਕਾਰ ਵੱਲੋਂ ਇਹ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਸ਼ਹੀਦ ਸੈਨਿਕਾਂ ਦੇ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦੇਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ।

ਮੁੱਖ ਮੰਤਰੀ ਨੇ ਸਾਬਕਾ ਸੈਨਿਕਾਂ ਅਤੇ ਹਥਿਆਰਬੰਦ ਬਲਾਂ ਨਾਲ ਆਪਣੇ ਮਜ਼ਬੂਤ ਰਿਸ਼ਤਿਆਂ ਨੂੰ ਵੀ ਯਾਦ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਮਾਮਾ ਜੀ ਭਾਰਤੀ ਫੌਜ ਵਿੱਚ ਨੌਕਰੀ ਕਰ ਚੁੱਕੇ ਹਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਐਸ.ਏ.ਐਸ.ਨਗਰ (ਮੁਹਾਲੀ) ਵਿੱਚ ਉਨ੍ਹਾਂ ਦੇ ਗੁਆਂਢੀ ਪੁਰਸਕਾਰ ਜੇਤੂ ਸਾਬਕਾ ਫ਼ੌਜੀ ਅਫ਼ਸਰ ਸਨ।ਇਸ ਮੌਕੇ ਮੁੱਖ ਮੰਤਰੀ ਨੇ ਕਈ ਪੁਸਤਕਾਂ ਵੀ ਰਿਲੀਜ਼ ਕੀਤੀਆਂ ਅਤੇ ਮੇਲੇ ਵਿੱਚ ਭਾਗ ਲੈਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸਨਮਾਨ ਕੀਤਾ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD