Sunday, 19 May 2024

 

 

ਖ਼ਾਸ ਖਬਰਾਂ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

 

ਇਨਸਾਨੀਅਤ ਦੀ ਮਦਦ ਕਰਨਾ ਸਾਡਾ ਸਾਰਿਆਂ ਦਾ ਫਰਜ਼ : ਜ਼ਿਲ੍ਹਾ ਪੁਲਿਸ ਮੁਖੀ

ਸੇਬਾਂ ਦਾ ਟਰੱਕ ਪਲਟਣ ਦੇ ਮਾਮਲੇ ਵਿੱਚ ਕਸ਼ਮੀਰ ਦੇ ਵਪਾਰੀ ਦੀ ਮਦਦ ਲਈ ਪੰਜਾਬੀ ਆਏ ਅੱਗੇ

 SSP Fatehgarh Sahib,  Fatehgarh Sahib, Police, Punjab Police

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 05 Dec 2022

ਬੀਤੇ ਦਿਨੀਂ ਜੀ.ਟੀ. ਰੋਡ ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਉੜੀਸਾ ਨੂੰ ਜਾ ਰਿਹਾ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ ਕੇ ਲੈ ਜਾਣ ਦੀ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਦੇ ਮਾਮਲੇ ਵਿੱਚ ਉਦੋਂ ਨਵਾਂ ਮੋੜ ਆਇਆ ਜਦੋਂ ਦੋ ਪੰਜਾਬੀ ਵਪਾਰੀਆਂ ਪਟਿਆਲਾ ਦੇ ਰਾਜਵਿੰਦਰ ਸਿੰਘ ਤੇ ਮੋਹਾਲੀ ਦੇ ਗੁਰਪ੍ਰੀਤ ਸਿੰਘ ਨੇ ਕਸ਼ਮੀਰ ਦੇ ਵਪਾਰੀ ਮੁਹੰਮਦ ਸ਼ਾਹਿਦ ਦੇ ਹੋਏ ਨੁਕਸਾਨ ਨੂੰ ਪੂਰਾ ਕਰਨ ਲਈ ਉਸ ਨੂੰ 9 ਲੱਖ 12 ਹਜ਼ਾਰ ਦਾ ਚੈੱਕ ਦਿੱਤਾ। 

ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਯਤਨਾਂ ਸਦਕਾ ਹੋਏ ਇਸ ਘਟਨਾਕ੍ਰਮ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸ਼ਾਖ ਹੋਰ ਨਿਖਰ ਕੇ ਦੁਨੀਆਂ ਦੇ ਸਾਹਮਣੇ ਆਈ ਹੈ। ਜਿਸ ਤੇ ਕਸ਼ਮੀਰ ਦੇ ਬਾਰਮੁੱਲਾ ਦੇ ਸੇਬਾਂ ਦੇ ਵਪਾਰੀ ਨੂੰ ਇਹ ਕਹਿਣਾ ਪਿਆ ਹੈ ਕਿ ਪੰਜਾਬੀ ਹਮੇਸ਼ਾਂ ਲੋਕਾਂ ਦੀ ਮਦਦ ਲਈ ਹੀ ਜਾਣੇ ਜਾਂਦੇ ਹਨ।

ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨੇ ਆਪਣੇ ਦਫ਼ਤਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸ਼੍ਰੀਨਗਰ ਤੋਂ ਸੇਬਾਂ ਦੀਆਂ 1265 ਪੇਟੀਆਂ ਲੈ ਕੇ ਉੜੀਸਾ ਜਾ ਰਹੇ ਸੇਬਾਂ ਦੇ ਭਰੇ ਟਰੱਕ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਪਲਟਣ ਅਤੇ ਲੋਕਾਂ ਵੱਲੋਂ ਸੇਬਾਂ ਦੀਆਂ ਪੇਟੀਆਂ ਲੁੱਟ ਕੇ ਲੈ ਜਾਣ ਦੀ ਸ਼ੋਸਲ ਮੀਡੀਆ ਤੇ ਵੀ.ਡੀ.ਓ. ਵਾਇਰਲ ਹੋਣ ਉਪਰੰਤ ਪੁਲਿਸ ਨੇ ਫੌਰੀ ਕਾਰਵਾਈ ਕਰਦੇ ਹੋਏ ਥਾਣਾ ਬਡਾਲੀ ਆਲਾ ਸਿੰਘ ਵਿਖੇ ਮੁਕੱਦਮਾ ਨੰ: 138 ਧਾਰਾ 379 ਅਧੀਨ ਮਾਮਲਾ ਦਰਜ਼ ਕੀਤਾ ਅਤੇ ਤਕਨੀਕੀ ਟੀਮ ਦੀ ਸਹਾਇਤਾ ਨਾਲ 10 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ 02 ਹੋਰ ਕਥਿਤ ਦੋਸ਼ੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।  

ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੇ ਲੋਕਾਂ ਦੀ ਇੱਕ ਗਲਤ ਤਸਵੀਰ ਲੋਕਾਂ ਸਾਹਮਣੇ ਲਿਆਂਦੀ ਸੀ ਜੋ ਕਿ ਕਾਫੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਸ਼ਹੀਦਾਂ ਤੇ ਪੀਰਾਂ ਪੈਗੰਬਰਾਂ ਦੀ ਧਰਤੀ ਹੈ ਅਤੇ ਇਸ ਧਰਤੀ ਤੇ ਅਜਿਹੀ ਘਟਨਾ ਬਹੁਤ ਅਫਸੋਸਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾਂ ਮੁਸ਼ਕਲ ਵਿੱਚ ਫਸੇ ਲੋਕਾਂ ਦੀ ਮਦਦ ਕੀਤੀ ਹੈ ਅਤੇ ਸਾਡੇ ਗੁਰੂਆਂ ਨੇ ਵੀ ਸਾਨੂੰ ਇਹੋ ਸੁਨੇਹਾ ਦਿੱਤਾ ਹੈ। 

ਪ੍ਰੰਤੂ ਕੁਝ ਮਾੜੇ ਅਨਸਰਾਂ ਕਾਰਨ ਇਹ ਘਟਨਾ ਵਾਪਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਹਾਦਸੇ ਆਮ ਤੌਰ ਤੇ ਵੇਖਣ ਨੂੰ ਮਿਲ ਜਾਂਦੇ ਹਨ ਪ੍ਰੰਤੂ ਸਾਨੂੰ ਮੁਸ਼ਕਲ ਵਿੱਚ ਫਸੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਮਦਦ ਲਈ ਅੱਗੇ ਆਏ ਪੰਜਾਬ ਦੇ ਵਪਾਰੀਆਂ ਰਾਜਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਨੇ ਅੱਗੇ ਆ ਕੇ ਜੋ ਕੰਮ ਕੀਤਾ ਹੈ ਉਸ ਤੋਂ ਹੋਰਨਾ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ।

ਇਸ ਮੌਕੇ ਪੰਜਾਬੀ ਰਾਜਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਸੋਸ਼ਲ ਮੀਡੀਆ ਤੇ ਇਹ ਵੀਡੀਓ ਵੇਖੀ ਤਾਂ ਕਾਫੀ ਅਫਸੋਸ ਹੋਇਆ ਸੀ ਕਿਉਂਕਿ ਪੰਜਾਬੀ ਅਜਿਹੀਆਂ ਹਰਕਤਾਂ ਨਹੀਂ ਕਰਦੇ ਸਗੋਂ ਪੰਜਾਬੀਆਂ ਨੇ ਤਾਂ ਹਮੇਸ਼ਾਂ ਹੀ ਹੋਰਨਾਂ ਦੀ ਅੱਗੇ ਆ ਕੇ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਵੀਡੀਓ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਨਾਲ ਸੰਪਰਕ ਕੀਤਾ ਅਤੇ ਸੇਬਾਂ ਦੇ ਵਪਾਰੀ ਦੀ ਮਦਦ ਕਰਨ ਦੀ ਗੱਲ ਆਖੀ ਜਿਸ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸੇਬਾਂ ਦੇ ਵਪਾਰੀ ਨੂੰ ਬੁਲਾਇਆ ਹੈ।

ਸੇਬਾਂ ਦੇ ਵਪਾਰੀ ਮੁਹੰਮਦ ਸ਼ਾਹਿਦ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਡਰਾਇਵਰ ਵੱਲੋਂ ਬਣਾਈ ਵੀਡੀਓ ਉਸ ਨੈ ਵੇਖੀ ਤਾਂ ਬਹੁਤ ਬੁਰਾ ਲੱਗਿਆ ਕਿਉਂਕਿ ਉਹ ਪੰਜਾਬ ਦੇ ਲੋਕਾਂ ਦੀ ਜੋ ਤਸਵੀਰ ਲੈ ਕੇ ਇਥੋਂ ਪੜ੍ਹ ਕੇ ਗਿਆ ਸੀ ਇਹ ਵੀਡੀਓ ਉਸ ਤੋਂ ਬਿਲਕੁੱਲ ਉਲਟ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਉਸ ਨੁੰ ਵਿਸ਼ਵਾਸ਼ ਨਹੀਂ ਹੋਇਆ ਕਿ ਪੰਜਾਬ ਦੀ ਧਰਤੀ ਤੇ ਅਜਿਹਾ ਹੋਇਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਹ ਘਟਨਾ ਕਿਸੇ ਹੋਰ ਸੂਬੇ ਵਿੱਚ ਹੋਈ ਹੁੰਦੀ ਤਾਂ ਏਨਾ ਅਫਸੋਸ ਨਹੀਂ ਸੀ ਹੋਣਾ । ਉਨ੍ਹਾਂ ਮਦਦ ਲਈ ਅੱਗੇ ਆਏ ਪੰਜਾਬ ਦੇ ਵਪਾਰੀਆਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਡੀ.ਐਸ.ਪੀ. ਅਮਰਪ੍ਰੀਤ ਸਿੰਘ ਵੀ ਮੌਜੂਦ ਸਨ।

 

Tags: SSP Fatehgarh Sahib , Fatehgarh Sahib , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD