Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਦੇਸ਼ ਦੇ ਸੈਨਿਕਾਂ ਦਾ ਵੱਡਾ ਯੋਗਦਾਨ : ਪਰਨੀਤ ਸ਼ੇਰਗਿੱਲ

ਸਮੂਹ ਨਾਗਰਿਕਾਂ ਨੂੰ ਝੰਡਾ ਦਿਵਸ ਮੌਕੇ ਵੱਧ ਤੋਂ ਵੱਧ ਦਾਨ ਦੇਣ ਦੀ ਕੀਤੀ ਅਪੀਲ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib, Armed Forces Flag Day, Sainik Welfare Department, Armed Forces Flag

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 07 Dec 2022

Last updated on: Dec 07, 2022, 00:00 IST

ਦੇਸ਼ ਦੀ ਸੁਰੱਖਿਆ ਲਈ ਬਹਾਦਰ ਸੈਨਿਕਾਂ ਵੱਲੋਂ ਕੀਤੀਆਂ ਬੇਮਿਸਾਲ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਜਿ਼ਲ੍ਹਾ ਪੱਧਰ ’ਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ, ਇਸ ਦੀ ਸ਼ੁਰੂਆਤ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਪ੍ਰਨੀਤ ਸ਼ੇਰਗਿੱਲ ਨੂੰ ਫਲੈਗ ਲਾ ਕੇ ਕੀਤੀ। 

ਡਿਪਟੀ ਕਮਿਸ਼ਨਰ ਨੇ ਸੈਨਾ ਝੰਡਾ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਫੌਜੀਆਂ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪਾਇਆ ਗਿਆ ਯੋਗਦਾਨ ਦੇਸ਼ ਦੇ ਸਮੂਹ ਨਾਗਰਿਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਹਨਾਂ ਦੇਸ਼ ਦੀ ਆਨ ਤੇ ਸ਼ਾਨ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਸਮਾਜ ਵਿੱਚ ਬਣਦਾ ਮਾਣ ਤੇ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਫਰਜ਼ ਹੈ। 

ਉਹਨਾਂ ਆਖਿਆ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਝੰਡਾ ਦਿਵਸ ਫੰਡ ਵਿੱਚ ਹਰੇਕ ਨਾਗਰਿਕ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦੀ ਸਹਾਇਤਾ ਲਈ ਦਿੱਤਾ ਗਿਆ ਦਾਨ ਸਹੀ ਅਰਥਾਂ ਵਿੱਚ ਪਰਉਪਕਾਰ ਵਾਲਾ ਕਾਰਜ ਹੈ ਕਿਉਂਕਿ ਇਸ ਦਾਨ ਰਾਸ਼ੀ ਵਿੱਚੋਂ ਹੀ ਸ਼ਹੀਦਾਂ ਦੀਆਂ ਵਿਧਵਾਵਾਂ, ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਤੋਂ ਇਲਾਵਾ ਸੇਵਾ ਕਰ ਰਹੇ ਸੈਨਿਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। 

ਉਨ੍ਹਾਂ ਇਸ ਮੌਕੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਝੰਡਾ ਦਿਵਸ ਫੰਡ ਵਿੱਚੋਂ 65 ਹਜ਼ਾਰ ਦੀ ਮਾਲੀ ਸਹਾਇਤਾ ਦੇ ਚੈੱਕ ਵੀ ਦਿੱਤੇ।ਸ਼੍ਰੀਮਤੀ ਪ੍ਰਨੀਤ ਸ਼ੇਰਗਿੱਲ ਨੇ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਸੈਨਿਕ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਾਡੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਦਿਨ ਰਾਤ ਆਪਣੇ ਫਰਜ਼ ਨਿਭਾ ਰਹੇ ਹਨ ਉਸ ਤਰ੍ਹਾਂ ਸਾਨੂੰ ਵੀ ਝੰਡਾ ਦਿਵਸ ਮੌਕੇ ਵੱਧ ਤੋਂ ਵੱਧ ਦਾਨ ਦੇਣਾ ਚਾਹੀਦਾ ਹੈ। 

ਉਨ੍ਹਾਂ ਦੱਸਿਆ ਕਿ ਝੰਡਾ ਦਿਵਸ ਮੌਕੇ ਦਿੱਤਾ ਗਿਆ ਦਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਖ਼ਰਚਿਆ ਜਾਂਦਾ ਹੈ ਜਿਸ ਵਿੱਚ ਸਾਨੂੰ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੇਵਾ ਮੁਕਤ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸੁਪਰਡੈਂਟ ਗੁਰਨਾਮ ਸਿੰਘ, ਮਨਪ੍ਰੀਤ ਕੌਰ, ਗੁਰਦੀਪ ਸਿੰਘ, ਕੁਲਵੰਤ ਸਿੰਘ, ਸੈਨਿਕ ਭਲਾਈ ਪ੍ਰਬੰਧਕ ਸ਼ੇਰ ਸਿੰਘ, ਪਰਮਜੀਤ ਕੌਰ, ਪਲਵਿੰਦਰ ਕੌਰ ਵੀ ਮੌਜੂਦ ਸਨ।

 

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib , Armed Forces Flag Day , Sainik Welfare Department , Armed Forces Flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD