Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੰਗਲਾਤ ਕਾਮਿਆਂ ਦੀ ਭਲਾਈ ਸੂਬਾ ਸਰਕਾਰ ਦੀ ਤਰਜੀਹ : ਲਾਲ ਚੰਦ ਕਟਾਰੂਚੱਕ

ਵਣ ਮੰਤਰੀ ਵੱਲੋਂ ਡੈਮੋਕ੍ਰੇਟਿਕ ਜੰਗਲਾਤ ਯੂਨੀਅਨ ਨਾਲ ਮੁਲਾਕਾਤ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 06 Dec 2022

Last updated on: Dec 06, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੂਬੇ ਦੇ ਜੰਗਲਾਤ ਕਾਮੇ ਵੀ ਇਸ ਲੜੀ ਦਾ ਇਕ ਬੇਹੱਦ ਅਹਿਮ ਹਿੱਸਾ ਹਨ ਅਤੇ ਉਹਨਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣੇ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇਕ ਹੈ। ਇਹ ਵਿਚਾਰ ਅੱਜ ਮੋਹਾਲੀ ਦੇ ਸੈਕਟਰ-68 ਵਿਖੇ ਵਣ ਕੰਪਲੈਕਸ ਵਿੱਚ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਡੈਮੋਕ੍ਰੇਟਿਕ ਜੰਗਲਾਤ ਯੂਨੀਅਨ ਦੇ ਕਾਮਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ।

ਜੰਗਲਾਤ ਕਾਮਿਆਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਕਟਾਰੂਚੱਕ ਨੇ ਇਹ ਦੱਸਿਆ ਕਿ ਜਿਥੋਂ ਤੱਕ ਕਾਮਿਆਂ ਨੂੰ ਪਿਛਲੇ ਬਕਾਏ ਨਾ ਮਿਲਣ ਦੀ ਗੱਲ ਹੈ ਤਾਂ ਇਸ ਸਬੰਧੀ ਸਿਧਾਂਤਕ ਤੌਰ ਉੱਤੇ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਭਾਰਤ ਸਰਕਾਰ ਵੱਲੋਂ ਚਿੱਠੀ ਮਿਲਣ ਦੀ ਉਡੀਕ ਕੀਤੀ ਜਾ ਰਹੀ ਹੈ ਜਿਸ ਦੇ ਮਿਲਦਿਆਂ ਹੀ ਇਹ ਬਕਾਏ ਅਦਾ ਕਰ ਦਿੱਤੇ ਜਾਣਗੇ। 

ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਵਣ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਕਾਮਿਆਂ ਨੂੰ ਉਹਨਾਂ ਦੀਆਂ ਤਨਖਾਹਾਂ ਹਰ ਮਹੀਨੇ ਦੀ 10 ਤਾਰੀਖ ਤੋਂ ਪਹਿਲਾਂ ਜਾਰੀ ਕਰਨੀਆਂ ਯਕੀਨੀ ਬਣਾਈਆਂ ਜਾਣ। ਹੋਰ ਮੁੱਦਿਆਂ ਉੱਤੇ ਚਾਨਣਾ ਪਾਉਂਦਿਆਂ ਉਹਨਾਂ ਕਿਹਾ ਕਿ ਜਿਥੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਸਵਾਲ ਹੈ ਤਾਂ ਸਰਕਾਰ ਵੱਲੋਂ ਇਸ ਸਬੰਧੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਇਕ ਠੋਸ ਨੀਤੀ ਤਿਆਰ ਕੀਤੀ ਜਾ ਰਹੀ ਹੈ।

ਸੀਨੀਆਰਤਾ ਸੂਚੀ ਬਾਰੇ ਸ੍ਰੀ ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਇਹ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਹੈ ਅਤੇ ਇਹ ਭਰਪੂਰ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਮੁਲਾਜ਼ਮ ਇਸ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ। ਜਿਥੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੇਣ ਦਾ ਸਵਾਲ ਹੈ ਤਾਂ ਇਸ ਸਬੰਧੀ ਸਰਕਾਰੀ ਨਿਯਮਾਂ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਮੁੱਖ ਵਣਪਾਲ ਸ੍ਰੀ ਆਰ.ਕੇ. ਮਿਸ਼ਰਾ, ਵਧੀਕ ਪ੍ਰਮੁੱਖ ਵਣਪਾਲ ਸ੍ਰੀ ਧਰਮਿੰਦਰ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਿਰ ਸਨ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD