Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਜ਼ਿਲ੍ਹਾ ਪੁਲਿਸ ਵੱਲੋਂ 03 ਪਿਸਤੋਲ, 02 ਪਿਸਟਲ ਅਤੇ 20 ਜਿੰਦਾ ਰੌਂਦ ਸਮੇਤ 01 ਕਾਬੂ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 06 Dec 2022

ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਸੀ.ਆਈ.ਏ ਸਰਹਿੰਦ ਦੀ ਪੁਲਿਸ ਟੀਮ ਨੇ ਕਾਰਵਾਈ ਕਰਦੇ ਹੋਏ ਵੀਰਪ੍ਰਤਾਪ ਸਿੰਘ ਉਰਫ ਬਿੱਲੂ ਪੁੱਤਰ ਰਵੀਪਾਲ ਸਿੰਘ ਵਾਸੀ ਮਕਾਨ ਨੰਬਰ 323, ਗਲੀ ਨੰਬਰ 12, ਸ਼ਿਵ ਸ਼ਕਤੀ ਨਗਰ ਊਨਾ ਰੋਡ ਬੈਕ ਸਾਈਡ ਸਾਧੂ ਆਸ਼ਰਮ, ਹੁਸ਼ਿਆਰਪੁਰ, ਥਾਣਾ ਸਦਰ ਹੁਸ਼ਿਆਰਪੁਰ ਤੋਂ 03 ਪਿਸਤੋਲ 315 ਬੋਰ ਸਮੇਤ 06 ਜਿੰਦਾ ਰੌਂਦ ਅਤੇ 02 ਪਿਸਟਲ 32 ਬੋਰ ਸਮੇਤ ਮੈਗਜੀਨ ਅਤੇ 20 ਜਿੰਦਾ ਰੌਂਦ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਡਾ: ਗਰੇਵਾਲ ਨੇ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ ਮੁਕੱਦਮਾ ਨੰਬਰ 184 ਮਿਤੀ 05 ਦਸੰਬਰ 2022 ਅ/ਧ 384,120ਬੀ ਆਈ ਪੀ ਸੀ  25/54/59/ ਆਰਮਜ ਐਕਟ ਥਾਣਾ ਸਰਹਿੰਦ ਦਰਜ ਰਜਿਸਟਰ ਕੀਤਾ ਗਿਆ ਹੈ। ਕਥਿਤ ਦੋਸੀ ਖਿਲਾਫ ਪਹਿਲਾ ਵੀ ਜਿਲ੍ਹਾ ਹੁਸ਼ਿਆਰਪੁੱਰ ਵਿੱਚ ਇੱਕ ਮੁਕੱਦਮਾ ਦਰਜ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਯੂ.ਪੀ ਤੋ ਨਜਾਇਜ਼ ਅਸਲਾ ਲਿਆ ਕੇ ਪੰਜਾਬ ਵਿੱਚ ਗੈਂਗਸਟਰਾ ਅਤੇ ਹੋਰ ਲੁੱਟਾ ਖੋਹਾ ਕਰਨ ਵਾਲੇ ਭੈੜੇ ਵਿਅਕਤੀਆ ਨੂੰ ਸਪਲਾਈ ਕਰਨ ਦਾ ਧੰਦਾ ਕਰਦਾ ਸੀ। ਜਿਸ ਦਾ ਜੇਲ ਵਿੱਚ ਬੰਦ ਗੈਂਗਸਟਰਾ ਨਾਲ ਵੀ ਤਾਲਮੇਲ ਹੈ।

ਉਨ੍ਹਾਂ ਦੱਸਿਆ ਕਿ ਵੀਰ ਪ੍ਰਤਾਪ ਸਿੰਘ ਉਰਫ ਬਿੱਲੂ ਪਾਸੋਂ ਹੁਣ ਤੱਕ ਦੀ ਪੁੱਛ ਗਿੱਛ ਦੋਰਾਨ ਇਹ ਪਤਾ ਲੱਗਾ ਹੈ, ਕਿ ਦੋਸੀ ਦੇ ਹੁਸ਼ਿਆਰਪੁਰ ਜੇਲ ਵਿੱਚ ਬੰਦ ਰਹਿਣ ਦੋਰਾਨ ਮਾੜੇ ਅਨਸਰਾ ਨਾਲ ਸਬੰਧ ਹੋ ਗਏ ਸਨ, ਜਿਨ੍ਹਾ ਦੀ ਮਦਦ ਨਾਲ ਇਹ ਯੂ.ਪੀ ਤੋ ਨਜਾਇਜ ਅਸਲਾ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਲੱਗ ਪਿਆ ਸੀ। ਹੁਣ ਇਸ ਨੇ ਅਸਲਾ ਕਿਸ ਨੂੰ ਸਪਲਾਈ ਕਰਨਾ ਸੀ, ਇਸ ਬਾਰੇ ਦੋਸੀ ਪਾਸੋ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।  ਇਸ ਮੌਕੇ ਉਨ੍ਹਾਂ ਨਾਲ ਸ੍ਰੀ ਦਿਗਵਿਜੈ ਕਪਿਲ ਪੀ.ਪੀ.ਐਸ, ਕਪਤਾਨ ਪੁਲਿਸ (ਡੀ), ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ CIA ਸਟਾਫ ਸਰਹਿੰਦ ਵੀ ਹਾਜਰ ਸਨ।   

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD