Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਵੱਲੋਂ ਝੰਡਾ ਦਿਵਸ ਮੌਕੇ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਸੈਨਿਕਾਂ ਦੀ ਭਲਾਈ ਲਈ ਪਾਇਆ ਵਿੱਤੀ ਯੋਗਦਾਨ

ਮਣਕੂ ਐਗਰੋ ਟੈਕ ਨੇ ਝੰਡਾ ਦਿਵਸ ਲਈ ਪਾਇਆ 10 ਲੱਖ ਰੁਪਏ ਦਾ ਯੋਗਦਾਨ

DC Patiala, Deputy Commissioner Patiala, Sakshi Sahni, Patiala, Dr. Balbir Singh, AAP, Aam Aadmi Party, Aam Aadmi Party Punjab, AAP Punjab, Armed Forces Flag Day, Sainik Welfare Department, Armed Forces Flag

Web Admin

Web Admin

5 Dariya News

ਪਟਿਆਲਾ , 07 Dec 2022

Last updated on: Dec 07, 2022, 00:00 IST

ਦੇਸ਼ ਦੀ ਸੁਰੱਖਿਆ ਕਰ ਰਹੀਆਂ ਹਥਿਆਰਬੰਦ ਸੈਨਾਵਾਂ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਫ਼ੌਜੀ ਸ਼ਹੀਦਾਂ ਦਾ ਸਨਮਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ 'ਹਥਿਆਰਬੰਦ ਸੈਨਾਵਾਂ ਝੰਡਾ ਦਿਵਸ' ਮਨਾਇਆ ਗਿਆ। ਇਸ ਮੌਕੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਵਸਨੀਕ 8 ਸਾਬਕਾ ਸੈਨਿਕਾਂ ਅਤੇ ਸੈਨਿਕ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਸਨਮਾਨਤ ਕੀਤਾ।

ਝੰਡਾ ਦਿਵਸ ਮੌਕੇ ਮਣਕੂ ਐਗਰੋ ਟੈਕ ਸਮਾਣਾ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦਸ ਲੱਖ ਰੁਪਏ, ਜਯੋਤੀ ਥ੍ਰੈਡਜ਼ ਸਮਾਣਾ ਦੇ ਡਾਇਰੈਕਟਰ ਮਦਨ ਲਾਲ ਸਿੰਗਲਾ ਨੇ ਪੰਜ ਲੱਖ ਰੁਪਏ, ਜੀ.ਸੀ. ਥ੍ਰੈਡਜ਼ ਸਮਾਣਾ ਦੇ ਡਾਇਰੈਕਟਰ ਰਾਮੇਸ਼ ਗਰਗ ਨੇ ਦੋ ਲੱਖ ਰੁਪਏ ਅਤੇ ਸੀ.ਏ. ਰਾਜੇਸ਼ ਗੁਪਤਾ ਅਤੇ ਚਾਰਡਟ ਅਕਾਊਂਟੈਂਟਸ ਸਮਾਣਾ ਨੇ ਵੀ ਵਿੱਤੀ ਯੋਗਦਾਨ ਪਾਇਆ। ਜਦਕਿ ਵਿਧਾਇਕ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਲਈ ਯੂ.ਪੀ.ਆਈ. ਰਾਹੀਂ ਆਨਲਾਈਨ ਪੇਮੇਂਟ ਕਰਕੇ ਦਾਨ ਦਿੱਤਾ।

ਵਿਧਾਇਕ ਡਾ. ਬਲਬੀਰ ਸਿੰਘ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਮੌਜੂਦਾ ਤੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਤੇ ਆਸ਼ਰਿਤਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸਤਾ ਲਈ ਆਪਣੀ ਜਿੰਦਗੀ ਵਾਰਨ ਵਾਲੇ ਆਪਣੇ ਸੂਰਬੀਰ ਸੈਨਿਕਾਂ 'ਤੇ ਸਾਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਝੰਡਾ ਦਿਵਸ ਸਾਡੇ ਮਨਾਂ ਅੰਦਰ ਵੀ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦਾ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਪੀਲ ਕੀਤੀ ਕਿ ਆਪਣੇ ਸ਼ਹੀਦ ਤੇ ਮੌਜੂਦਾ ਸੈਨਿਕਾਂ ਸਮੇਤ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਅੱਗੇ ਆਉਂਦੇ ਹੋਏ ਸਾਨੂੰ ਝੰਡਾ ਦਿਵਸ ਲਈ ਵੱਧ ਤੋਂ ਵੱਧ ਦਾਨ ਕਰਨਾ ਚਾਹੀਦਾ ਹੈ। ਡੀ.ਸੀ. ਨੇ ਝੰਡਾ ਦਿਵਸ ਲਈ ਦਾਨ ਕਰਨ ਵਾਲੇ ਉਦਯੋਗਪਤੀਆਂ ਨੂੰ ਸ਼ਲਾਘਾ ਪੱਤਰ ਦੇਕੇ ਸਨਮਾਨਤ ਵੀ ਕੀਤਾ।ਇਸ ਮੌਕੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ) ਐਮ.ਐਸ. ਰੰਧਾਵਾ, ਜ਼ਿਲ੍ਹਾ ਉਦਯੋਗ ਕੇਂਦਰ ਦੇ ਮੈਨੇਜਰ ਅੰਗਦ ਸਿੰਘ ਸੋਹੀ, ਸੈਨਿਕ ਭਲਾਈ ਦਫ਼ਤਰ ਦੇ ਸੁਪਰਡੈਂਟ ਪਰਮਜੀਤ ਸਿੰਘ ਤੇ ਸਟੈਨੋ ਹਰਵਿੰਦਰ ਸਿੰਘ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala , Dr. Balbir Singh , AAP , Aam Aadmi Party , Aam Aadmi Party Punjab , AAP Punjab , Armed Forces Flag Day , Sainik Welfare Department , Armed Forces Flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD