Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਵਾਰਾ ਕੁੱਤਿਆਂ ਦੇ ਇਲਾਜ ਲਈ ਦੋ ਐਂਬੂਲੈਂਸਾਂ ਨੂੰ ਵਿਧਾਇਕ ਗੋਗੀ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਲੋਕ 24 ਘੰਟੇ ਪਸ਼ੂ ਬਚਾਓ ਹੈਲਪਲਾਈਨ 78370-18522 'ਤੇ ਕਰ ਸਕਦੇ ਹਨ ਸੰਪਰਕ

Gurpreet Bassi Gogi, Ludhiana, AAP, Aam Aadmi Party, Aam Aadmi Party Punjab, AAP Punjab,Mandeep Singh Sidhu, Society for Prevention of Cruelty to Animals, SPCA, DC Ludhiana, Surabhi Malik, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 06 Dec 2022

Last updated on: Dec 06, 2022, 00:00 IST

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਵਿੱਚ ਆਵਾਰਾ ਕੁੱਤਿਆਂ ਦੇ ਇਲਾਜ਼ ਲਈ ਦੋ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਜ਼ਿਲ੍ਹਾ ਸੋਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਵੱਲੋਂ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੰਸਥਾ ਦਾ ਗਠਨ ਪਸ਼ੂਆਂ ਪ੍ਰਤੀ ਬੇਰਹਿਮੀ ਨੂੰ ਰੋਕਣ ਅਤੇ ਜ਼ਖ਼ਮੀ/ਬਿਮਾਰ ਪਸ਼ੂਆਂ, ਵੱਡੇ ਅਤੇ ਛੋਟੇ ਦੋਵਾਂ ਦਾ ਮੈਡੀਕਲ ਇਲਾਜ ਕਰਵਾਉਣ ਦੇ ਉਦੇਸ਼ ਨਾਲ ਕੀਤਾ ਗਿਆ ਸੀ। 

ਉਨ੍ਹਾਂ ਕਿਹਾ ਕਿ ਇਹ ਦੋਵੇਂ ਐਂਬੂਲੈਂਸਾਂ ਪੂਰੀ ਤਰ੍ਹਾਂ ਪਸ਼ੂਆਂ ਨੂੰ ਲਾਭ ਪਹੁੰਚਾਉਣਗੀਆਂ ਅਤੇ ਸਮੇਂ ਸਿਰ ਬਿਮਾਰੀਆਂ 'ਤੇ ਕਾਬੂ ਪਾਉਣ ਦੇ ਨਾਲ-ਨਾਲ ਤੁਰੰਤ ਇਲਾਜ ਯਕੀਨੀ ਬਣਾ ਕੇ ਅਨੇਕਾਂ ਪਸ਼ੂਆਂ ਨੂੰ ਮੌਤ ਦੇ ਮੂੰਹ ਵਿਚੋਂ ਬਾਹਰ ਕੱਢਣ ਵਿੱਚ ਵੀ ਸਹਾਈ ਸਿੱਧ ਹੋਣਗੀਆਂ।ਉਨ੍ਹਾਂ ਦੱਸਿਆ ਕਿ ਅਧਿਐਨ ਅਨੁਸਾਰ ਜ਼ਿਲ੍ਹੇ ਵਿੱਚ ਲਗਭਗ 25000 ਆਵਾਰਾ ਕੁੱਤੇ, 8000 ਬੇਸਹਾਰਾ ਗਊਧਨ, 5000 ਘੋੜੇ, 8000 ਬਿੱਲੀਆਂ ਅਤੇ ਹੋਰ ਜਾਨਵਰ ਹਨ।

ਉਨ੍ਹਾਂ ਦੱਸਿਆ ਕਿ ਸੁਸਾਇਟੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੁਧਿਆਣਾ ਦੀਆਂ ਸੜਕਾਂ 'ਤੇ ਕੋਈ ਵੀ ਜਾਨਵਰ ਇਲਾਜ ਦੀ ਘਾਟ ਵਿੱਚ ਨਾ ਮਰੇ, ਪਸ਼ੂਆਂ ਨੂੰ ਲੋਕ ਪਿਆਰ ਨਾਲ ਅਪਣਾਉਣ ਤਾਂ ਜੋ ਉਹ ਬੇਸਹਾਰਾ ਨਾ ਰਹਿਣ। ਉਨ੍ਹਾਂ ਦੱਸਿਆ ਕਿ ਲੋਕ ਕਿਸੇ ਵੀ ਆਵਾਰਾ ਕੁੱਤੇ, ਬੇਸਹਾਰਾ ਗਾਵਾਂ ਦੇ ਇਲਾਜ ਲਈ 24×7 ਦਿਨ ਹੈਲਪਲਾਈਨ ਨੰਬਰ 78370-18522 'ਤੇ ਸੰਪਰਕ ਕਰ ਸਕਦੇ ਹਨ ਜਿੱਥੇ ਹਰ ਹੀਲੇ ਉਨ੍ਹਾਂ ਦਾ ਇਲਾਜ਼ ਯਕੀਨੀ ਬਣਾਇਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਨੰਬਰ ਰਾਹੀਂ ਪਸ਼ੂਆਂ ਨਾਲ ਹੋਣ ਵਾਲੀਆਂ ਬੇਰਹਿਮੀ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਪਸ਼ੂਆਂ ਪ੍ਰਤੀ ਜ਼ੁਲਮ ਨੂੰ ਘਟਾਉਣ ਲਈ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਐਨ.ਜੀ.ਓ ਜ਼ਿਲ੍ਹਾ ਸੋਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ ਦੇ ਨੁਮਾਇੰਦੇ ਪੂਜਾ ਜੈਨ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

 

Tags: Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab , Mandeep Singh Sidhu , Society for Prevention of Cruelty to Animals , SPCA , DC Ludhiana , Surabhi Malik , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD