Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਸਿਵਲ ਸਰਜਨ ਵਲੋਂ ਰਾਤ ਸਮੇਂ ਡੇਰਾਬੱਸੀ ਤੇ ਢਕੋਲੀ ਦੇ ਹਸਪਤਾਲਾਂ ਦਾ ਅਚਨਚੇਤ ਦੌਰਾ

ਸਟਾਫ਼ ਦੀ ਹਾਜ਼ਰੀ ਕੀਤੀ ਚੈੱਕ, ਸਿਹਤ ਪ੍ਰਬੰਧਾਂ ਦਾ ਲਿਆ ਜਾਇਜ਼ਾ

Dr. Adarshpal Kaur, Mohali, Health, Civil Surgeon Mohali, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 06 Dec 2022

Last updated on: Dec 06, 2022, 00:00 IST

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਚਲਾਈ ਗਈ ਜਾਂਚ ਮੁਹਿੰਮ ਤਹਿਤ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਬੀਤੀ ਰਾਤ ਡੇਰਾਬੱਸੀ ਅਤੇ ਢਕੋਲੀ ਦੇ ਸਰਕਾਰੀ ਹਸਪਤਾਲਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਬੀਤੀ ਰਾਤ 10:45 ਵਜੇ ਡੇਰਾਬੱਸੀ ਦੇ ਸਬ-ਡਵੀਜ਼ਨਲ ਹਸਪਤਾਲ ’ਚ ਅਚਨਚੇਤ ਫੇਰੀ ਪਾਈ ਅਤੇ ਉਥੇ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ। 

ਉਨ੍ਹਾਂ ਵਿਸ਼ੇਸ਼ ਤੌਰ ’ਤੇ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨੂੰ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਜਾਂਚ ਕੀਤੀ। ਉਨ੍ਹਾਂ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਨਿਰੀਖਣ ਕਰਦਿਆਂ ਮੌਕੇ ’ਤੇ ਮੌਜੂਦ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਦਿਤਾ ਜਾ ਸਕੇ। 

ਉਨ੍ਹਾਂ ਰਾਤ ਸਮੇਂ ਡਿਊਟੀ ’ਤੇ ਤੈਨਾਤ ਸਟਾਫ਼ ਦਾ ਹਾਜ਼ਰੀ ਰਜਿਸਟਰ ਵੀ ਚੈੱਕ ਕੀਤਾ ਅਤੇ ਸਟਾਫ਼ ਨੂੰ ਸਮੇਂ ਸਿਰ ਡਿਊਟੀ ’ਤੇ ਹਾਜ਼ਰ ਹੋਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਡਿਊਟੀ ਤੋਂ ਅਣਗਹਿਲੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਬਾਅਦ, ਉਨ੍ਹਾਂ ਢਕੋਲੀ ਦੇ ਕਮਿਊਨਿਟੀ ਹੈਲਥ ਸੈਂਟਰ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਸਮੇਤ ਸਮੁੱਚੇ ਸਟਾਫ਼ ਨੂੰ ਕਿਹਾ ਕਿ ਉਹ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਉਣ ਵਾਲੇ ਸਾਕ-ਸਬੰਧੀਆਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਹਾਰ ਕਰਨ।

ਸਿਵਲ ਸਰਜਨ ਨੇ ਹਦਾਇਤ ਕੀਤੀ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਾਈਆਂ ਜਾਣ ਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿਚ ਹੀ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਪੂਰਾ ਲਾਭ ਲੋਕਾਂ ਨੂੰ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਉਨ੍ਹਾਂ ਦੋਵਾਂ ਹਸਪਤਾਲਾਂ ਵਿਚਲੇ ਸਿਹਤ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕੀਤੀ।

 

Tags: Dr. Adarshpal Kaur , Mohali , Health , Civil Surgeon Mohali , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD