Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਵੀ ਦੇਖਣ ਨੂੰ ਮਿਲਣਗੇ ਵੱਡੇ ਬਦਲਾਅ : ਲਾਲ ਚੰਦ ਕਟਾਰੂਚੱਕ

ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਗੁਰਦਾਸਪੁਰ , 05 Dec 2022

Last updated on: Dec 05, 2022, 00:00 IST

ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਵੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਅੱਜ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ ਜਿਸ ਤੋਂ ਸੂਬਾ ਵਾਸੀ ਸੰਤੁਸ਼ਟ ਹਨ। 

ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਸ਼ੁਰੂ ਕਰਕੇ ਮਾਨ ਸਰਕਾਰ ਨੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ।ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਲ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਦਾ ਸੁਧਾਰ ਕੀਤਾ ਜਾ ਰਿਹਾ ਹੈ, ਡਾਕਟਰਾਂ ਦੀ ਘਾਟ ਪੂਰੀ ਕੀਤੀ ਜਾ ਰਹੀ ਹੈ ਅਤੇ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 33 ਹੋਰ ਆਮ ਆਦਮੀ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਅਗਲੇ ਮਹੀਨੇ 26 ਜਨਵਰੀ ਨੂੰ ਲੋਕ ਅਰਪਣ ਕਰ ਦਿੱਤਾ ਜਾਵੇਗਾ।ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਹੱਦੀ ਖੇਤਰਾਂ ਦੇ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।

ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਹੇਠਲੇ ਪੱਧਰ ’ਤੇ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਜਰੀਏ ਗਰੀਬ ਤੇ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਮਿਲੇਗਾ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਹੂਲਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਸ. ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਮੌਜੂਦ ਸਨ।  

    

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD