Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ

ਰਾਜ ਵਿੱਚ ਉਦਯੋਗਿਕ ਵਿਕਾਸ ਤੇ ਰੋਜ਼ਗਾਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 06 Dec 2022

ਸੂਬੇ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ ਕੀਤਾ ਹੈ।

ਉਦਯੋਗਿਕ ਨੀਤੀ ਦੇ ਖਰੜੇ ਬਾਰੇ ਵਿਚਾਰ ਜਾਣਨ ਲਈ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਦੋ ਉਦੇਸ਼ਾਂ ਦੀ ਪੂਰਤੀ ਕਰੇਗਾ ਕਿਉਂਕਿ ਇਹ ਇਕ ਪਾਸੇ ਜਿੱਥੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ, ਉਥੇ ਦੂਜੇ ਪਾਸੇ ਪੇਂਡੂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜੇਗਾ। 

ਉਨ੍ਹਾਂ ਕਿਹਾ ਕਿ ਇਹ ਹੱਬ ਸਨਅਤਕਾਰਾਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਸਹੂਲਤ ਦੇਣ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਇਨ੍ਹਾਂ ਉਦਯੋਗਿਕ ਹੱਬਾਂ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਦੇ ਇੱਛੁਕ ਉਦਯੋਗਪਤੀਆਂ ਨੂੰ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਖ਼ਾਸ ਵਸਤਾਂ ਦੇ ਉਤਪਾਦਨ ਨੂੰ ਯਕੀਨੀ ਬਣਾਉਣ ਲਈ ‘ਇਕ ਜ਼ਿਲ੍ਹਾ, ਇਕ ਉਤਪਾਦ’ ਦਾ ਵਿਚਾਰ ਵੀ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਉਦਯੋਗਿਕ ਵਸਤਾਂ ਦੇ ਉਤਪਾਦਨ ਨੂੰ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਉੱਦਮੀਆਂ ਨੂੰ ਇਕ ਜ਼ਿਲ੍ਹੇ ਵਿੱਚੋਂ ਵਧੀਆ ਗੁਣਵੱਤਾ ਵਾਲੇ ਉਤਪਾਦ ਪੈਦਾ ਕਰਨ ਦੇ ਯੋਗ ਬਣਾਇਆ ਜਾਵੇਗਾ। 

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਕਈ ਉਤਪਾਦਾਂ ਵਿੱਚ ਮੁਹਾਰਤ ਹੈ ਅਤੇ ਇਸ ਦੀ ਸੰਭਾਵਨਾ ਨੂੰ ‘ਇਕ ਜ਼ਿਲ੍ਹਾ, ਇਕ ਉਤਪਾਦ` ਉਤੇ ਕੇਂਦਰਿਤ ਕਰਕੇ ਅੱਗੇ ਵਧਾਇਆ ਜਾ ਸਕਦਾ ਹੈ।ਇਕ ਹੋਰ ਏਜੰਡੇ `ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਵਿਹਾਰਕ ਨੀਤੀਆਂ ਦੇ ਨਾਲ ਉਦਯੋਗਾਂ ਲਈ ਸ਼ਾਂਤ ਮਾਹੌਲ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚਾ, ਸੂਬੇ ਵਿੱਚ ਸਨਅਤੀ ਵਿਕਾਸ ਲਈ ਅਨੁਕੂਲ ਮਾਹੌਲ ਮੁਹੱਈਆ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਇਕ ਧੋਖਾ ਸੀ, ਜਿਸ ਵਿੱਚ ਕੋਈ ਸਾਰਥਿਕ ਮਕਸਦ ਨਹੀਂ ਸੀ, ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਦਾ ਹੌਸਲਾ ਘਟਾਇਆ, ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਸੱਟ ਮਾਰੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਸਿਸਟਮ ਸੂਬੇ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਮਿਆਰੀ ਸਹੂਲਤ ਵਜੋਂ ਕੰਮ ਕਰੇ। ਉਨ੍ਹਾਂ ਕਿਹਾ ਕਿ ਇਸ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ ਤਾਂ ਜੋ ਉਦਯੋਗਪਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਮੀਨੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਨਾਲ ਸਬੰਧਤ ਲੰਬਿਤ ਮਸਲਿਆਂ ਨੂੰ ਵੀ ਜਲਦੀ ਹੱਲ ਕਰ ਲਿਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿਧੀ ਨੂੰ ਹੋਰ ਸਰਲ ਬਣਾਇਆ ਜਾਵੇਗਾ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਅਮਨ ਦੇ ਮਾਹੌਲ ਕਾਰਨ ਪੰਜਾਬ ਦੁਨੀਆ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ। 

ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਕਿਸੇ ਵੀ ਕੀਮਤ `ਤੇ ਇਸ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਰੋਸ ਪ੍ਰਦਰਸ਼ਨ ਹਰ ਕਿਸੇ ਦਾ ਜਮਹੂਰੀ ਹੱਕ ਹੈ ਪਰ ਇਸ ਦੇ ਬਹਾਨੇ ਸੂਬੇ ਦੀ ਆਰਥਿਕ ਤਰੱਕੀ ਨੂੰ ਲੀਹੋਂ ਲਾਹਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ ਦੌਰਾਨ ਉਦਯੋਗਪਤੀਆਂ ਨੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਨਿਵੇਸ਼ਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸੂਬੇ ਨੂੰ ਵਿਸ਼ਵ ਭਰ ਵਿੱਚ ਉਦਯੋਗਾਂ ਦੇ ਧੁਰੇ ਵਜੋਂ ਉਭਰਨ ਲਈ ਖੁੱਲ੍ਹ ਦਿਲੀਂ ਨਾਲ ਯੋਗਦਾਨ ਪਾਉਣਗੇ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨਗੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD