Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਮੱਧ ਪ੍ਰਦੇਸ਼ ਤੋਂ ਚਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼

ਡੀ.ਐਸ.ਪੀ ਤਲਵਿੰਦਰ ਸਿੰਘ ਗਿੱਲ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਬਰਾਮਦ ਕੀਤੇ 20 ਪਿਸਤੋਲ ਤੇ 40 ਮੈਗਜ਼ੀਨ

Crime News Punjab, Punjab Police, Police, Crime News, Ropar Police, Ropar, Rupnagar, Rupnagar Police, Vivek Soni, Talwinder Singh Gill

Web Admin

Web Admin

5 Dariya News

ਰੂਪਨਗਰ , 07 Dec 2022

ਜ਼ਿਲ੍ਹਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਚਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ 20 ਪਿਸਤੋਲ 30/32 ਬੋਰ ਸਮੇਤ 40 ਮੈਗਜ਼ੀਨ ਬਰਾਮਦ ਕੀਤੇ।ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਸ਼੍ਰੀ. ਵਿਵੇਕ ਐੱਸ ਸੋਨੀ ਨੇ ਪ੍ਰੈੱਸ ਕਾਨਫਰੈਂਸ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਪੰਜਾਬ ਵੱਲੋਂ ਗੈਰ ਸਮਾਜੀ ਅਨਸਰਾਂ ਤੇ ਗੈਂਗਸਟਰਾਂ ਵਿਰੁੱਧ ਛੇੜੀ ਮੁਹਿੰਮ ਅਧੀਨ ਸਖਤ ਕਰਵਾਈ ਕਰਦੇ ਹੋਏ ਜਿਲ੍ਹਾ ਪੁਲਿਸ ਰੂਪਨਗਰ ਵੱਲੋਂ ਮੱਧ ਪ੍ਰਦੇਸ਼ ਤੋਂ ਕੀਤੇ ਜਾ ਰਹੇ ਨਜਾਇਜ਼ ਹਥਿਆਰਾਂ ਦੇ ਅੰਤਰਰਾਜੀ ਗੈਂਗ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। 

ਜਿਸ ਤਹਿਤ ਨਜਾਇਜ਼ ਹਥਿਆਰਾਂ ਦੇ ਕਾਰੋਬਾਰ ਵਿੱਚ ਲਿਪਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਸ਼੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ 2 ਦਸੰਬਰ ਨੂੰ ਥਾਣਾ ਰੂਪਨਗਰ ਵਿਖੇ ਅਮਰੀਕਾ ਰਹਿਣ ਵਾਲੇ ਗੈਂਗਸਟਰ ਪਵਿੱਤਰ ਸਿੰਘ ਦੇ ਸਾਥੀ ਭਾਰਤ ਭੂਸ਼ਨ ਪੰਮੀ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਤੋਂ 4 ਪਿਸਟਲ ਅਤੇ 34 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਸਨ। 

ਦੋਸ਼ੀ ਤੋਂ ਪੜਤਾਲ ਦੌਰਾਨ ਪਤਾ ਲੱਗਾ ਸੀ ਕਿ ਉਹ ਮੱਧ ਪ੍ਰਦੇਸ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰ ਰਿਹਾ ਸੀ, ਜਿਸ ਉਪਰੰਤ ਡੀ.ਐਸ.ਪੀ ਡਿਟੈਕਟਿਵ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੰਚਾਰਜ ਸੀ.ਆਈ.ਏ ਇੰਸਪੈਕਟਰ ਸਤਨਾਮ ਸਿੰਘ ਦੋਸ਼ੀ ਦੀਪਕ ਸਿੰਘ ਉਰਫ ਪੰਮੀ ਉਰਫ ਮਨੋਜ ਵਾਸੀ ਪਿੰਡ ਓਮਰਟੀ ਥਾਣਾ ਬਰਲਾ ਜ਼ਿਲ੍ਹਾ ਬਡਵਾਨੀ ਮੱਧ ਪ੍ਰਦੇਸ਼ ਨੂੰ ਮੁਕੱਦਮੇ ਵਿੱਚ ਨਾਮਜ਼ਦ ਕੀਤਾ।

ਡੀ.ਐਸ.ਪੀ ਡਿਟੈਕਟਿਵ ਤਲਵਿੰਦਰ ਸਿੰਘ ਗਿੱਲ ਦੀ ਟੀਮ ਨੇ ਮੱਧ ਪ੍ਰਦੇਸ਼ ਦੇ ਜ਼ਿਲਾ ਧਾਰ ਥਾਣਾ ਗੰਧਵਾਨੀ ਦੇ ਪਿੰਡ ਖੜਕੀ-ਬਾਰੀਆ ਦੇ ਜੰਗਲ ਵਿੱਚ ਬਣਾਏ ਟਿਕਾਣੇ ਉੱਤੇ ਛਾਪੇਮਾਰੀ ਕੀਤੀ ਜਿੱਥੋਂ 20 ਪਿਸਤੋਲ 30/32 ਬੋਰ ਸਮੇਤ 40 ਮੈਗਜ਼ੀਨ ਬਰਾਮਦ ਹੋਏ।ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਦੋਸ਼ੀ ਦੀਪਕ ਸਿੰਘ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਦੀਆਂ ਟੀਮਾਂ ਮੱਧ ਪ੍ਰਦੇਸ਼ ਵਿੱਖੇ ਛਾਪੇਮਾਰੀ ਕਰ ਰਹੀਆਂ ਹਨ ਜਿਸ ਦੀ ਗ੍ਰਿਫਤਾਰੀ ਤੋਂ ਬਾਅਦ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police , Vivek Soni , Talwinder Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD